Delhi Weather Update : ਧੁੰਦ ਦਾ ਅਸਰ ਹੁਣ ਉੱਤਰੀ ਭਾਰਤ ਵਿੱਚ ਦਿਖਾਈ ਦੇ ਰਿਹਾ ਹੈ। ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਬੁੱਧਵਾਰ ਨੂੰ ਪੰਜਾਬ 'ਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਚੰਡੀਗੜ੍ਹ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।



ਇਸ ਤੋਂ ਇਲਾਵਾ ਪੂਰੇ ਉੱਤਰ ਪ੍ਰਦੇਸ਼ 'ਚ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।ਦੂਜੇ ਪਾਸੇ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (DIAL) ਨੇ ਬੁੱਧਵਾਰ ਨੂੰ ਕਿਹਾ ਕਿ ਚੰਡੀਗੜ੍ਹ, ਵਾਰਾਣਸੀ ਅਤੇ ਲਖਨਊ 'ਚ ਖਰਾਬ ਮੌਸਮ ਕਾਰਨ ਫਲਾਈਟਾਂ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ ਜਾਂ ਵਾਪਸ ਦਿੱਲੀ ਆ ਰਹੀਆਂ ਹਨ। 




DIAL ਨੇ ਇਹ ਵੀ ਦੱਸਿਆ ਕਿ ਦਿੱਲੀ ਹਵਾਈ ਅੱਡੇ 'ਤੇ ਵਿਜ਼ੀਬਿਲਟੀ ਆਮ ਹੈ ਅਤੇ ਉਡਾਣ ਸੰਚਾਲਨ ਸੁਚਾਰੂ ਢੰਗ ਨਾਲ ਜਾਰੀ ਹੈ। ਇੱਕ ਬਿਆਨ ਵਿੱਚ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਿਟੇਡ (DIAL) ਨੇ ਕਿਹਾ, "ਚੰਡੀਗੜ੍ਹ, ਵਾਰਾਣਸੀ ਅਤੇ ਲਖਨਊ ਵਿੱਚ ਖਰਾਬ ਮੌਸਮ ਦੇ ਕਾਰਨ ਉਡਾਣਾਂ ਨੂੰ ਵਾਪਸ ਦਿੱਲੀ  (03 ਉਡਾਣਾਂ) ਵੱਲ ਮੋੜਿਆ/ਡਾਇਵਰਟ ਕੀਤਾ ਜਾ ਰਿਹਾ ਹੈ। ਦਿੱਲੀ ਹਵਾਈ ਅੱਡੇ 'ਤੇ ਵਿਜ਼ੀਬਿਲਟੀ ਆਮ ਵਾਂਗ ਹੈ, ਉਡਾਣਾਂ ਜਾਰੀ ਹਨ। 


ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਸੀ, "ਭਾਰਤ-ਗੰਗਾ ਦੇ ਮੈਦਾਨੀ ਖੇਤਰਾਂ ਵਿੱਚ ਨਮੀ ਦੇ ਹੇਠਲੇ ਪੱਧਰ ਅਤੇ ਧੀਮੀ ਹਵਾਵਾਂ ਦੇ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਰਾਤ/ਸਵੇਰ ਦੇ ਦੌਰਾਨ ਕੁੱਝ ਇਲਾਕਿਆਂ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਸੰਘਣੀ ,ਜਦਕਿ ਚੌਥੇ ਅਤੇ ਪੰਜਵੇਂ ਦਿਨ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 

 

ਦੱਸ  ਦੇਈਏ ਕਿ ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।