ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਦੇ ਮੁਖਰਜੀ ਇਲਾਕੇ ਵਿੱਚ ਸਿੱਖ ਟੈਂਪੂ ਚਾਲਕ ਸਰਬਜੀਤ ਸਿੰਘ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਜਿਸ ਦੇ ਬਾਅਦ ਅਦਾਲਤ ਨੇ ਦਿੱਲੀ ਪੁਲਿਸ ਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਇੱਕ ਹਫ਼ਤੇ ਅੰਦਰ ਸਥਿਤੀ ਦੀ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਏਗੀ।
ਇਹ ਵੀ ਪੜ੍ਹੋ- ਸਿੱਖ ਦੀ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ ਕਰਾਸ FIR
ਡਾਕਟਰ ਸੀਮਾ ਸਿੰਗਲ ਨੇ ਵਕੀਲ ਸੰਗੀਤਾ ਭਾਰਤੀ, ਰੁਬਿੰਦਰ ਘੁੰਮਣ ਤੇ ਐਚ ਐਸ ਹੰਸ ਜ਼ਰੀਏ ਪਟੀਸ਼ਨ ਦਾਇਰ ਕੀਤੀ ਹੈ। ਵਕੀਲ ਸੰਗੀਤਾ ਭਾਰਤੀ ਨੇ ਦੱਸਿਆ ਕਿ ਦਿੱਲੀ ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਮੀਡੀਆ ਆਟੋ ਚਾਲਕ ਸਰਬਜੀਤ ਸਿੰਘ ਦੇ ਪੁੱਤਰ ਦੀ ਪਛਾਣ ਨੂੰ ਉਜਾਗਰ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਬੀਤੇ ਦਿਨੀਂ ਦਿੱਲੀ ਪੁਲਿਸ ਵੱਲੋਂ ਸੜਕ 'ਤੇ ਭੀੜ ਦੇ ਸਾਹਮਣੇ ਸਿੱਖ ਪਿਉ-ਪੁੱਤ ਦੀ ਸ਼ਰ੍ਹੇਆਮ ਕੁੱਟਮਾਰ ਕੀਤੀ ਗਈ। ਦਿੱਲੀ ਪੁਵਲਿਸ ਨੇ ਇਸ ਮਾਮਲੇ ਵਿੱਚ ਕਰਾਸ FIR ਦਰਜ ਕੀਤੀ ਹੈ। ਇਹ ਮਾਮਲਾ ਕ੍ਰਾਈਮ ਬਰਾਂਚ ਦੇ ਹੱਥਾਂ ਵਿੱਚ ਹੈ। ਇਸ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਕਿਸ-ਕਿਸ ਪੁਲਿਸ ਅਧਿਕਾਰੀ-ਮੁਲਾਜ਼ਮ ਦੀ ਗ਼ਲਤੀ ਸੀ।
ਹਾਈਕੋਰਟ ਪੁੱਜਾ ਸਿੱਖ ਦੀ ਕੁੱਟਮਾਰ ਦਾ ਮਾਮਲਾ, ਦਿੱਲੀ ਪੁਲਿਸ ਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ
ਏਬੀਪੀ ਸਾਂਝਾ
Updated at:
19 Jun 2019 09:01 PM (IST)
ਅਦਾਲਤ ਨੇ ਦਿੱਲੀ ਪੁਲਿਸ ਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਇੱਕ ਹਫ਼ਤੇ ਅੰਦਰ ਸਥਿਤੀ ਦੀ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਏਗੀ।
- - - - - - - - - Advertisement - - - - - - - - -