Ram Rahim parole: ਕਾਤਲ ਅਤੇ ਬਲਾਤਕਾਰੀ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਅੱਜ ਵਾਪਸ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਜਾ ਰਿਹਾ ਹੈ। ਕਿਉਂਕਿ ਰਾਮ ਰਹੀਮ ਨੂੰ ਮਿਲੀ ਪੈਰੋਲ ਅੱਜ ਖ਼ਤਮ ਹੋਣ ਜਾ ਰਹੀ ਹੈ। ਹਰਿਆਣਾ ਸਰਕਾਰ ਨੇ 19 ਜਨਵਰੀ ਨੂੰ 50 ਦਿਨਾਂ ਦੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਸੀ। 


ਰਾਹਮ ਰਹੀਮ 'ਤੇ ਹਰਿਆਣਾ ਦੀ ਖੱਟਰ ਸਰਕਾਰ ਕਾਫ਼ੀ ਮਿਹਰਬਾਨ ਹੋਈ ਹੈ। 2017 'ਚ ਸਜਾ ਸੁਣਾਏ ਜਾਣ ਤੋਂ ਬਾਅਦ ਡੇਰਾ ਮੁਖੀ ਰਾਮ ਰਹੀਮ 9 ਵਾਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਜਿਸ ਮਿਹਰਬਾਨੀ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀ ਖੱਟਰ ਸਰਕਾਰ ਨੂੰ ਫਟਕਾਰ ਲਾਈ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਭਵਿੱਖ ਵਿੱਚ ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਾ ਦਿੱਤੀ ਜਾਵੇ।


ਹਾਈਕੋਰਟ ‘ਚ ਸੁਣਵਾਈ ਦੌਰਾਨ ਬੈਂਚ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਹ ਦੱਸੇ ਕਿ ਡੇਰਾ ਮੁਖੀ ਰਾਮ ਰਹੀਮ ਵਰਗੇ ਹੋਰ ਕਿੰਨੇ ਕੈਦੀਆਂ ਨੂੰ ਇਸੇ ਤਰ੍ਹਾਂ ਪੈਰੋਲ ਦਿੱਤੀ ਗਈ ਸੀ। ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ਅਦਾਲਤ ਨੇ ਕਿਹਾ ਹੈ ਕਿ ਮਾਮਲੇ ਦੀ ਅਗਲੀ ਸੁਣਵਾਈ ‘ਤੇ ਜਾਣਕਾਰੀ ਦਿੱਤੀ ਜਾਵੇ।


ਅਦਾਲਤ ਨੇ ਕਿਹਾ ਕਿ ਡੇਰਾ ਮੁਖੀ ਨੂੰ ਬਿਨਾਂ ਪ੍ਰਵਾਨਗੀ ਤੋਂ ਪੈਰੋਲ ਨਾ ਦਿੱਤੀ ਜਾਵੇ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਉਤੇ ਪਾ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕਰਦਿਆਂ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦਾ ਵਿਰੋਧ ਕੀਤਾ ਸੀ।



ਬੀਤੇ ਸਾਲ 2017 'ਚ ਰਾਮ ਰਹੀਮ  ਨੂੰ ਦੋ ਮਹਿਲਾ ਪੈਰੋਕਾਰਾਂ ਨਾਲ ਬਲਾਤਕਾਰ ਦੇ ਦੋਸ਼ 'ਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸਾਲ 2019 ਵਿੱਚ ਉਸ ਨੂੰ ਆਪਣੇ ਮੁਲਾਜ਼ਮ ਰਣਜੀਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ 2021 ਵਿੱਚ ਇੱਕ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।