Delhi Government Advisory for Private School: ਦਿੱਲੀ ਸਰਕਾਰ ਦੇ ਸਿੱਖਿਆ ਡਾਇਰੈਕਟੋਰੇਟ ਵੱਲੋਂ ਪ੍ਰਾਈਵੇਟ ਸਕੂਲਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਵਿੱਚ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਨੂੰ 15 ਜਨਵਰੀ ਤੱਕ ਬੰਦ ਰੱਖਣ ਲਈ ਕਿਹਾ ਗਿਆ ਹੈ। ਦਿੱਲੀ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ 'ਚ 8 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਸਨ ਅਤੇ ਸੋਮਵਾਰ ਤੋਂ ਸਕੂਲ ਖੁੱਲ੍ਹਣ ਵਾਲੇ ਸਨ। ਦੂਜੇ ਪਾਸੇ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 1 ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਹਨ ਪਰ ਹੁਣ ਪ੍ਰਾਈਵੇਟ ਸਕੂਲਾਂ ਨੂੰ ਵੀ ਐਡਵਾਈਜ਼ਰੀ ਜਾਰੀ ਕਰਦਿਆਂ 15 ਜਨਵਰੀ ਤੱਕ ਸਕੂਲ ਬੰਦ ਰੱਖਣ ਲਈ ਕਿਹਾ ਗਿਆ ਹੈ।


ਦੱਸ ਦਈਏ ਕਿ ਦਿੱਲੀ ਦੇ ਸਰਕਾਰੀ ਸਕੂਲਾਂ 'ਚ 9ਵੀਂ ਅਤੇ 12ਵੀਂ ਜਮਾਤ ਦੇ ਬੋਰਡ ਦੇ ਵਿਦਿਆਰਥੀਆਂ ਲਈ 2 ਜਨਵਰੀ ਤੋਂ 14 ਜਨਵਰੀ ਤੱਕ ਰੈਮੇਡੀਅਲ ਕਲਾਸਾਂ ਚੱਲ ਰਹੀਆਂ ਹਨ, ਤਾਂ ਜੋ ਬੱਚਿਆਂ ਦੀ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਨਾ ਰੁਕੇ। ਇਸ ਤੋਂ ਪਹਿਲਾਂ, ਸਿੱਖਿਆ ਡਾਇਰੈਕਟੋਰੇਟ ਨੇ ਦਿੱਲੀ ਦੇ ਸਾਰੇ ਸਕੂਲਾਂ ਲਈ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਹਾਲਾਂਕਿ ਕਈ ਪ੍ਰਾਈਵੇਟ ਸਕੂਲ ਸੋਮਵਾਰ ਤੋਂ ਖੁੱਲ੍ਹਣ ਦੀ ਤਿਆਰੀ ਕਰ ਰਹੇ ਸਨ। ਮੀਡੀਆ ਰਿਪੋਰਟਾਂ ਮੁਤਾਬਕ ਕਈ ਸਕੂਲਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵਟਸਐਪ ਗਰੁੱਪ ਅਤੇ ਈਮੇਲ ਰਾਹੀਂ ਸਕੂਲ ਭੇਜਣ ਲਈ ਨੋਟਿਸ ਵੀ ਭੇਜੇ ਸਨ।


ਐਤਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 1.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ


ਦੂਜੇ ਪਾਸੇ, ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਲਈ 15 ਜਨਵਰੀ ਤੱਕ ਛੁੱਟੀਆਂ ਦਾ ਸਰਕੂਲਰ ਜਾਰੀ ਕੀਤਾ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਦੇ ਸਫਦਰਜੰਗ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 1.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਵਿੱਚ ਦਿਨ ਦਾ ਤਾਪਮਾਨ ਵੀ 15-17 ਡਿਗਰੀ ਰਿਹਾ। ਭਾਰਤੀ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰ.ਕੇ. ਜਨਾਨੀ ਦੇ ਮੁਤਾਬਕ 10 ਜਨਵਰੀ ਤੋਂ ਦੇਸ਼ 'ਚ ਤਾਪਮਾਨ 'ਚ ਮਾਮੂਲੀ ਵਾਧਾ ਹੋਵੇਗਾ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।