ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਇੱਕ ਪ੍ਰੋਗਰਾਮ ਦੌਰਾਨ ਗੇਟ ਨੰਬਰ ਦੋ 'ਤੇ ਵੱਡਾ ਪੰਡਾਲ ਡਿੱਗ ਗਿਆ। ਪੰਡਾਲ ਢਹਿ ਜਾਣ ਤੋਂ ਬਾਅਦ ਹਫੜਾ-ਦਫੜੀ ਮੱਚ ਗਈ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਇਸ ਘਟਨਾ 'ਚ ਅੱਠ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮੌਕੇ 'ਤੇ ਰਾਹਤ ਕਾਰਜ ਜਾਰੀ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਪੰਡਾਲ ਡਿੱਗਣ ਦੀ ਘਟਨਾ 'ਚ ਜ਼ਖਮੀ ਹੋਏ ਲੋਕਾਂ ਨੂੰ ਨੇੜਲੇ ਸਫਦਰਜੰਗ ਹਸਪਤਾਲ ਅਤੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਦਿੱਲੀ ਦੇ ਟਰਾਮਾ ਸੈਂਟਰ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦਾ ਇਲਾਜ ਜਾਰੀ ਹੈ।
ਪੰਡਾਲ ਦੇ ਹੇਠਾਂ ਹੋਰ ਲੋਕਾਂ ਦੇ ਦੱਬੇ ਜਾਣ ਦਾ ਖ਼ਦਸ਼ਾ
ਫਾਇਰ ਫਾਈਟਰਜ਼, ਦਿੱਲੀ ਪੁਲਿਸ ਅਤੇ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਇਸ ਘਟਨਾ ਵਿੱਚ ਪੰਡਗਿਆਲ ਹੇਠਾਂ ਹੋਰ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ।