APP MP Sanjay Singh: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ 'ਆਪ' ਸਾਂਸਦ ਸੰਜੇ ਸਿੰਘ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ
Delhi Liquor Policy Case: ਕੋਰਟ ਨੇ ਆਪ ਨੇਤਾ ਸੰਜੇ ਸਿੰਘ ਨੂੰ ਸੁਣਵਾਈ ਦੌਰਾਨ ਜੇਲ੍ਹ ਵਿੱਚ ਇਲੈਕਟ੍ਰਿਕ ਕੇਤਲੀ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਉੱਥੇ ਹੀ ਈਡੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਛੇਤੀ ਹੀ ਸਪਲੀਮੈਂਟਰੀ ਚਾਰਜ਼ਸ਼ੀਟ ਪੇਸ਼ ਕੀਤੀ ਜਾਵੇਗੀ।
Delhi Liquor Policy Case: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ੁੱਕਰਵਾਰ (24 ਨਵੰਬਰ) ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ ਹੈ।
ਕੋਰਟ ਨੇ ਆਪ ਨੇਤਾ ਸੰਜੇ ਸਿੰਘ ਨੂੰ ਸੁਣਵਾਈ ਦੌਰਾਨ ਜੇਲ੍ਹ ਵਿੱਚ ਇਲੈਕਟ੍ਰਿਕ ਕੇਤਲੀ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਉੱਥੇ ਹੀ ਈਡੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਛੇਤੀ ਹੀ ਸਪਲੀਮੈਂਟਰੀ ਚਾਰਜ਼ਸ਼ੀਟ ਪੇਸ਼ ਕੀਤੀ ਜਾਵੇਗੀ।
ਦਰਅਸਲ, ਈਡੀ ਨੇ 4 ਅਕਤੂਬਰ ਨੂੰ ਦਿੱਲੀ ਸ਼ਰਾਬ ਨੀਤੀ ਮਾਲੇ ਵਿੱਚ ਸੰਜੇ ਸਿੰਘ ਦੇ ਸਰਕਾਰੀ ਘਰ ਉੱਤੇ ਛਾਪੇਮਾਰੀ ਕੀਤੀ ਤੇ ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 5 ਅਕਤੂਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਇਸ ਤੋਂ ਬਾਅਦ ਕਈ ਵਾਰ ਹਿਰਾਸਤ ਦੀ ਤਾਰੀਖ਼ ਖ਼ਤਮ ਹੋਣ ਤੋਂ ਬਾਅਦ ਸੰਜੇ ਸਿੰਘ ਕੋਰਟ ਪੁੱਜੇ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ।
ਇਨ੍ਹਾਂ ਆਗੂਆਂ ਨੂੰ ਵੀ ਕੀਤਾ ਗਿਆ ਹੈ ਗ੍ਰਿਫ਼ਤਾਰ
ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੂੰ ਵੀ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੀਤੀ ਨੂੰ ਕੇਜਰੀਵਾਲ ਸਰਕਾਰ ਨੇ 2022 ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦਰਮਿਆਨ ਵਾਪਸ ਲੈ ਲਿਆ ਸੀ।
ਕੀ ਹੈ ਇਲਜ਼ਾਮ?
ਈਡੀ ਦਾ ਦਾਅਵਾ ਹੈ ਕਿ ਦਿੱਲੀ ਸ਼ਰਾਬ ਨੀਤੀ ਵਿੱਚ ਕਥਿਤ ਤੌਰ 'ਤੇ ਕਈ ਡੀਲਰਾਂ ਨੂੰ ਫਾਇਦਾ ਪਹੁੰਚਾਉਣ ਲਈ ਰਿਸ਼ਵਤ ਲਈ ਗਈ ਹੈ। ਇਹ ਪੈਸਾ ਪਾਰਟੀ ਲਈ ਵਰਤਿਆ ਗਿਆ ਹੈ। ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ‘ਆਪ’ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਸਿਆਸੀ ਲਾਹੇ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਇਹ ਲੋਕ ਅਜਿਹੀਆਂ ਚੋਣਾਂ ਨਹੀਂ ਜਿੱਤ ਸਕਦੇ, ਇਸ ਲਈ ਸਾਜ਼ਿਸ਼ ਰਚ ਰਹੇ ਹਨ। ਭਾਜਪਾ ਨੇ ਇਹ ਕਹਿ ਕੇ ਜਵਾਬੀ ਕਾਰਵਾਈ ਕੀਤੀ ਕਿ ਜਾਂਚ ਏਜੰਸੀ ਸਬੂਤਾਂ ਦੇ ਆਧਾਰ 'ਤੇ ਕਾਰਵਾਈ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਹੁੰਦਾ ਰਹੇਗਾ।
ਇਹ ਵੀ ਪੜ੍ਹੋ: English Medium: ਸਰਕਾਰੀ ਸਕੂਲਾਂ 'ਚ ਹੁਣ ਅੰਗਰੇਜ਼ੀ ਮਾਧਿਅਮ 'ਚ ਹੋਵੇਗੀ ਪੜ੍ਹਾਈ, CM ਨੇ ਕੀਤਾ ਵੱਡਾ ਐਲਾਨ