Gurmeet Ram Rahim: ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋ ਗਿਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ 'ਤੇ ਫਰਲੋ ਦਿੱਤੀ ਹੈ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ 'ਚ 21 ਦਿਨਾਂ ਤੱਕ ਰਹੇਗਾ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।
ਅਜੇ 2 ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਇਸ ਮਾਮਲੇ 'ਚ ਧਿਆਨ ਨਾਲ ਸੋਚ ਕੇ ਹੀ ਫਰਲੋ ਜਾਂ ਪੈਰੋਲ ਦੇਵੇ। ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ 'ਤੇ ਫੈਸਲੇ ਲੈਣ ਵਿੱਚ ਸਮਰੱਥ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।