New Delhi - ਹਰ ਥਾਂ ਉੱਤੇ ਮੌਸਮ ਦਾ ਅਲੱਗ ਅਲੱਗ ਮਿਜਾਜ ਹੈ, ਕਿਤੇ ਤਾਂ ਲੋੜਤੋਂ ਵੱਧ ਮੀਂਹ ਪੈ ਰਿਹਾ ਤੇ ਕਿਤੇ ਗਰਮੀ ਨੇ ਲੋਕਾਂ ਦਾ ਹਾਲ ਬੁਰਾ ਕਰ ਰੱਖਿਆ ਹੈ। ਸਤੰਬਰ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਕਈ ਥਾਵਾਂ ਤੇ ਲੋਕਾਂ ਨੂੰ ਅਜੇ ਵੀ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਇਸ ਦਾ ਮੁੱਖ ਕਾਰਨ ਆਮ ਨਾਲੋਂ ਘੱਟ ਮੀਂਹ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 4 ਸਤੰਬਰ ਤੱਕ ਦੇਸ਼ ਵਿੱਚ ਆਮ ਨਾਲੋਂ 11 ਫੀਸਦੀ ਘੱਟ ਮੀਂਹ ਪਿਆ ਹੈ। ਇਹੀ ਕਾਰਨ ਹੈ ਕਿ ਇਸ ਵਾਰ ਇੱਕ ਸਦੀ ਤੋਂ ਵੱਧ ਸਮੇਂ ਬਾਅਦ ਭਾਵ ਸਾਲ 1901 ਤੋਂ ਬਾਅਦ ਅਗਸਤ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ।ਹਰ ਪੰਜਾਬ ਵਿੱਚ ਹੜਾਂ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋ ਗਿਆ ਹੈ।


ਦੂਜੇ ਪਾਸੇ ਬੀਤੇ ਸੋਮਵਾਰ ਦਿੱਲੀ ਵਿੱਚ ਪਿਛਲੇ 85 ਸਾਲਾਂ ਵਿੱਚ ਸਭ ਤੋਂ ਗਰਮ ਦਿਨ ਰਿਹਾ। ਰਾਜਧਾਨੀ ਦਾ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 6 ਡਿਗਰੀ ਵੱਧ ਹੈ। ਇਹ ਪਿਛਲੇ 85 ਸਾਲਾਂ (1938 ਤੋਂ ਬਾਅਦ) ਵਿੱਚ ਸਭ ਤੋਂ ਵੱਧ ਹੈ।ਭਾਰਤ ਵਿੱਚ ਇੱਕ ਸਦੀ ਤੋਂ ਵੱਧ ਸਮੇਂ ਵਿੱਚ ਸਭ ਤੋਂ ਸੁੱਕਾ ਅਗਸਤ ਰਿਹਾ ਹੈ। ਜਿਸ ਵਿੱਚ ਆਮ ਨਾਲੋਂ 36% ਘੱਟ ਮੀਂਹ ਪਿਆ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ ਮਾਨਸੂਨ ਆਮ ਵਾਂਗ ਰਹੇਗਾ ਅਤੇ ਸਤੰਬਰ ਵਿੱਚ ਬਰਸਾਤ ਦੀ ਕਮੀ ਪੂਰੀ ਹੋ ਜਾਵੇਗੀ।


 ਭਾਰਤ ਦੇ ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਅਗਸਤ ਵਿੱਚ ਬਾਰਸ਼ ਵਿੱਚ ਕਮੀ ਲਈ ਐਲ ਨੀਨੋ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਹ ਮੱਧ ਅਤੇ ਪੂਰਬੀ ਪ੍ਰਸ਼ਾਂਤ ਮਹਾਸਾਗਰ ਵਿੱਚ ਸਾਧਾਰਨ ਸਮੁੰਦਰੀ ਤਾਪਮਾਨਾਂ ਦੇ ਕਾਰਨ ਇੱਕ ਮੌਸਮੀ ਵਰਤਾਰਾ ਹੈ। ਤੇਲੰਗਾਨਾ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਕਰਕੇ ਮੌਸਮ ਵਿਭਾਗ ਨੇ 6 ਸਤੰਬਰ ਨੂੰ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।


 ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial