Gurmeet Ram Rahim: ਡੇਰਾ ਮੁਖੀ ਰਾਮ ਰਹੀਮ ਦੀਆਂ ਮੁੜ ਵਧੀਆਂ ਮੁਸ਼ਕਲਾਂ, ਇੱਕ ਹੋਰ ਕੇਸ 'ਚ ਕੱਸਿਆ ਸ਼ਿਕੰਜਾ
Dera Sirsa Chief: ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਇਸ ਸਮੇਂ ਸਾਧਵੀ ਬਲਾਤਕਾਰ ਮਾਮਲੇ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਇਸ ਦੇ ਨਾਲ ਹੀ ਖ਼ਬਰ ਹੈ ਕਿ ਉਸ ਦੀਆਂ ਮੁਸ਼ਕਲਾਂ 'ਚ ਵਾਧਾ ਹੋ ਸਕਦਾ ਹੈ। ਇੱਕ ਹੋਰ ਮਾਮਲੇ ਵਿੱਚ ਉਸ 'ਤੇ ਸ਼ਿਕੰਜਾ ਸਕਿਆ ਜਾ ਸਕਦਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਹੁਣ ਇਸ ਮਾਮਲੇ ਵਿੱਚ ਆਪਣਾ ਫੈਸਲਾ 24 ਅਗਸਤ ਨੂੰ ਸੁਣਾ ਸਕਦੀ ਹੈ। ਗੁਰਮੀਤ ਰਾਮ ਰਹੀਮ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ।
ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਇਸ ਸਮੇਂ ਸਾਧਵੀ ਬਲਾਤਕਾਰ ਮਾਮਲੇ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਰਣਜੀਤ ਸਿੰਘ ਕਤਲ ਕੇਸ ਦੀ ਸੁਣਵਾਈ ਅੱਜ ਪੰਚਕੂਲਾ ਅਦਾਲਤ ਵਿੱਚ ਮੁਕੰਮਲ ਹੋ ਗਈ। ਇਸ ਨਾਲ ਗੁਰਮੀਤ ਰਾਮ ਰਹੀਮ ਲਈ ਮੁਸ਼ਕਲਾਂ ਆ ਸਕਦੀਆਂ ਹਨ।
ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਸੁਣਵਾਈ ਤੋਂ ਬਾਅਦ ਰਣਜੀਤ ਸਿੰਘ ਕਤਲ ਕੇਸ ਵਿੱਚ ਫੈਸਲਾ ਰਾਖਵਾਂ ਰੱਖ ਲਿਆ। ਪਿਛਲੀ ਸੁਣਵਾਈ ਵਿੱਚ ਅੰਤਮ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ 24 ਅਗਸਤ ਤੈਅ ਕੀਤੀ। ਇਸ ਦਿਨ ਇਸ ਮਾਮਲੇ ਵਿੱਚ ਫੈਸਲਾ ਸੀਬੀਆਈ ਅਦਾਲਤ ਵੱਲੋਂ ਸੁਣਾਇਆ ਜਾ ਸਕਦਾ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਦੇ ਨਾਲ ਕ੍ਰਿਸ਼ਨ ਲਾਲ, ਜਸਵੀਰ, ਸਬਦੀਲ ਅਤੇ ਅਵਤਾਰ ਵੀ ਦੋਸ਼ੀ ਹਨ। ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਤੇ ਕ੍ਰਿਸ਼ਨਾ ਲਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ। ਮੁਲਜ਼ਮ ਅਵਤਾਰ, ਜਸਵੀਰ ਤੇ ਸਬਦੀਲ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ।
ਸੁਣਵਾਈ ਦੌਰਾਨ ਬਚਾਅ ਪੱਖ ਨੇ ਸੀਬੀਆਈ ਅਦਾਲਤ ਵਿੱਚ ਅੰਤਿਮ ਦਲੀਲਾਂ ਦੇ ਸਾਰੇ ਦਸਤਾਵੇਜ਼ ਪੇਸ਼ ਕੀਤੇ। ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਸੀਬੀਆਈ ਨੇ ਬਚਾਅ ਪੱਖ ਵੱਲੋਂ ਦਿੱਤੀਆਂ ਦਲੀਲਾਂ 'ਤੇ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਮੰਗਿਆ। ਸੀਬੀਆਈ ਦੇ ਵਕੀਲ ਐਚਪੀਐਸ ਵਰਮਾ ਨੇ ਅਦਾਲਤ ਨੂੰ ਦੱਸਿਆ ਕਿ ਉਹ ਆਪਣਾ ਜਵਾਬ ਦਾਇਰ ਕਰਨ ਲਈ ਕੁਝ ਸਮਾਂ ਚਾਹੁੰਦੇ ਹਨ। ਪਰ, ਸਮਾਂ ਦੇਣ ਤੋਂ ਇਨਕਾਰ ਕਰਦਿਆਂ ਅਦਾਲਤ ਨੇ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਤੇ ਅਗਲੀ ਤਰੀਕ 24 ਅਗਸਤ ਤੈਅ ਕੀਤੀ।
ਦੱਸ ਦੇਈਏ ਕਿ ਦੋਸ਼ ਹੈ ਕਿ ਰਣਜੀਤ ਸਿੰਘ ਕਤਲ ਕੇਸ ਵਿੱਚ ਡੇਰਾ ਸਿਰਸਾ ਦੇ ਪੰਜ ਮੈਂਬਰਾਂ ਅਵਤਾਰ, ਇੰਦਰ ਸੈਣੀ, ਕ੍ਰਿਸ਼ਨ ਲਾਲ, ਜਸਬੀਰ ਸਿੰਘ ਤੇ ਸਬਦੀਲ ਸਿੰਘ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਕਹਿਣ 'ਤੇ ਰਣਜੀਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ।
ਕੇਸ ਵਿੱਚ ਤਿੰਨ ਗਵਾਹ ਅਹਿਮ ਸੀ। ਇਨ੍ਹਾਂ ਵਿੱਚੋਂ ਦੋ ਚਸ਼ਮਦੀਦ ਗਵਾਹ ਸੁਖਦੇਵ ਸਿੰਘ ਤੇ ਜੋਗਿੰਦਰ ਸਿੰਘ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮ ਨੂੰ ਰਣਜੀਤ ਸਿੰਘ 'ਤੇ ਫਾਇਰਿੰਗ ਕਰਦੇ ਹੋਏ ਦੇਖਿਆ। ਤੀਜਾ ਗਵਾਹ ਖੱਟਾ ਸਿੰਘ ਸੀ ਜੋ ਗੁਰਮੀਤ ਦਾ ਡਰਾਈਵਰ ਸੀ। ਉਸ ਦੇ ਸਾਹਮਣੇ ਰਣਜੀਤ ਨੂੰ ਮਾਰਨ ਦੀ ਸਾਜ਼ਿਸ਼ ਘੜੀ ਗਈ। ਸੀਬੀਆਈ ਮੁਤਾਬਕ 10 ਜੁਲਾਈ 2002 ਨੂੰ ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ।
ਗੁਰਮੀਤ ਰਾਮ ਰਹੀਮ ਦੇ ਡਰਾਈਵਰ ਖੱਟਾ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਗੁਰਮੀਤ ਰਾਮ ਰਹੀਮ ਨੇ ਰਣਜੀਤ ਨੂੰ ਉਸਦੇ ਸਾਹਮਣੇ ਮਾਰਨ ਲਈ ਕਿਹਾ ਸੀ। ਹਾਲਾਂਕਿ, ਬਾਅਦ ਵਿੱਚ ਖੱਟਾ ਸਿੰਘ ਨੇ ਅਦਾਲਤ ਦੇ ਸਾਹਮਣੇ ਬਿਆਨ ਵਾਪਸ ਲੈ ਲਿਆ ਸੀ। ਹੁਣ ਖੱਟਾ ਸਿੰਘ ਵੱਲੋਂ ਅਦਾਲਤ ਵਿੱਚ ਪੇਸ਼ ਹੋਇਆ ਸੀ। ਉਸ ਨੇ ਦੱਸਿਆ ਸੀ ਕਿ ਪਹਿਲਾਂ ਉਹ ਡਰ ਕਾਰਨ ਵਾਪਸ ਮੁੜ ਗਿਆ ਸੀ, ਪਰ ਹੁਣ ਦੁਬਾਰਾ ਗਵਾਹੀ ਦੇਣਾ ਚਾਹੁੰਦਾ ਹੈ।
ਦੱਸ ਦੇਈਏ ਕਿ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਦੀ ਪਟੀਸ਼ਨ ਦਾ ਨੋਟਿਸ ਲੈਂਦੇ ਹੋਏ, ਹਾਈ ਕੋਰਟ ਦੇ ਆਦੇਸ਼ਾਂ 'ਤੇ 10 ਨਵੰਬਰ, 2003 ਨੂੰ ਸੀਬੀਆਈ ਨੇ ਰਾਮਚੰਦਰ ਛਤਰਪਤੀ ਕਤਲ ਕੇਸ ਤੇ ਰਣਜੀਤ ਨੂੰ ਬਣਾ ਕੇ ਜਾਂਚ ਸ਼ੁਰੂ ਕੀਤੀ ਸੀ ਪਰ ਬਾਅਦ ਵਿੱਚ ਗੁਰਮੀਤ ਰਾਮ ਰਹੀਮ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਸਟੇਅ ਲੈ ਲਈ। ਇਹ ਸਟੇਅ ਨਵੰਬਰ 2004 ਵਿੱਚ ਹਟਾ ਦਿੱਤੀ ਗਈ ਸੀ।
ਜਦੋਂ ਸਟੇਅ ਹਟਾਈ ਗਈ ਤਾਂ ਡੇਰਾ ਸੱਚਾ ਸੌਦਾ ਸਮਰਥਕਾਂ ਨੇ 2005 ਵਿੱਚ ਚੰਡੀਗੜ੍ਹ ਵਿੱਚ ਸੀਬੀਆਈ ਦੇ ਖਿਲਾਫ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਪਰ, ਸੀਬੀਆਈ ਨੇ ਜਾਂਚ ਜਾਰੀ ਰੱਖੀ ਅਤੇ 31 ਜੁਲਾਈ 2007 ਨੂੰ ਸਾਧਵੀ ਬਲਾਤਕਾਰ ਕੇਸ, ਰਣਜੀਤ ਸਿੰਘ ਕਤਲ ਕੇਸ ਤੇ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਚਲਾਨ ਪੇਸ਼ ਕੀਤੇ। ਹੁਣ ਰਾਮ ਰਹੀਮ ਸਾਧਵੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਯੌਨ ਸ਼ੋਸ਼ਣ ਮਾਮਲੇ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਸਜ਼ਾ ਸੁਣਾਈ ਗਈ ਹੈ ਅਤੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
ਇਹ ਵੀ ਪੜ੍ਹੋ: BGMI iOS App: Apple ਫੋਨ ਯੂਜਰਸ ਲਈ ਖੁਸ਼ਖਬਰੀ, Battlegrounds Mobile India ਦਾ iOS ਵਰਜਨ ਲਾਂਚ, ਗੂਗਲ 'ਤੇ ਕਰ ਰਿਹੈ ਟ੍ਰੈਂਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904