Delhi Weather Forecast: ਦਿੱਲੀ 'ਚ ਹੁਣ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਰਾਸ਼ਟਰੀ ਰਾਜਧਾਨੀ ਵਿੱਚ ਅੱਜ ਦਿਨ ਦੀ ਸ਼ੁਰੂਆਤ ਬੂੰਦਾਬਾਂਦੀ ਨਾਲ ਹੋਈ। ਆਈਐਮਡੀ ਨੇ ਅਗਲੇ ਪੰਜ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਅਗਲੇ ਕੁਝ ਦਿਨ ਦਿੱਲੀ ਦੇ ਲੋਕਾਂ ਲਈ ਬਹੁਤ ਮੁਸ਼ਕਲ ਸਾਬਤ ਹੋ ਸਕਦੇ ਹਨ।


ਦਿੱਲੀ ਵਿੱਚ ਸੋਮਵਾਰ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਧੁੰਦ ਦਾ ਅਸਰ ਜਨਜੀਵਨ 'ਤੇ ਨਜ਼ਰ ਆਵੇਗਾ। ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
 
ਦਿੱਲੀ ਵਾਸੀਆਂ 'ਤੇ ਮੌਸਮ ਦਾ ਡਬਲ ਅਟੈਕ


ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਸੰਘਣੀ ਧੁੰਦ ਅਤੇ ਤਾਪਮਾਨ 'ਚ ਗਿਰਾਵਟ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਲੋਕ ਠੰਡ ਤੋਂ ਬਚਣ ਲਈ ਅੱਗ ਅਤੇ ਹੀਟਰਾਂ ਦਾ ਸਹਾਰਾ ਲੈਣ ਲਈ ਮਜਬੂਰ ਹੋਣਗੇ। ਇਹ ਦੱਖਣੀ ਬੰਗਾਲ ਦੀ ਖਾੜੀ ਵਿੱਚ ਚੱਕਰਵਾਤੀ ਸਥਿਤੀਆਂ, ਪੱਛਮੀ ਗੜਬੜੀ ਅਤੇ ਉੱਤਰੀ ਭਾਰਤ ਦੇ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਵਾਪਰੇਗਾ।


ਦਿੱਲੀ 'ਚ ਫਿਰ ਲਾਗੂ ਕੀਤਾ ਗਿਆ ਗ੍ਰੈਪ-4


ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ, ਦਿੱਲੀ ਦੀ ਹਵਾ ਦੀ ਗੁਣਵੱਤਾ ਐਤਵਾਰ ਨੂੰ ਹੋਰ ਵਿਗੜ ਗਈ ਅਤੇ 24 ਘੰਟੇ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਸ਼ਾਮ 4 ਵਜੇ 409 ਤੱਕ ਪਹੁੰਚ ਗਿਆ, ਜੋ ਕਿ 'ਗੰਭੀਰ' ਸ਼੍ਰੇਣੀ ਵਿੱਚ ਆਉਂਦਾ ਹੈ।


ਐਤਵਾਰ ਨੂੰ ਰਾਜਧਾਨੀ 'ਚ ਪੀਐੱਮ 2.5 ਦਾ ਪੱਧਰ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਅਤੇ 39 'ਚੋਂ 37 ਨਿਗਰਾਨੀ ਸਟੇਸ਼ਨਾਂ ਨੇ ਹਵਾ ਦੀ ਗੁਣਵੱਤਾ 'ਗੰਭੀਰ' ਸ਼੍ਰੇਣੀ 'ਚ ਹੋਣ ਦੀ ਸੂਚਨਾ ਦਿੱਤੀ।


ਦਿੱਲੀ ਅਜੇ ਵੀ 'ਗਰੇਡਡ ਰਿਸਪਾਂਸ ਐਕਸ਼ਨ ਪਲਾਨ' (ਜੀਆਰਏਪੀ) ਦੇ ਚੌਥੇ ਪੜਾਅ ਦੇ ਅਧੀਨ ਹੈ ਜਿਸ ਵਿੱਚ ਪ੍ਰਦੂਸ਼ਣ ਵਿਰੋਧੀ ਸਖ਼ਤ ਉਪਾਅ ਸ਼ਾਮਲ ਹਨ।


ਕੁਝ ਖੇਤਰਾਂ ਵਿੱਚ, AQI ਪੱਧਰ 474 ਤੱਕ ਦਰਜ ਕੀਤਾ ਗਿਆ ਸੀ। ਸ਼ਨੀਵਾਰ ਨੂੰ, AQI 370 ਦਰਜ ਕੀਤਾ ਗਿਆ ਸੀ, ਜੋ ਕਿ 'ਬਹੁਤ ਮਾੜਾ' ਹੈ। ਜ਼ੀਰੋ ਅਤੇ 50 ਦੇ ਵਿਚਕਾਰ AQI 'ਚੰਗਾ' ਹੈ, 51 ਤੋਂ 100 'ਤਸੱਲੀਬਖਸ਼' ਹੈ, 101 ਤੋਂ 200 'ਮੱਧਮ' ਹੈ, 201 ਤੋਂ 300 'ਬਹੁਤ ਮਾੜਾ' ਹੈ, ਅਤੇ 401 ਤੋਂ 500 ਦੇ ਵਿਚਕਾਰ ਹੈ 'ਗੰਭੀਰ' ਮੰਨਿਆ ਜਾਂਦਾ ਹੈ।