ਜੁੰਮੇ ਦੀ ਨਮਾਜ਼ ਵੀ ਅੱਜ ਠੀਕ ਰਹੀ। ਉੱਤਰ ਪੂਰਬੀ ਦਿੱਲੀ ਵਿੱਚ ਸਥਿਤੀ ਆਮ ਰਹੀ। ਇਸ ਦੌਰਾਨ ਜਾਂਚ ਦਾ ਕੰਮ ਸ਼ੁਰੂ ਹੋ ਗਿਆ ਹੈ।
ਦਿੱਲੀ ਪੁਲਿਸ ਦੇ ਪੀਆਰਓ ਐਮਐਸ ਰੰਧਾਵਾ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੇ ਅੱਜ ਅਪਰਾਧ ਦੇ ਸਥਾਨ ਦਾ ਦੌਰਾ ਕੀਤਾ। ਇਸਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਵਿਸ਼ੇਸ਼ ਜਾਂਚ ਟੀਮ ਸਬੂਤ ਇਕੱਠੇ ਕਰ ਰਹੀ ਹੈ। ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ। ਹਿੰਸਾ ਵਿੱਚ 250 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਿਹੜੇ ਖੇਤਰ ਮੁੱਖ ਤੌਰ ਤੇ ਪ੍ਰਭਾਵਿਤ ਹੋਏ ਹਨ ਉਹਨਾਂ ਵਿੱਚ ਜ਼ਫਰਾਬਾਦ, ਮੌਜਪੁਰ, ਚਾਂਦਬਾਗ, ਖੁਰੇਜੀ ਖਾਸ ਅਤੇ ਭਜਨਪੁਰਾ ਸ਼ਾਮਲ ਹਨ।