ਰੋਹਤਕ ਜੇਲ੍ਹ 'ਚ ਪਰਤਿਆ ਰਾਮ ਰਹੀਮ, 2 ਅਕਤੂਬਰ ਨੂੰ ਮਿਲੀ ਸੀ ਪੈਰੋਲ, 20 ਦਿਨ ਬਰਨਾਵਾ ਆਸ਼ਰਮ 'ਚ ਰਿਹਾ
Gurmeet Ram Rahim: ਡੇਰਾ ਸੱਚਾ ਸੌਦਾ ਮੁਖੀ ਅਤੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਿਹਾ ਰਾਮ ਰਹੀਮ ਬੁੱਧਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵਾਪਸ ਪਰਤ ਆਇਆ ਹੈ।
Gurmeet Ram Rahim: ਡੇਰਾ ਸੱਚਾ ਸੌਦਾ ਮੁਖੀ ਅਤੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਿਹਾ ਰਾਮ ਰਹੀਮ ਬੁੱਧਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵਾਪਸ ਪਰਤ ਆਇਆ ਹੈ। ਰਾਮ ਰਹੀਮ ਨੂੰ 2 ਅਕਤੂਬਰ ਨੂੰ ਪੈਰੋਲ ਮਿਲੀ ਸੀ ਅਤੇ ਜੇਲ੍ਹ ਤੋਂ ਬਾਹਰ ਆਇਆ ਸੀ। ਰਾਮ ਰਹੀਮ ਨੂੰ 20 ਦਿਨ ਜੇਲ੍ਹ ਤੋਂ ਬਾਹਰ ਰਹਿਣ ਤੋਂ ਬਾਅਦ ਵਾਪਸ ਜੇਲ੍ਹ ਲਿਆਂਦਾ ਗਿਆ ਹੈ। ਰਾਮ ਰਹੀਮ 20 ਦਿਨਾਂ ਤੱਕ ਉੱਤਰ ਪ੍ਰਦੇਸ਼ ਦੇ ਬਰਨਾਵਾ ਡੇਰੇ ਵਿੱਚ ਰਿਹਾ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਪੈਰੋਲ ਮਿਲੀ ਸੀ। ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ 5 ਅਕਤੂਬਰ ਨੂੰ ਵੋਟਿੰਗ ਹੋਈ ਸੀ ਅਤੇ ਰਾਮ ਰਹੀਮ 2 ਅਕਤੂਬਰ ਨੂੰ ਜੇਲ੍ਹ ਤੋਂ ਬਾਹਰ ਆਇਆ ਸੀ। ਜਿਸ 'ਤੇ ਇਲਜ਼ਾਮ ਵੀ ਲਗਾਏ ਗਏ। ਹਾਲਾਂਕਿ ਰਾਮ ਰਹੀਮ ਦੀ 20 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ ਸੀ। ਅੱਜ ਜੇਲ੍ਹ ਵਾਪਸ ਜਾਵੇਗਾ।
ਪਿਛਲੀ ਵਾਰ 21 ਦਿਨਾਂ ਦੀ ਦਿੱਤੀ ਗਈ ਸੀ ਫਰਲੋ
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੇ ਹਾਲ ਹੀ ਵਿੱਚ ਸਰਕਾਰ ਤੋਂ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਸੀ। ਜੇਲ੍ਹ ਵਿਭਾਗ ਨੂੰ ਦਰਖਾਸਤ ਦੇ ਕੇ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਸੀ। ਇਸ ਦੌਰਾਨ ਉਸ ਨੇ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਵਿੱਚ ਰਹਿਣ ਦੀ ਗੱਲ ਆਖੀ ਸੀ। ਇਸ ਤੋਂ ਪਹਿਲਾਂ ਰਾਮ ਰਹੀਮ ਅਗਸਤ 'ਚ 21 ਦਿਨਾਂ ਲਈ ਫਰਲੋ 'ਤੇ ਬਾਹਰ ਆਇਆ ਸੀ।
ਰਾਮ ਰਹੀਮ ਨੂੰ 2 ਮਾਮਲਿਆਂ 'ਚ ਕੈਦ, ਇਕ 'ਚ ਬਰੀ
ਰਾਮ ਰਹੀਮ ਨੂੰ 25 ਅਗਸਤ 2017 ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉਸ ਨੂੰ ਇਸ ਸਾਲ 27 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 28 ਅਗਸਤ 2017 ਨੂੰ ਉਸ ਨੂੰ 20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ 11 ਜਨਵਰੀ 2019 ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 17 ਜਨਵਰੀ 2019 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। 2021 ਵਿੱਚ, ਉਸ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਇਸ ਸਾਲ 28 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ ਇਸ ਮਾਮਲੇ 'ਚ ਬਰੀ ਕਰ ਦਿੱਤਾ ਸੀ।