ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ ਕਰਵਾਈਆਂ ਜਾਣਗੀਆਂ। ਇਹ ਚੋਣਾਂ 25 ਅਪ੍ਰੈਲ ਨੂੰ ਕਰਵਾਈਆਂ ਜਾਣੀਆਂ ਸਨ, ਪਰ ਕੋਵਿਡ-19 ਦੇ ਮੱਦੇਨਜ਼ਰ ਇਨ੍ਹਾਂ ਨੂੰ ਟਾਲ ਦਿੱਤਾ ਗਿਆ। ਦਿੱਲੀ ਦੇ ਸਾਰੇ 46 ਗੁਰਦੁਆਰਾ ਵਾਰਡ ਲਈ 23 ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ।
ਰਾਸ਼ਟਰੀ ਰਾਜਧਾਨੀ ਦੇ ਸਰਕਾਰੀ ਸਕੂਲਾਂ 'ਚ ਬਣਾਏ ਗਏ 546 ਮਤਦਾਨ ਕੇਂਦਰਾਂ 'ਤੇ ਵੋਟਾਂ ਪਾਈਆਂ ਜਾਣਗੀਆਂ। ਚੋਣ ਮੈਦਾਨ 'ਚ 132 ਨਿਰਦਲ ਉਮੀਦਵਾਰਾਂ ਸਮੇਤ ਕੁੱਲ 312 ਉਮੀਦਵਾਰ ਹਨ। ਵੋਟਾਂ ਦੀ ਗਿਣਤੀ 25 ਅਗਸਤ ਨੂੰ ਹੋਵੇਗੀ। ਚੋਣਾਂ 'ਚ 3.42 ਲੱਖ ਸਿੱਖ ਵੋਟਰ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰਨਗੇ।
DSGMC ਚੋਣਾਂ 'ਚ ਜੇਕਰ ਮੁਕਾਬਲੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਰਨਾ ਭਰਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਨਜਿੰਦਰ ਸਿੰਘ ਸਿਰਸਾ ਦੀ ਪਾਰਟੀ ਦੇ ਵਿਚ ਹੈ। ਚੋਣ ਪ੍ਰਚਾਰ ਦੌਰਾਨ ਦੋਵੇਂ ਹੀ ਆਪਣੀ-ਆਪਣੀ ਜਿੱਤਾ ਦਾ ਦਾਅਵਾ ਕਰਦੇ ਰਹੇ ਹਨ।
1974 'ਚ ਪਹਿਲੀ ਵਾਰ DSGMC ਚੋਣਾਂ ਹੋਈਆਂ ਸਨ
ਇਤਿਹਾਸਕ ਪੱਖ ਦੀ ਗੱਲ ਕਰੀਏ ਤਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਇਕ ਖੁਦਮੁਖਤਿਆਰ ਸੰਸਥਾ ਹੈ ਤੇ ਇਸ ਲਈ ਪਹਿਲੀ ਵਾਰ 1974 'ਚ ਵੋਟਾਂ ਪਈਆਂ ਸਨ। ਦਿੱਲੀ ਸਰਕਾਰ ਦੇ ਡਾਇਰੈਕਟੋਰੇਟ ਆਫ ਗੁਰਦੁਆਰਾ ਇਲੈਕਸ਼ਨ ਦੀ ਸਥਾਪਨਾ 1974 'ਚ ਹੋਈ ਸੀ।
ਦਿੱਲੀ ਦੇ ਗੁਰਦੁਆਰਿਆਂ ਦੀ ਦੇਖਭਾਲ ਕਰਦੀ ਕਮੇਟੀ
ਇਸ ਲਈ ਦੇਸ਼ ਦੀ ਸੰਸਦ 'ਚ ਐਕਟ ਪਾਸ ਕੀਤਾ ਗਿਆ ਸੀ ਜਿਸ ਨੂੰ ਦਿੱਲੀ ਸਿੱਖ ਗੁਰਦੁਆਰਾ ਐਕਟ 1971 ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਇਹ ਐਕਟ ਦਿੱਲੀ ਦੇ ਗੁਰਦੁਆਰਿਆਂ ਤੇ ਉਨ੍ਹਾਂ ਦੇ ਨਾਲ ਜੁੜੀਆਂ ਜਾਇਦਾਦਾਂ ਦੀ ਦੇਖਭਾਲ ਤੇ ਪ੍ਰਬੰਧ ਦੇ ਨਿਯਮ ਤੇ ਦਿਸ਼ਾ ਨਿਰਦੇਸ਼ ਤੈਅ ਕਰਦਾ ਹੈ।
ਇਹ ਵੀ ਪੜ੍ਹੋ: ਜੇਕਰ ਤੁਹਾਨੂੰ ATM ਚੋਂ ਨਾ ਮਿਲੇ ਕੈਸ਼ ਤਾਂ ਇਸ ਨੰਬਰ 'ਤੇ ਕਰੋ ਕਾਲ, RBI ਲਗਾਵੇਗਾ 10 ਹਜ਼ਾਰ ਦਾ ਜ਼ੁਰਮਾਨਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin