Delhi News: ਦਿੱਲੀ 'ਚ ਇਸ ਸਮੇਂ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਦਿੱਲੀ 'ਚ ਲੋਕ ਗਰਮੀ ਦੇ ਘੱਟ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਦੁਪਹਿਰ ਵੇਲੇ ਕੜਕਦੀ ਧੁੱਪ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਰਿਹਾ ਹੈ। ਇਸ ਦੇ ਨਾਲ ਹੀ, ਭਾਰਤ ਮੌਸਮ ਵਿਭਾਗ (IMD) ਨੇ ਐਤਵਾਰ ਲਈ ਤਾਪਮਾਨ ਦੇ ਅੰਕੜੇ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅਗਲੇ ਦਿਨ ਸੋਮਵਾਰ ਨੂੰ ਵੀ ਮੌਸਮ ਦੀ ਸਥਿਤੀ 'ਤੇ ਆਪਣੀ ਸੰਭਾਵਨਾ ਪ੍ਰਗਟਾਈ ਹੈ।


ਭਾਰਤ ਦੇ ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤਾਪਮਾਨ ਨਾਲੋਂ ਤਿੰਨ ਡਿਗਰੀ ਸੈਲਸੀਅਸ ਵੱਧ ਸੀ। ਆਈਐਮਡੀ ਨੇ ਕਿਹਾ ਕਿ ਸਾਪੇਕਸ਼ ਨਮੀ ਦਾ ਪੱਧਰ 25 ਤੋਂ 74 ਪ੍ਰਤੀਸ਼ਤ ਦੇ ਵਿਚਕਾਰ ਰਿਹਾ ਹੈ। ਵਿਭਾਗ ਮੁਤਾਬਕ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤਾਪਮਾਨ ਨਾਲੋਂ ਤਿੰਨ ਡਿਗਰੀ ਘੱਟ ਹੈ। ਦਿੱਲੀ ਦੇ ਇਸ ਤਾਪਮਾਨ ਕਾਰਨ ਦਿੱਲੀ ਦਾ ਮੌਸਮ ਨਮੀ ਵਾਲਾ ਹੋ ਗਿਆ ਹੈ।


ਇਹ ਵੀ ਪੜ੍ਹੋ: Wrestlers Protest: ਵਿਵਾਦਾਂ ਵਿਚਾਲੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕੀਤਾ ਵੱਡਾ ਐਲਾਨ, ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਦੇ ਸਾਹਮਣੇ ਰੱਖੀ ਇਹ ਸ਼ਰਤ


ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸੋਮਵਾਰ ਨੂੰ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦਾ ਹੈ ਅਤੇ ਵੱਖ-ਵੱਖ ਥਾਵਾਂ 'ਤੇ ਲੂ ਚੱਲ ਸਕਦੀ ਹੈ। ਵਿਭਾਗ ਵੱਲੋਂ ਇਹ ਵੀ ਅਨੁਮਾਨ ਲਗਾਇਆ ਗਿਆ ਹੈ ਕਿ ਦਿਨ ਵੇਲੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਦੀ ਰਫ਼ਤਾਰ 25-35 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 26 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ਸਹੀ ਨਹੀਂ ਰਹੀ ਤਾਂ ਸੋਮਵਾਰ ਨੂੰ ਵੀ ਦਿੱਲੀ ਵਾਸੀਆਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


ਇਹ ਵੀ ਪੜ੍ਹੋ: Sameer Wankhede Case: 'ਸਤਿਆਮੇਵ ਜਯਤੇ' ਦੂਜੇ ਦਿਨ CBI ਦੀ ਪੰਜ ਘੰਟੇ ਪੁੱਛਗਿੱਛ ਤੋਂ ਬਾਅਦ ਬੋਲੇ ਸਮੀਰ ਵਾਨਖੇੜੇ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।