ਦਿੱਲੀ ਪੁਲਿਸ ਦਾ ਵੱਡਾ ਫਰਮਾਨ! ਪ੍ਰਦਰਸ਼ਨਕਾਰੀ ਦਿੱਲੀ 'ਚ ਦਾਖਲ ਹੋਏ ਤਾਂ ਭੁਗਤਣਾ ਪਵੇਗਾ ਇਹ ਖਮਿਆਜ਼ਾ
ਦਿੱਲੀ ਪੁਲਿਸ ਨੇ ਕਿਹਾ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਦਿੱਲੀ ਵੜ੍ਹਨ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਪ੍ਰਦਰਨਕਾਰੀ ਦਿੱਲੀ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਰਮਨਦੀਪ ਕੌਰ
ਨਵੀਂ ਦਿੱਲੀ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26-27 ਨਵੰਬਰ ਨੂੰ ਦਿੱਰਲੀ ਚੱਲੋ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਪੂਰੇ ਜ਼ੋਰਾ-ਸ਼ੋਰਾਂ ਨਾਲ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇੱਥੋਂ ਤਕ ਕਿ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਹਰਿਆਣਾ ਬਾਰਡਰ 'ਤੇ ਜਾ ਡੇਰੇ ਵੀ ਲਾ ਲਏ ਹਨ। ਅਜਿਹੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਲਈ ਵੱਡਾ ਫਰਮਾਨ ਜਾਰੀ ਕੀਤਾ ਗਿਆ ਹੈ।
No protestors will be allowed to enter Delhi. If any protestor tries to enter, they will have to face legal action as Delhi Police have warned all the protesting organizations well within the time in writing & through social media: Delhi Police pic.twitter.com/mLqcDNR5nM
— ANI (@ANI) November 25, 2020
ਦਿੱਲੀ ਪੁਲਿਸ ਨੇ ਕਿਹਾ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਦਿੱਲੀ ਵੜ੍ਹਨ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਪ੍ਰਦਰਨਕਾਰੀ ਦਿੱਲੀ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਦਿੱਲੀ ਪੁਲਿਸ ਨੇ ਕਿਹਾ ਕਿ ਸਾਰੀਆਂ ਪ੍ਰਦਰਨਸ਼ਕਾਰੀ ਜਥੇਬੰਦੀਆਂ ਨੂੰ ਸਮਾਂ ਰਹਿੰਦਿਆਂ ਲਿਖਤੀ ਤੌਰ 'ਤੇ ਅਤੇ ਸੋਸ਼ਲ ਮੀਡੀਆ ਰਾਹੀਂ ਚੇਤਾਵਨੀ ਦੇ ਦਿੱਤੀ ਗਈ ਹੈ।
ਮੋਦੀ ਨੂੰ 'ਮਨ ਕੀ ਬਾਤ' ਸੁਣਾਉਣ ਦਿੱਲੀ ਚੱਲੇ ਲੱਖਾਂ ਕਿਸਾਨ, ਖੱਟਰ ਸਣੇ ਅੜਿੱਕਾ ਬਣਨ ਵਾਲਿਆਂ ਨੂੰ ਕੀਤਾ ਖ਼ਬਰਦਾਰਬੱਲੇ ਓਏ ਜਵਾਨਾਂ! ਸੋਸ਼ਲ ਮੀਡੀਆ 'ਤੇ ਇਸ ਨੌਜਵਾਨ ਦੀ ਹੋ ਰਹੀ ਖੂਬ ਸ਼ਲਾਘਾ, ਕਿਸਾਨ ਅੰਦੋਲਨ 'ਚ ਇੰਝ ਡਟਿਆ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ






















