ਪੜਚੋਲ ਕਰੋ
Advertisement
ED ਨੇ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਦੇ PA ਨੂੰ ਕੀਤਾ ਰਿਹਾਅ, ਪਿਛਲੇ ਦਰਵਾਜ਼ੇ ਤੋਂ ਕੱਢਿਆ ਬਾਹਰ
ED Releases Manish Sisodia PA : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੇ ਨਿੱਜੀ ਸਕੱਤਰ ਦੇਵੇਂਦਰ ਸ਼ਰਮਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ।
ED Releases Manish Sisodia PA : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੇ ਨਿੱਜੀ ਸਕੱਤਰ ਦੇਵੇਂਦਰ ਸ਼ਰਮਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਉਸ ਨੂੰ ਪਿਛਲੇ ਦਰਵਾਜ਼ੇ ਰਾਹੀਂ ਬਾਹਰ ਕੱਢਿਆ ਗਿਆ ਅਤੇ ਕਰੀਬ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਦੇਵੇਂਦਰ ਸ਼ਰਮਾ ਦੇ ਪਿਤਾ ਬਾਲ ਕਿਸ਼ਨ ਸ਼ਰਮਾ ਮੁਤਾਬਕ ਈਡੀ ਦੀ ਟੀਮ ਦੇਵੇਂਦਰ ਨੂੰ ਸਵੇਰੇ ਕਰੀਬ 10 ਵਜੇ ਆਪਣੇ ਨਾਲ ਲੈ ਗਈ ਸੀ।
ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਖੁਦ ਆਪਣੇ ਟਵਿਟਰ ਅਕਾਊਂਟ ਰਾਹੀਂ ਇਹ ਜਾਣਕਾਰੀ ਦਿੱਤੀ ਸੀ। ਸਿਸੋਦੀਆ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪੀਏ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕੀਤਾ ਹੈ। ਸਿਸੋਦੀਆ ਨੇ ਕਿਹਾ ਕਿ ਝੂਠੀ ਐਫਆਈਆਰ ਦਰਜ ਕਰਾਉਣ ਤੋਂ ਬਾਅਦ ਉਸ ਦੇ ਘਰ ਛਾਪਾ ਮਾਰਿਆ ਗਿਆ, ਬੈਂਕ ਦੇ ਲਾਕਰ ਦੀ ਤਲਾਸ਼ੀ ਲਈ ਗਈ ਪਰ ਉਸ ਦੇ ਖਿਲਾਫ ਕੁਝ ਨਹੀਂ ਮਿਲਿਆ। ਅੱਜ ਉਸ ਦੇ ਪੀਏ ਦੇ ਘਰ ਈਡੀ ਨੇ ਛਾਪਾ ਮਾਰਿਆ ਤਾਂ ਉੱਥੇ ਵੀ ਕੁਝ ਨਹੀਂ ਮਿਲਿਆ, ਹੁਣ ਉਸ ਨੂੰ ਗ੍ਰਿਫ਼ਤਾਰ ਕਰਕੇ ਲੈ ਗਿਆ ਹੈ।
ਭਾਜਪਾ ਨੇ ਆਪ ਨੇ ਸਾਧਿਆ ਨਿਸ਼ਾਨਾ
ਕਿਹਾ ਜਾਂਦਾ ਹੈ ਕਿ ਈਡੀ ਨੇ ਸਿਸੋਦੀਆ ਦੇ ਪੀਏ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਦਿੱਲੀ-ਐਨਸੀਆਰ ਵਿੱਚ ਘੱਟੋ-ਘੱਟ ਪੰਜ ਥਾਵਾਂ 'ਤੇ ਛਾਪੇ ਮਾਰੇ ਅਤੇ ਫਿਰ ਸ਼ਰਮਾ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਏ। ਇਸ ਦੇ ਨਾਲ ਹੀ ਬੀਜੇਪੀ ਨੇ ਸਿਸੋਦੀਆ ਦੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਜੇਕਰ ਤੁਸੀਂ ਜਾਂ ਤੁਹਾਡਾ ਪੀਏ ਬੇਕਸੂਰ ਹੋ ਤਾਂ ਕੋਰਟ ਜਾਓ ਅਤੇ ਆਪਣੀ ਐਫਆਈਆਰ ਰੱਦ ਕਰਵਾਓ। ਭਾਜਪਾ ਨੇ ਆਮ ਆਦਮੀ ਪਾਰਟੀ 'ਤੇ ਪੀੜਤ ਕਾਰਡ ਖੇਡਣ ਦਾ ਦੋਸ਼ ਲਗਾਇਆ ਹੈ। ਭਾਜਪਾ ਨੇ 'ਆਪ' 'ਤੇ ਚੁਟਕੀ ਲੈਂਦਿਆਂ ਕਿਹਾ ਕਿ ਸਾਡੇ ਸਾਰਿਆਂ ਕੋਲ ਆਧਾਰ ਕਾਰਡ, ਪੈਨ ਕਾਰਡ, ਵੋਟਰ ਆਈਡੀ ਕਾਰਡ ਹੈ ਪਰ ਇਸ ਪਾਰਟੀ ਕੋਲ ਪੀੜਤ ਕਾਰਡ ਹੈ।
ਸਿਸੋਦੀਆ ਤੋਂ ਸੀਬੀਆਈ ਕਰ ਚੁੱਕੀ ਹੈ ਪੁੱਛਗਿੱਛ
ਦਰਅਸਲ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਇੱਕ ਵਾਰ ਫਿਰ ਈਡੀ ਹਰਕਤ ਵਿੱਚ ਨਜ਼ਰ ਆ ਰਹੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਮਾਮਲੇ ਵਿੱਚ ਮੁਲਜ਼ਮ ਹਨ। ਸੀਬੀਆਈ ਨੇ ਇਸ ਸਬੰਧ ਵਿੱਚ ਸਿਸੋਦੀਆ ਤੋਂ 9 ਘੰਟੇ ਤੱਕ ਪੁੱਛਗਿੱਛ ਵੀ ਕੀਤੀ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਘੁਟਾਲੇ ਦੇ ਸਬੰਧ ਵਿੱਚ ਸਿਸੋਦੀਆ ਦੇ ਇੱਕ ਸਹਿਯੋਗੀ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : Sudhir Suri Murder : ਗੁਰਦਾਸਪੁਰ ਪੂਰੀ ਤਰ੍ਹਾਂ ਬੰਦ , ਵੱਖ-ਵੱਖ ਹਿੰਦੂ ਸੰਗਠਨਾਂ ਵੱਲੋਂ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੌਮੀ ਬਦਲ ਵਜੋਂ ਉਭਰਨ ਤੋਂ ਡਰੀ ਹੋਈ ਹੈ। ਇਸੇ ਲਈ ਸਾਜ਼ਿਸ਼ ਰਚੀ ਪਾਰਟੀ ਅਤੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਭਾਜਪਾ ਦੀਆਂ ਇਨ੍ਹਾਂ ਹਰਕਤਾਂ ਤੋਂ ਡਰਨ ਵਾਲਾ ਨਹੀਂ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement