ਪੜਚੋਲ ਕਰੋ
Advertisement
ਦਿੱਲੀ ਦੰਗਾ: ਪੁਲਿਸ ਨੇ ਦਾਇਰ ਕੀਤੀ 10,000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ, ਪਰ ਚਾਰਜਸ਼ੀਟ 'ਚ ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦਾ ਨਾਂ ਨਹੀਂ
ਉਮਰ ਦਾਲਿਦ ਅਤੇ ਸ਼ਰਜੀਲ ਇਮਾਮ ਨੂੰ ਅੱਜ ਦਿੱਲੀ ਦੰਗਿਆਂ ਦੇ ਕੇਸ ਵਿੱਚ ਦਾਇਰ ਚਾਰਜਸ਼ੀਟ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਨਹੀਂ ਕੀਤਾ ਗਿਆ। ਕਿਉਂਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ, ਉਨ੍ਹਾਂ ਦੇ ਨਾਂ ਪੂਰਕ ਚਾਰਜਸ਼ੀਟ ਵਿੱਚ ਹੋਣਗੇ।
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕੜਕੜਡੂਮਾ ਕੋਰਟ ਵਿੱਚ ਦਿੱਲੀ ਦੰਗਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। 10 ਹਜ਼ਾਰ ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਵਿੱਚ 15 ਮੁਲਜ਼ਮ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ’ਤੇ ਦੰਗੇ ਭੜਕਾਉਣ ਦੇ ਦੋਸ਼ ਹਨ। ਇਨ੍ਹਾਂ ਸਾਰੇ ਦੋਸ਼ੀਆਂ ਦੇ ਨਾਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਆਈਪੀਸੀ ਅਤੇ ਆਰਮਜ਼ ਐਕਟ ਦੇ ਤਹਿਤ ਚਾਰਜਸ਼ੀਟ ਵਿੱਚ ਦਰਜ ਕੀਤੇ ਗਏ ਹਨ।
ਉਮਰ ਦਾਲਿਦ ਅਤੇ ਸ਼ਰਜੀਲ ਇਮਾਮ ਨੂੰ ਅੱਜ ਦਿੱਲੀ ਦੰਗਿਆਂ ਦੇ ਕੇਸ ਵਿੱਚ ਦਾਇਰ ਚਾਰਜਸ਼ੀਟ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਨਹੀਂ ਕੀਤਾ ਗਿਆ। ਕਿਉਂਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ, ਉਨ੍ਹਾਂ ਦੇ ਨਾਂ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਹੋਣਗੇ।
ਦਿੱਲੀ ਪੁਲਿਸ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਸਬੂਤਾਂ ਵਿੱਚ 24 ਫਰਵਰੀ ਦੀ ਵ੍ਹੱਟਸਐਪ ਚੈਟ ਨੂੰ ਸ਼ਾਮਲ ਕੀਤਾ ਹੈ। ਜਿਸ ਸਮੇਂ ਦੰਗੇ ਹੋ ਰਹੇ ਸੀ, ਪ੍ਰਮੁੱਖ ਸਾਜ਼ਿਸ਼ਕਰਤਾ ਦੰਗਾਕਾਰੀਆਂ ਦਾ ਮਾਰਗਦਰਸ਼ਨ ਕਰ ਰਹੇ ਸੀ। ਹਰੇਕ ਸਾਈਟ ਲਈ 25 ਵ੍ਹੱਟਸਐਪ ਗਰੁੱਪ ਖਾਸ ਤੌਰ 'ਤੇ ਬਣਾਏ ਗਏ। ਪੁਲਿਸ ਨੇ ਹਰੇਕ ਗਰੁੱਪ ਅਤੇ ਇਸਦੀ ਭੂਮਿਕਾ ਦੀ ਪਛਾਣ ਕੀਤੀ। ਦੱਸ ਦਈਏ ਕਿ ਉੱਤਰ ਪੂਰਬੀ ਦਿੱਲੀ ਵਿਚ 24 ਫਰਵਰੀ ਨੂੰ ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਾਲੇ ਹੋਈ ਹਿੰਸਾ ਤੋਂ ਬਾਅਦ ਫਿਰਕੂ ਦੰਗਾ ਹੋਇਆ ਸੀ ਜਿਸ ਵਿਚ 53 ਲੋਕ ਮਾਰੇ ਗਏ ਸਨ ਅਤੇ 200 ਦੇ ਕਰੀਬ ਲੋਕ ਜ਼ਖਮੀ ਹੋਏ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਕੁਝ ਦਿਨ ਪਹਿਲਾਂ ਉਮਰ ਖਾਲਿਦ ਨੂੰ ਗ੍ਰਿਫਤਾਰ ਕੀਤਾ ਸੀ ਤੇ ਬਹੁਤ ਪਹਿਲਾਂ ਸ਼ਰਜੀਲ ਇਮਾਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ 'ਤੇ ਭੜਕਾਊ ਭਾਸ਼ਣ ਦਾ ਦੋਸ਼ ਲਗਾਇਆ ਗਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904The charge sheet in Delhi riots case filed today does not have names of Umar Khalid and Sharjeel Imam as accused. As they were arrested a few days ago, their names will be in the supplementary charge sheet. https://t.co/T1TW52yXdg
— ANI (@ANI) September 16, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement