Delhi Suicide Case: ਦਿੱਲੀ ਦੇ ਵਸੰਤ ਕੁੰਜ ਇਲਾਕੇ ਵਿਚ ਇੱਕ ਹੀ ਪਰਿਵਾਰ ਦੇ ਪੰਜ ਲੋਕਾਂ ਵੱਲੋਂ ਖੁਦਕੁਸ਼ੀ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਪੀੜਤਾ ਦੀਆਂ ਚਾਰੋਂ ਬੇਟੀਆਂ ਅਪਾਹਜ ਸਨ। ਸ਼ੁੱਕਰਵਾਰ ਸਵੇਰੇ 10.18 ਵਜੇ ਗੁਆਂਢੀਆਂ ਵੱਲੋਂ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਘਟਨਾ ਸਾਹਮਣੇ ਆਈ।
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਪੰਜ ਲਾਸ਼ਾਂ ਮਿਲੀਆਂ।
ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ
ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁਟੀ ਹੈ। ਦਿੱਲੀ ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ ਤੋਂ ਲੱਗਦਾ ਹੈ ਕਿ ਪਿਤਾ ਨੇ ਪਹਿਲਾਂ ਸਾਰਿਆਂ ਨੂੰ ਸਲਫਜ਼ ਖੁਆਈ ਅਤੇ ਬਾਅਦ 'ਚ ਖੁਦ ਖਾ ਲਈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਅਤੇ ਜਾਂਚ ਤੋਂ ਬਾਅਦ ਘਟਨਾ ਦਾ ਪਤਾ ਲੱਗੇਗਾ। ਪੁਲਿਸ ਨੂੰ ਸ਼ੱਕ ਹੈ ਕਿ ਅਪਾਹਜ ਧੀਆਂ ਦੇ ਪਿਤਾ ਨੇ ਮਾੜੇ ਵਿੱਤੀ ਹਾਲਾਤਾਂ ਕਾਰਨ ਖੁਦਕੁਸ਼ੀ ਵਰਗਾ ਕਦਮ ਚੁੱਕਿਆ ਹੋ ਸਕਦਾ ਹੈ।
ਪਤਨੀ ਦੀ ਕੈਂਸਰ ਨਾਲ ਮੌਤ ਹੋ ਗਈ ਸੀ
ਦਿੱਲੀ ਪੁਲਿਸ ਮੁਤਾਬਕ ਪਿਤਾ ਹੀਰਾਲਾਲ ਕਾਰਪੇਂਟਰ ਦਾ ਕੰਮ ਕਰਦਾ ਸੀ ਅਤੇ ਉਸ ਦੀ ਪਤਨੀ ਦੀ ਕੈਂਸਰ ਨਾਲ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੀਰਾਲਾਲ ਇਕੱਲਾ ਰਹਿ ਗਿਆ। ਪਤਨੀ ਦੀ ਮੌਤ ਕਾਰਨ ਹੀਰਾਲਾਲ ਪੂਰੀ ਤਰ੍ਹਾਂ ਟੁੱਟ ਚੁੱਕਾ ਸੀ। ਸੀਸੀਟੀਵੀ ਫੁਟੇਜ ਵਿੱਚ ਪਿਤਾ 24 ਤਰੀਕ ਨੂੰ ਘਰ ਦੇ ਅੰਦਰ ਜਾਂਦੇ ਹੋਏ ਦਿਖਾਈ ਦੇ ਰਹੇ ਹਨ। ਉਦੋਂ ਤੋਂ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ।
ਇਹ ਵੀ ਪੜ੍ਹੋ: ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਵਿਚ ਸਕੂਲ ਬੰਦ
ਚਾਰੇ ਧੀਆਂ ਅਪਾਹਜ ਸਨ
ਦਿੱਲੀ ਪੁਲਿਸ ਅਨੁਸਾਰ ਕਾਰਪੇਂਟਰ ਦੀਆਂ ਚਾਰੋਂ ਧੀਆਂ ਅਪਾਹਜ ਸਨ, ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਕਿ ਚਾਰੋਂ ਧੀਆਂ ਅਪਾਹਜ ਹੋਣ ਕਾਰਨ ਤੁਰਨ-ਫਿਰਨ ਤੋਂ ਅਸਮਰੱਥ ਸਨ। ਇਨ੍ਹਾਂ ਵਿੱਚੋਂ ਇੱਕ ਬੇਟੀ ਨੇਤਰਹੀਣ ਸੀ। ਇੱਕ ਨੂੰ ਤੁਰਨ ਵਿੱਚ ਮੁਸ਼ਕਲ ਆ ਰਹੀ ਸੀ। ਮ੍ਰਿਤਕ ਦੇ ਭਰਾ ਮੋਹਨ ਸ਼ਰਮਾ ਅਤੇ ਉਸ ਦੀ ਭਰਜਾਈ ਗੁੜੀਆ ਸ਼ਰਮਾ ਅਨੁਸਾਰ ਮ੍ਰਿਤਕ ਨੇ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਪਰਿਵਾਰਕ ਮਾਮਲਿਆਂ ਵਿੱਚ ਦਿਲਚਸਪੀ ਲੈਣੀ ਬੰਦ ਕਰ ਦਿੱਤੀ ਸੀ। ਉਹ ਹਰ ਸਮੇਂ ਕਿਸੇ ਨਾ ਕਿਸੇ ਹਸਪਤਾਲ ਵਿੱਚ ਆਪਣੀਆਂ ਧੀਆਂ ਦੇ ਇਲਾਜ ਵਿੱਚ ਰੁੱਝਿਆ ਰਹਿੰਦਾ ਸੀ। ਧੀਆਂ ਆਪਣੇ ਕਮਰਿਆਂ ਤੋਂ ਘੱਟ ਹੀ ਨਿਕਲਦੀਆਂ ਸਨ।