ਪੜਚੋਲ ਕਰੋ
Advertisement
ਦਿੱਲੀ 'ਚ ਕੋਰੋਨਾ ਦੇ 4044 ਨਵੇਂ ਮਾਮਲੇ , 8042 ਮਰੀਜ਼ ਹੋਏ ਠੀਕ, 25 ਲੋਕਾਂ ਦੀ ਮੌਤ
ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ 4044 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ 8042 ਮਰੀਜ਼ ਠੀਕ ਹੋ ਗਏ ਹਨ, ਜਦਕਿ 25 ਲੋਕਾਂ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ ਹੈ।
ਨਵੀਂ ਦਿੱਲੀ : ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ 4044 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ 8042 ਮਰੀਜ਼ ਠੀਕ ਹੋ ਗਏ ਹਨ, ਜਦਕਿ 25 ਲੋਕਾਂ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ ਹੈ। ਦਿੱਲੀ 'ਚ ਕੋਰੋਨਾ ਇਨਫੈਕਸ਼ਨ ਦੇ 29,152 ਐਕਟਿਵ ਮਾਮਲੇ ਹਨ। ਜੇਕਰ ਸਕਾਰਾਤਮਕ ਦਰ ਦੀ ਗੱਲ ਕਰੀਏ ਤਾਂ ਅੱਜ ਇਹ 8.60 ਫੀਸਦੀ ਦਰਜ ਕੀਤੀ ਗਈ ਹੈ।
ਸ਼ਹਿਰ ਦੇ ਸਿਹਤ ਵਿਭਾਗ ਦੇ ਅਨੁਸਾਰ ਦਿੱਲੀ ਵਿੱਚ ਸ਼ੁੱਕਰਵਾਰ ਨੂੰ 4,044 ਤਾਜ਼ਾ ਕੋਵਿਡ -19 ਕੇਸ ਅਤੇ 25 ਮੌਤਾਂ ਦਰਜ ਕੀਤੀਆਂ ਗਈਆਂ, ਜਦੋਂ ਕਿ ਸੰਕਰਮਣ ਦੀ ਦਰ 8.60 ਪ੍ਰਤੀਸ਼ਤ 'ਤੇ ਆ ਗਈ। ਪਿਛਲੇ ਦਿਨ ਦੇ ਮੁਕਾਬਲੇ ਸ਼ਹਿਰ ਵਿੱਚ ਰੋਜ਼ਾਨਾ ਮਾਮਲਿਆਂ ਵਿੱਚ ਮਾਮੂਲੀ ਕਮੀ ਦੇਖਣ ਨੂੰ ਮਿਲੀ ਹੈ। ਪਿਛਲੇ ਦਿਨ 4,291 ਮਾਮਲੇ ਦਰਜ ਕੀਤੇ ਗਏ ਸਨ, 34 ਲੋਕਾਂ ਦੀ ਮੌਤ ਹੋ ਗਈ ਸੀ।
ਇਸ ਦੌਰਾਨ ਦਿੱਲੀ ਸਰਕਾਰ ਵੱਲੋਂ ਦੁਕਾਨਾਂ ਲਈ ਵੀਕੈਂਡ ਕਰਫਿਊ ਅਤੇ ਔਡ-ਈਵਨ ਨਿਯਮ ਹਟਾਉਣ ਦੇ ਫੈਸਲੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਬਾਜ਼ਾਰ ਅਤੇ ਮਾਲ ਪੂਰੀ ਸਮਰੱਥਾ ਨਾਲ ਖੁੱਲ੍ਹ ਗਏ। ਕੋਵਿਡ ਪਾਬੰਦੀਆਂ ਵਿੱਚ ਢਿੱਲ ਦੇਣ ਤੋਂ ਬਾਅਦ ਸਿਨੇਮਾ ਹਾਲ ਵੀ 50 ਫੀਸਦੀ ਸਮਰੱਥਾ ਨਾਲ ਮੁੜ ਖੁੱਲ੍ਹ ਗਏ ਹਨ।
ਪਿਛਲੇ 24 ਘੰਟਿਆਂ ਵਿੱਚ 25 ਮਰੀਜ਼ਾਂ ਦੀ ਵੀ ਮੌਤ ਹੋ ਗਈ, ਜਿਸ ਨਾਲ ਮੌਤਾਂ ਦੀ ਕੁੱਲ ਗਿਣਤੀ 25,769 ਹੋ ਗਈ ਹੈ। ਜਦੋਂ ਕਿ ਦਿੱਲੀ ਵਿੱਚ ਇਸ ਵਾਇਰਸ ਨੂੰ ਹਰਾ ਕੇ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 17,64,411 ਹੋ ਗਈ ਹੈ ਅਤੇ ਠੀਕ ਹੋਣ ਦੀ ਦਰ 96.98 ਫੀਸਦੀ ਹੈ।
ਅੰਕੜਿਆਂ ਮੁਤਾਬਕ ਦਿੱਲੀ ਵਿੱਚ 24 ਘੰਟਿਆਂ ਵਿੱਚ 47,042 ਕੋਰੋਨਾ ਟੈਸਟ ਕੀਤੇ ਗਏ। ਇੱਥੇ ਟੈਸਟਾਂ ਦਾ ਕੁੱਲ ਅੰਕੜਾ 3,47,39,495 ਤੱਕ ਪਹੁੰਚ ਗਿਆ ਹੈ। ਇਨ੍ਹਾਂ ਵਿੱਚੋਂ ਆਰਟੀਪੀਸੀਆਰ ਟੈਸਟ ਵਿੱਚ 34,088 ਐਂਟੀਜੇਨ, 12,954 ਹਨ। ਇਸ ਦੇ ਨਾਲ ਹੀ, ਪੂਰੀ ਦਿੱਲੀ ਵਿੱਚ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ 41,095 ਹੈ ਅਤੇ ਇੱਥੇ ਕੋਰੋਨਾ ਮੌਤ ਦਰ 1.42 ਪ੍ਰਤੀਸ਼ਤ ਹੈ।
ਇਸ ਦੇ ਨਾਲ ਹੀ ਅੱਜ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਕਮੀ ਆਈ ਹੈ, ਹਾਲਾਂਕਿ ਇਹ ਅਜੇ ਵੀ 2.5 ਲੱਖ ਤੋਂ ਉੱਪਰ ਹੈ। ਸ਼ੁੱਕਰਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 2,51,209 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement