Delhi Weekend Curfew New Guidelines: ਦਿੱਲੀ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਵੀਕੈਂਡ ਕਰਫਿਊ ਲਾਇਆ ਗਿਆ ਹੈ, ਜੋ ਸ਼ੁੱਕਰਵਾਰ ਰਾਤ 10 ਵਜੇ ਤੋਂ ਸ਼ੁਰੂ ਹੋ ਗਿਆ ਹੈ ਤੇ ਸੋਮਵਾਰ ਸਵੇਰੇ 5 ਵਜੇ ਤਕ ਜਾਰੀ ਰਹੇਗਾ। ਇਸ ਦੌਰਾਨ ਦਿੱਲੀ ਸਰਕਾਰ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਡੀਡੀਐਮਏ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਪ੍ਰਕਾਸ਼ ਪੁਰਬ ਵਾਲੇ ਦਿਨ ਮਤਲਬ ਐਤਵਾਰ ਨੂੰ ਵੀਕੈਂਡ ਕਰਫਿਊ ਤੋਂ ਛੋਟ ਦਿੱਤੀ ਜਾਵੇਗੀ। ਇਸ ਦੌਰਾਨ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕ ਸਕਣਗੇ। ਹਾਲਾਂਕਿ ਸ਼ਰਧਾਲੂਆਂ ਨੂੰ ਲਾਜ਼ਮੀ ਤੌਰ 'ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਅਜਿਹਾ ਨਾ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਿਕਲਣ ਦੀ ਮਨਾਹੀ ਸੀ। ਇਹ ਹੁਕਮ ਅਜੇ ਵੀ ਲਾਗੂ ਰਹੇਗਾ ਪਰ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾਣ ਵਾਲਿਆਂ ਨੂੰ ਹੀ ਛੋਟ ਮਿਲੇਗੀ। ਇਸ ਤੋਂ ਪਹਿਲਾਂ ਡੀਡੀਐਮਏ ਵੱਲੋਂ ਹਦਾਇਤ ਕੀਤੀ ਗਈ ਸੀ ਕਿ ਦਿੱਲੀ 'ਚ ਗੁਰਦੁਆਰਿਆਂ ਸਮੇਤ ਹੋਰ ਧਾਰਮਿਕ ਥਾਂ ਖੁੱਲ੍ਹੇ ਰਹਿ ਸਕਦੇ ਹਨ। ਹਾਲਾਂਕਿ ਸ਼ਰਧਾਲੂਆਂ ਨੂੰ ਉੱਥੇ ਨਹੀਂ ਜਾਣ ਦਿੱਤਾ ਗਿਆ। ਹੁਣ ਸਿੱਖਾਂ ਦੀ ਮੰਗ ਦੇ ਮੱਦੇਨਜ਼ਰ ਸਰਕਾਰ ਨੇ ਛੋਟ ਦੇਣ ਦਾ ਐਲਾਨ ਕੀਤਾ ਹੈ।

ਜ਼ਰੂਰੀ ਵਸਤਾਂ ਤੇ ਸੇਵਾਵਾਂ ਦੀ ਸਪਲਾਈ ਨਾਲ ਜੁੜੇ ਲੋਕਾਂ ਨੂੰ ਦਿੱਤੀ ਗਈ ਛੋਟ
9 ਜਨਵਰੀ ਐਤਵਾਰ ਨੂੰ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਸਿੱਖਾਂ ਲਈ ਬਹੁਤ ਵੱਡਾ ਦਿਨ ਹੈ, ਜਿਸ ਨੂੰ ਉਹ ਹਰ ਸਾਲ ਧੂਮਧਾਮ ਨਾਲ ਮਨਾਉਂਦੇ ਹਨ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੋਰੋਨਾ ਮਹਾਮਾਰੀ ਕਾਰਨ ਦਿੱਲੀ 'ਚ ਕਈ ਪਾਬੰਦੀਆਂ ਹਨ ਤੇ ਜ਼ਰੂਰੀ ਸੇਵਾਵਾਂ ਨਾਲ ਜੁੜੇ ਲੋਕਾਂ ਨੂੰ ਛੱਡ ਕੇ ਕਿਸੇ ਨੂੰ ਵੀ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ।

ਅਜਿਹੇ 'ਚ ਸਰਕਾਰ ਦੇ ਇਸ ਐਲਾਨ ਨੂੰ ਸਿੱਖ ਸੰਗਤਾਂ ਲਈ ਵੱਡੀ ਰਾਹਤ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਸ਼ਨੀਵਾਰ ਦੇ ਕਰਫਿਊ ਦੌਰਾਨ ਦਿੱਲੀ ਸਰਕਾਰ ਨੇ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀ ਸਪਲਾਈ ਨਾਲ ਜੁੜੇ ਕੁਝ ਲੋਕਾਂ ਨੂੰ ਆਪਣਾ ਮਾਨਤਾ ਪ੍ਰਾਪਤ ਪਛਾਣ ਪੱਤਰ ਦਿਖਾਉਣ ਤੋਂ ਬਾਅਦ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin


https://apps.apple.com/in/app/abp-live-news/id81111490