ਅਟਲ ਸਮਾਰਕ ‘ਤੇ ਰਾਸ਼ਟਰਪਤੀ ਕੋਵਿੰਦ ਤੇ ਪੀਐਮ ਮੋਦੀ, ਅਮਿਤ ਸ਼ਾਹ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਬੀਜੇਪੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਸਣੇ ਤਮਾਮ ਸਾਂਸਦ ਮੌਜੂਦ ਸੀ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਇੱਕ ਵੀਡੀਓ ਟਵੀਟ ਕੀਤਾ ਤੇ ਲਿਖਿਆ, “ਦੇਸ਼ ਵਾਸੀਆਂ ਦੇ ਦਿਲਾਂ ‘ਚ ਵੱਸਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਕੋਟਿ-ਕੋਟਿ ਪ੍ਰਣਾਮ”।
ਇਸ ਦੇ ਨਾਲ ਹੀ ਦੱਸ ਦਈਏ ਕਿ ਪੀਐਮ ਮੋਦੀ ਅੱਜ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਅਟਲ ਜੀ ਤਾਂਬੇ ਦੀ 25 ਫੁੱਟ ਉੱਚੇ ਬੁੱਤ ਦੀ ਘੁੰਡ ਚੁੱਕਾਈ ਵੀ ਕਰਨਗੇ। ਅੱਜ ਤੋਂ ਹੀ ਰੋਹਤਾਂਗ ਸੁਰੰਗ ਦਾ ਨਾਂ ਅਟਲ ਟਨਲ ਕੀਤਾ ਜਾਵੇਗਾ। ਉਧਰ ਪੀਐਮ ਮੋਦੀ ਨੇ ਆਜ਼ਾਦੀ ਗੁਲਾਟੀ ਭਾਰਤ ਰਤਨ ਪੰਡਤ ਮਦਨ ਮੋਹਨ ਮਾਲਵੀਆ ਨੂੰ ਵੀ ਟਵੀਟ ਕਰ ਸ਼ਰਧਾਂਜਲੀ ਦਿੱਤੀ।