ਪੜਚੋਲ ਕਰੋ

Jagtar Singh Johal: ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਜੌਹਲ ਜੱਗੀ ਦੀ ਰਿਹਾਈ ਦੀ ਮੰਗ, 70 ਸੰਸਦ ਮੈਂਬਰਾਂ ਨੇ ਮਾਰਿਆ ਹੰਭਲਾ

G20 Summit: ਭਾਰਤ ਵਿੱਚ ਹੋ ਰਹੇ ਜੀ-20 ਸਿਖਰ ਸੰਮੇਲਨ ਦੌਰਾਨ ਜਗਤਾਰ ਸਿੰਘ ਉਰਫ ਜੱਗੀ ਜੌਹਲ ਦੀ ਰਿਹਾਈ ਦਾ ਮਾਮਲਾ ਉੱਠਿਆ ਹੈ। ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇ ਨਵੀਂ ਦਿੱਲੀ ਵਿੱਚ ਇਸ ਹਫ਼ਤੇ ਜੀ-20 ਸਿਖਰ..

Release of Jagtar Singh Johal from India: ਭਾਰਤ ਵਿੱਚ ਹੋ ਰਹੇ ਜੀ-20 ਸਿਖਰ ਸੰਮੇਲਨ ਦੌਰਾਨ ਜਗਤਾਰ ਸਿੰਘ ਉਰਫ ਜੱਗੀ ਜੌਹਲ ਦੀ ਰਿਹਾਈ ਦਾ ਮਾਮਲਾ ਉੱਠਿਆ ਹੈ। ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇ ਨਵੀਂ ਦਿੱਲੀ ਵਿੱਚ ਇਸ ਹਫ਼ਤੇ ਜੀ-20 ਸਿਖਰ ਸੰਮੇਲਨ ’ਚ ਸ਼ਾਮਲ ਹੋਣ ਤੋਂ ਪਹਿਲਾਂ 70 ਸੰਸਦ ਮੈਂਬਰਾਂ ਦੇ ਗਰੁੱਪ ਨੇ ਸੂਨਕ ਨੂੰ ਭਾਰਤ ਵਿੱਚ ਕੈਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੌਹਲ ਦੀ ਤੁਰੰਤ ਰਿਹਾਈ ਕਰਵਾਉਣ ਦੀ ਮੰਗ ਕੀਤੀ ਹੈ। 

ਬੀਬੀਸੀ ਦੀ ਰਿਪੋਰਟ ਅਨੁਸਾਰ ਸੰਸਦ ਮੈਂਬਰਾਂ ਨੇ ਸੂਨਕ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਉਹ ਭਾਰਤ ਵਿੱਚ ਕਰੀਬ ਪੰਜ ਸਾਲ ਤੋਂ ਨਜ਼ਰਬੰਦ ਜੱਗੀ ਜੌਹਲ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨ। ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਵੱਲੋਂ ਕੀਤੇ ਗਏ ਕਤਲਾਂ ਵਿੱਚ ਕਥਿਤ ਭੂਮਿਕਾ ਦੇ ਦੋਸ਼ ਹੇਠ ਉਸ ਨੂੰ 4 ਨਵੰਬਰ 2017 ਨੂੰ ਜਲੰਧਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਵੇਲੇ ਉਹ ਆਪਣੇ ਵਿਆਹ ਲਈ ਪੰਜਾਬ ਆਇਆ ਹੋਇਆ ਸੀ। ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਸੰਸਦ ਮੈਂਬਰ ਡੇਵਿਡ ਡੇਵਿਸ ਨੇ ਬੀਬੀਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰ ਦਾ ਪਹਿਲਾ ਫਰਜ਼ ਆਪਣੇ ਨਾਗਰਿਕ ਦੀ ਰਾਖੀ ਕਰਨਾ ਹੁੰਦਾ ਹੈ ਤੇ ਜੇ ਕਿਸੇ ਨਾਗਰਿਕ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਤੇ ਉਸ ਨਾਲ ਬੇਇਨਸਾਫ਼ੀ ਹੋਈ ਹੈ ਤਾਂ ਸਰਕਾਰ ਨੂੰ ਗੰਭੀਰਤਾ ਨਾਲ ਇਹ ਮੁੱਦਾ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਅਜਿਹਾ ਹੁੰਦਾ ਨਹੀਂ ਜਾਪ ਰਿਹਾ। ਵਿਦੇਸ਼ ਮੰਤਰਾਲਾ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫ਼ਲ ਰਿਹਾ ਹੈ।

ਯੂਐਨ ਵਰਕਿੰਗ ਗਰੁੱਪ ਨੇ ਕਿਹਾ ਕਿ ਜੌਹਲ ਨੂੰ ਸਿੱਖ ਮਨੁੱਖੀ ਅਧਿਕਾਰਾਂ ਦਾ ਕਾਰਕੁਨ ਹੋਣ ਤੇ ਸਿੱਖਾਂ ਵਿਰੁੱਧ ਕੀਤੀਆਂ ਗਈਆਂ ਕਥਿਤ ਕਾਰਵਾਈਆਂ ਲਈ ਜਵਾਬਦੇਹੀ ਦੀ ਮੰਗ ਕਰਨ ਵਾਲੀਆਂ ਪੋਸਟਾਂ ਸਾਂਝੀਆਂ ਕੀਤੀਆਂ ਜਾਣ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸੰਸਦ ਮੈਂਬਰਾਂ ਨੇ ਪੱਤਰ ਵਿੱਚ ਕਿਹਾ ਕਿ ਸੰਯੁਕਤ ਰਾਸ਼ਟਰ ਵਰਕਿੰਗ ਗਰੁੱਪ ਇਸ ਸਿੱਟੇ ’ਤੇ ਪਹੁੰਚਿਆ ਹੈ ਕਿ ਜੌਹਲ ਦੀ ਨਜ਼ਰਬੰਦੀ ਦਾ ਕੋਈ ਕਾਨੂੰਨੀ ਆਧਾਰ ਨਹੀਂ। 

ਜਗਤਾਰ ਜੌਹਲ ਦੇ ਭਰਾ ਗੁਰਪ੍ਰੀਤ ਸਿੰਘ ਜੌਹਲ ਨੇ ਕਿਹਾ ਕਿ ਸੂਨਕ ਦੇ ਮੋਦੀ ਨਾਲ ਚੰਗੇ ਸਬੰਧ ਹਨ, ਜਿਸ ਕਰਕੇ ਉਨ੍ਹਾਂ ਲਈ ਇਹ ਕੰਮ ਬਹੁਤਾ ਔਖਾ ਨਹੀਂ ਹੋਣਾ ਚਾਹੀਦਾ। ਡੰਬਰਟਨ ਵਿੱਚ ਵਕੀਲ ਤੇ ਲੇਬਰ ਕੌਂਸਲਰ ਗੁਰਪ੍ਰੀਤ ਸਿੰਘ ਨੇ ਬੀਬੀਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਗਭਗ ਛੇ ਸਾਲ ਬੀਤ ਚੁੱਕੇ ਹਨ ਪਰ ਜਗਤਾਰ ਵਿਰੁੱਧ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ। ਉਸ ’ਤੇ ਸਿਰਫ਼ ਦੋਸ਼ ਲੱਗੇ ਹਨ। ਜਦੋਂ ਤੱਕ ਉਹ ਦੋਸ਼ੀ ਸਾਬਤ ਨਹੀਂ ਹੋ ਜਾਂਦਾ, ਉਸ ਨੂੰ ਬੇਕਸੂਰ ਮੰਨਿਆ ਜਾਣਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget