Delhi Saket Court Firing: ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਾਕੇਤ ਕੋਰਟ ਕੰਪਲੈਕਸ 'ਚ 4 ਰਾਊਂਡ ਫਾਇਰਿੰਗ ਹੋਈ, ਜਿਸ 'ਚ ਨਿਊ ਫਰੈਂਡਸ ਕਾਲੋਨੀ ਦੀ ਇਕ ਔਰਤ ਜ਼ਖਮੀ ਹੋ ਗਈ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਦਿੱਲੀ ਪੁਲਿਸ ਦੇ ਜਵਾਨ ਮੌਕੇ 'ਤੇ ਪਹੁੰਚ ਗਏ। ਪੁਲਿਸ ਸੂਤਰਾਂ ਨੇ ਦੱਸਿਆ ਕਿ ਔਰਤ ਅੱਜ ਅਦਾਲਤ 'ਚ ਆਪਣਾ ਬਿਆਨ ਦੇਣ ਪਹੁੰਚੀ ਸੀ। ਉਹ ਇੱਕ ਕੇਸ ਵਿੱਚ ਗਵਾਹ ਹੈ। ਇਸ ਦੌਰਾਨ ਉਸ ਨੂੰ ਗੋਲੀ ਲੱਗੀ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਦਿੱਲੀ ਦੀ ਸਾਕੇਤ ਅਦਾਲਤ 'ਚ ਸ਼ੁੱਕਰਵਾਰ ਨੂੰ ਅਦਾਲਤ ਖੁੱਲ੍ਹਦੇ ਹੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਗੋਲੀਬਾਰੀ ਸ਼ੁਰੂ ਹੁੰਦੇ ਹੀ ਲੋਕ ਡਰ ਗਏ ਅਤੇ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ।
ਜਾਣਕਾਰੀ ਅਨੁਸਾਰ ਸਾਊਥ ਦਿੱਲੀ ਦੇ ਸਾਕੇਤ ਕੋਰਟ ਅੰਦਰ ਇਕ ਔਰਤ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਨੂੰ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਦੇ ਵਿਚਕਾਰ ਕੋਰਟ ਵਿਚ ਕੇਸ ਚੱਲ ਰਿਹਾ ਸੀ। ਪੀੜਤ ਔਰਤ ਅੱਜ ਕੇਸ ਵਿਚ ਗਵਾਹੀ ਦੇਣ ਆਈ ਸੀ। ਇਸ ਦੌਰਾਨ ਮੁਲਜ਼ਮ ਪਤੀ ਨੇ ਵਕੀਲ ਦੀ ਡਰੈੱਸ ਵਿਚ ਆ ਕੇ ਪਤਨੀ ਉੱਤੇ ਫਾਇਰਿੰਗ ਕਰ ਦਿੱਤੀ। ਹਾਲਾਂਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ