ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਦੀ ਲੜਾਈ ਹੁਣ ਰਾਸ਼ਟਰਪਤੀ ਦੇ ਬੂਹੇ ਤੱਕ ਪਹੁੰਚ ਗਈ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਦਾ ਵਫ਼ਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲੇਗਾ। 'ਆਪ' ਵਿਧਾਇਕਾਂ ਨੂੰ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮਿਲ ਗਿਆ ਹੈ। 7 ਸਤੰਬਰ ਨੂੰ ਇੱਕ ਵਫ਼ਦ ਰਾਸ਼ਟਰਪਤੀ ਨੂੰ ਮਿਲ ਕੇ ‘ਆਪ੍ਰੇਸ਼ਨ ਲੋਟਸ’ ਬਾਰੇ ਸ਼ਿਕਾਇਤ ਕਰੇਗਾ। 'ਆਪ' ਲਗਾਤਾਰ ਦੋਸ਼ ਲਾ ਰਹੀ ਹੈ ਕਿ ਭਾਜਪਾ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ।

ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੀ ਦਿੱਲੀ ਇਕਾਈ ਦੇ ਵਿਧਾਇਕ 6 ਸਤੰਬਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲ ਕੇ 'ਆਪ' ਸਰਕਾਰ ਦੇ ਮੰਤਰੀਆਂ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਮੇਤ ਕਈ ਮੁੱਦਿਆਂ 'ਤੇ 'ਆਪ' ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕਰਨਗੇ। ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਉਪ ਰਾਜਪਾਲ ਵੀਕੇ ਸਕਸੈਨਾ ਦਾ ਵੀ ਅਪਮਾਨ ਕੀਤਾ ਹੈ।

ਰਾਮਵੀਰ ਸਿੰਘ ਬਿਧੂੜੀ ਨੇ ਕਿਹਾ, ''ਉਪ ਰਾਜਪਾਲ ਵਿਰੁੱਧ ਅਪਸ਼ਬਦ ਵਰਤਣ ਤੋਂ ਇਲਾਵਾ ਉਨ੍ਹਾਂ ਨੂੰ ਭੇਜੀ ਗਈ ਫਾਈਲ 'ਤੇ ਮੁੱਖ ਮੰਤਰੀ ਦੇ ਦਸਤਖਤ ਵੀ ਨਹੀਂ ਹਨ। ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਨੋਟ ਭੇਜੇ ਗਏ। ਇਨ੍ਹਾਂ ਸਾਰੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੇ ਮੱਦੇਨਜ਼ਰ ਇਸ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।'' ਬਿਧੂੜੀ ਨੇ ਕਿਹਾ ਕਿ ਵਿਧਾਇਕ 6 ਸਤੰਬਰ ਨੂੰ ਰਾਸ਼ਟਰਪਤੀ ਨੂੰ ਮਿਲਣਗੇ ਅਤੇ 'ਆਪ' ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕਰਨਗੇ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਆਤਿਸ਼ੀ ਨੇ ਟਵੀਟ ਕੀਤਾ, "ਮੈਨੂੰ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮਾਨਯੋਗ ਰਾਸ਼ਟਰਪਤੀ ਨੇ ਆਮ ਆਦਮੀ ਪਾਰਟੀ ਦੇ ਵਫ਼ਦ ਨੂੰ 7 ਸਤੰਬਰ ਨੂੰ ਮਿਲਣ ਦਾ ਸਮਾਂ ਦਿੱਤਾ ਹੈ। ਅਸੀਂ ਉਨ੍ਹਾਂ ਨੂੰ 'ਆਪ੍ਰੇਸ਼ਨ ਲੋਟਸ' ਬਾਰੇ ਜਾਣੂ ਕਰਵਾਉਣ ਲਈ ਸਮਾਂ ਮੰਗਿਆ ਗਿਆ ਸੀ , ਜੋ ਭਾਰਤ ਵਿੱਚ ਲੋਕਤੰਤਰ ਲਈ ਇੱਕ ਗੰਭੀਰ ਖਤਰਾ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।