ਨਵੀਂ ਦਿੱਲੀ: ਦਿੱਲੀ ਵਿੱਚ 5 ਅਕਤੂਬਰ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਸ ਸਬੰਧੀ ਇੱਕ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਵਿਚ ਕਿਹਾ ਗਿਆ ਹੈ ਕਿ ਆਨਲਾਈਨ ਕਲਾਸਾਂ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ।

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਕੂਲਾਂ ਨੂੰ 5 ਅਕਤੂਬਰ ਤੱਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਵੀਰਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 4432 ਨਵੇਂ ਕੇਸ ਸਾਹਮਣੇ ਆਏ ਤੇ 38 ਲੋਕਾਂ ਦੀ ਮੌਤ ਹੋ ਗਈ। ਇਸਦੇ ਨਾਲ ਹੀ ਦਿੱਲੀ ਵਿੱਚ ਪੌਜ਼ੇਟਿਵ ਮਾਮਲਿਆਂ ਦੀ ਗਿਣਤੀ 2 ਲੱਖ 34 ਹਜ਼ਾਰ 701 ਹੋ ਗਈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904