ਪੜਚੋਲ ਕਰੋ
Advertisement
ਦਿੱਲੀ 'ਚ ਤੇਜ਼ੀ ਨਾਲ ਫੈਲ ਰਿਹੈ ਕੋਰੋਨਾ, ਪਿਛਲੇ 24 ਘੰਟਿਆਂ 'ਚ 1500 ਤੋਂ ਵੱਧ ਮਾਮਲੇ ਦਰਜ, ਇਕ ਮਰੀਜ਼ ਦੀ ਮੌਤ
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦਾ ਸੰਕਰਮਣ ਫਿਰ ਤੋਂ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੋਰੋਨਾ ਦੇ 1520 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਇੱਕ ਵਿਅਕਤੀ ਦੀ ਇਨਫੈਕਟਿਡ ਹੋਣ ਨਾਲ ਮੌਤ ਹੋ ਗਈ।
ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦਾ ਸੰਕਰਮਣ ਫਿਰ ਤੋਂ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੋਰੋਨਾ ਦੇ 1520 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਇੱਕ ਵਿਅਕਤੀ ਦੀ ਇਨਫੈਕਟਿਡ ਹੋਣ ਨਾਲ ਮੌਤ ਹੋ ਗਈ।
ਹੁਣ ਰਾਜਧਾਨੀ ਵਿੱਚ ਕੋਰੋਨਾ ਸੰਕਰਮਣ ਦੇ ਸਰਗਰਮ ਮਾਮਲਿਆਂ ਦੀ ਗਿਣਤੀ 5 ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਸਮੇਂ ਦਿੱਲੀ ਵਿੱਚ 5716 ਲੋਕ ਕੋਰੋਨਾ ਦੀ ਲਪੇਟ ਵਿੱਚ ਹਨ। ਸਕਾਰਾਤਮਕਤਾ ਦਰ ਵੀ 5.10 ਫੀਸਦੀ 'ਤੇ ਪਹੁੰਚ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ 1412 ਲੋਕਾਂ ਨੂੰ ਵੀ ਕੋਰੋਨਾ ਇਨਫੈਕਸ਼ਨ ਤੋਂ ਮੁਕਤੀ ਮਿਲੀ ਹੈ ਅਤੇ ਉਹ ਠੀਕ ਵੀ ਹੋ ਗਏ ਹਨ।
ਦਿੱਲੀ ਵਿੱਚ ਕੋਰੋਨਾ ਦੇ 5716 ਐਕਟਿਵ ਕੇਸ
ਦਿੱਲੀ ਵਿੱਚ ਕੋਰੋਨਾ ਦੇ 5716 ਐਕਟਿਵ ਕੇਸ
ਦਿੱਲੀ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦਿੱਲੀ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 30 ਅਪ੍ਰੈਲ ਨੂੰ ਰਾਜਧਾਨੀ 'ਚ ਕੋਰੋਨਾ ਦੇ 1520 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਵਿੱਚ ਕੋਰੋਨਾ ਦੇ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਸੰਕਰਮਣ ਦਰ 5.10 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ।
दिल्ली में पिछले 24 घंटों में कोविड के 1,520 नए मामले सामने आए और 1,412 मरीज ठीक हुए। पिछले 24 घंटों में एक व्यक्ति की मृत्यु हुई।
— ANI_HindiNews (@AHindinews) April 30, 2022
सक्रिय मामले: 5,716
पॉजिटिविटी दर: 5.10% pic.twitter.com/neN6mQKiHS
ਇਸ ਦੇ ਨਾਲ ਹੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ, 1412 ਲੋਕ ਠੀਕ ਹੋਏ ਅਤੇ 29775 ਲੋਕਾਂ ਦੀ ਜਾਂਚ ਕੀਤੀ ਗਈ। ਇਸ ਸਮੇਂ ਦਿੱਲੀ ਵਿੱਚ ਕੋਰੋਨਾ ਦੇ ਕੁੱਲ 5716 ਐਕਟਿਵ ਕੇਸ ਹਨ, ਜੋ ਕਿ 9 ਫਰਵਰੀ ਤੋਂ ਬਾਅਦ ਸਭ ਤੋਂ ਵੱਧ ਹਨ। 9 ਫਰਵਰੀ ਨੂੰ 6304 ਸਰਗਰਮ ਮਰੀਜ਼ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement