ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ। ਮਨੀਸ਼ ਸਿਸੋਦੀਆ ਨੇ ਕਿਹਾ, "ਮੈਨੂੰ ਬਹੁਤ ਸਾਰੇ ਮਾਪੇ, ਅਧਿਆਪਕ ਮਿਲਦੇ ਹਨ ਜੋ ਸੁਝਾਅ ਦੇ ਰਹੇ ਹਨ ਕਿ ਅਜੇ ਸਕੂਲ ਨਹੀਂ ਖੋਲ੍ਹਣੇ ਚਾਹੀਦੇ ਹਨ।"


ਉਨ੍ਹਾਂ ਨੇ ਅੱਗੇ ਕਿਹਾ, "ਦੁਨੀਆ ਵਿੱਚ ਜਿੱਥੇ ਵੀ ਸਕੂਲ ਖੁੱਲ੍ਹੇ ਹਨ, ਉੱਥੇ ਕੋਰੋਨਾ ਦਾ ਡਰ ਹੈ ਤੇ ਬੱਚਿਆਂ ਵਿੱਚ ਕੋਰੋਨਾ ਦਾ ਸੰਕਰਮਣ ਵਧਿਆ ਹੈ। ਮਾਪੇ ਹੋਣ ਦੇ ਨਾਤੇ ਵੀ ਮੈਂ ਅਤੇ ਮੁੱਖ ਮੰਤਰੀ ਸੋਚਦਾ ਹਾਂ ਕਿ ਕੀ ਅਸੀਂ ਇਸ ਸਮੇਂ ਆਪਣੇ ਬੱਚਿਆਂ ਨੂੰ ਸਕੂਲ ਭੇਜ ਸਕਾਂਗੇ ਜਾਂ ਨਹੀਂ।"

ਉਨ੍ਹਾਂ ਇਹ ਵੀ ਦੱਸਿਆ ਹੈ ਕਿ ਸਾਰੇ ਸਰਕਾਰੀ, ਪ੍ਰਾਈਵੇਟ ਤੇ ਮਿਊਂਸਪਲ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਤੇ ਜਦੋਂ ਵੀ ਸਕੂਲ ਖੋਲ੍ਹਣ ਬਾਰੇ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਇਸ ਬਾਰੇ ਦੱਸਿਆ ਜਾਵੇਗਾ।

ਇਸ ਦੇ ਨਾਲ ਮਨੀਸ਼ ਸਿਸੋਦੀਆ ਨੇ ਇਹ ਵੀ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਨੇ ਆਈਪੀ ਯੂਨੀਵਰਸਿਟੀ ਵਿੱਚ 1330 ਨਵੀਆਂ ਸੀਟਾਂ ਵਧਾ ਦਿੱਤੀਆਂ ਹਨ, ਜੋ ਇਸ ਸੈਸ਼ਨ ਤੋਂ ਲਾਗੂ ਹੋਣਗੀਆਂ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904