ਰੋਹਤਕ: ਹਰਿਆਣਾ ਦੀ ਰੋਹਤਕ ਜ਼ਿਲ੍ਹਾ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਆਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਦਾੜ੍ਹੀ ਰੰਗਣ ਦੀ ਇਜਾਜ਼ਤ ਮੰਗੀ ਪਰ ਨਹੀਂ ਮਿਲੀ। ਇਸ ਤੋਂ ਬਾਅਦ ਰਾਮ ਰਹੀਮ ਨੇ ਹੁਣ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ। ਇਸ 'ਤੇ ਫੈਸਲਾ ਆਉਣਾ ਹਾਲੇ ਬਾਕੀ ਹੈ। ਇਸ ਮੰਗ ਨੂੰ ਲੈ ਕੇ ਰਾਮ ਰਹੀਮ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਚੈਕਅੱਪ ਲਈ ਜਾਂਦੇ ਸਮੇਂ ਲੋਕਾਂ ਨੂੰ ਮਿਲਣ ਦਾ ਮਾਮਲਾ ਵੀ ਬਹੁਤ ਵਿਵਾਦਾਂ ਵਿੱਚ ਰਿਹਾ ਸੀ।


3 ਸਤੰਬਰ ਨੂੰ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਐਸਕੇ ਮਿੱਤਲ ਨੇ ਇੱਥੇ ਜੇਲ੍ਹ ਦਾ ਨਿਰੀਖਣ ਕੀਤਾ। ਉਸ ਸਮੇਂ ਦੌਰਾਨ ਗੁਰਮੀਤ ਰਾਮ ਰਹੀਮ ਸਿੰਘ ਨੇ ਆਪਣੀ ਦਾੜ੍ਹੀ ਰੰਗਣ ਦੀ ਮੰਗ ਉਠਾਈ। ਰਾਮ ਰਹੀਮ ਦਾ ਕਹਿਣਾ ਹੈ ਕਿ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੂੰ ਕਈ ਵਾਰ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ, ਪਰ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮਜਬੂਰ ਹੋ ਕੇ ਹੁਣ ਇਹ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਧਿਆਨ ਵਿੱਚ ਲਿਆਉਣਾ ਪਿਆ। ਉਂਝ ਹਾਲੇ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਅਜੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ।


ਦੱਸ ਦੇਈਏ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ‘ਸਾਧਵੀਆਂ ਨਾਲ ਬਲਾਤਕਾਰ ਕਰਨ’ ਤੇ ਡੇਰੇ ਖਿਲਾਫ ਖ਼ਬਰ ਪ੍ਰਕਾਸ਼ਤ ਕਰਨ ਵਾਲੇ ‘ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ’ ਲਈ ਪਿਛਲੇ ਚਾਰ ਸਾਲਾਂ ਤੋਂ ਕੈਦ ’ਚ ਹੀ ਹੈ। ਰਾਮ ਰਹੀਮ ਨੂੰ ਮੈਡੀਕਲ ਜਾਂਚ ਤੇ ਐਮਰਜੈਂਸੀ ਪੈਰੋਲ 'ਤੇ ਤਿੰਨ-ਚਾਰ ਵਾਰ ਜੇਲ੍ਹ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ ਪਰ ਹੁਣ ਤੱਕ ਆਮ ਪੈਰੋਲ ਨਹੀਂ ਮਿਲੀ।


ਰਾਮ ਰਹੀਮ ਨੇ ਪੈਰੋਲ ਲਈ ਅਰਜ਼ੀ ਦਿੱਤੀ ਹੈ। ਕਈ ਵਾਰ ਖੇਤੀ ਤੇ ਕਈ ਵਾਰ ਬਿਮਾਰ ਮਾਂ ਦਾ ਹਵਾਲਾ ਦਿੰਦੇ ਹੋਏ ਪਰ ਹਰ ਵਾਰ ਅਰਜ਼ੀ ਰੱਦ ਕਰ ਦਿੱਤੀ ਜਾਂਦੀ ਹੈ। ਹਾਲ ਹੀ ਵਿੱਚ, ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ਦੁਆਰਾ 15 ਅਗਸਤ ਨੂੰ ਉਸ ਦੇ ਜਨਮ ਦਿਨ, ਗ੍ਰੀਟਿੰਗ ਕਾਰਡ ਤੇ ਰੱਖੜੀ ਦੇ ਮੌਕੇ ਤੇ ਹਜ਼ਾਰਾਂ ਰੱਖੜੀਆਂ ਵੀ ਭੇਜੀਆਂ ਗਈਆਂ ਸਨ।


ਪਤਾ ਲੱਗਾ ਹੈ ਕਿ ਗੁਰਮੀਤ ਰਾਮ ਰਹੀਮ ਵੀ ਸਮੇਂ-ਸਮੇਂ ਤੇ ਆਪਣੇ ਪੈਰੋਕਾਰਾਂ ਨੂੰ ਚਿੱਠੀਆਂ ਲਿਖਦਾ ਰਹਿੰਦਾ ਹੈ। ਇਹ ਲਗਪਗ ਹਰ ਚਿੱਠੀ ਵਿੱਚ ਹੁੰਦਾ ਹੈ ਕਿ ‘ਜੇ ਵਾਹਿਗੁਰੂ ਚਾਹੁਣਗੇ, ਤਾਂ ਮੈਂ ਜਲਦੀ ਹੀ ਤੁਹਾਡੇ ਨਾਲ ਹੋਵਾਂਗਾ’ ਪਰ ਇਹ ਇੱਛਾ ਅਜੇ ਤੱਕ ਪੂਰੀ ਨਹੀਂ ਹੋਈ। ਰਾਮ ਰਹੀਮ ਨੇ ਆਪਣੇ ਸਮਰਥਕਾਂ ਨੂੰ ਕੋਰੋਨਾ ਦੇ ਸਮੇਂ ਦੌਰਾਨ ਵੀ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਲਈ ਇੱਕ ਪੱਤਰ ਲਿਖਿਆ ਸੀ। ਜਦੋਂ ਵੀ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਜਾਂਦਾ ਹੈ, ਪੁਲਿਸ ਹਰ ਕਦਮ ਤੇ ਮੌਜੂਦ ਹੁੰਦੀ ਹੈ।


ਰਾਮ ਰਹੀਮ ਨੂੰ ਹਾਲ ਹੀ ਵਿੱਚ ਮੈਡੀਕਲ ਜਾਂਚ ਲਈ ਏਮਸ, ਦਿੱਲੀ ਲਿਜਾਂਦਾ ਗਿਆ ਸੀ। ਤਦ ਦਾਅਵਾ ਇਹੋ ਕੀਤਾ ਗਿਆ ਸੀ ਕਿ ਬਹੁਤ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਸੁਰੱਖਿਆ ਦੀ ਜ਼ਿੰਮੇਵਾਰੀ ਮਹਿਮ ਦੇ ਡੀਐਸਪੀ ਸ਼ਮਸ਼ੇਰ ਸਿੰਘ ਦਹੀਆ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਇੱਕ ‘ਵੀਆਈਪੀ ਮਹਿਮਾਨ’ ਨੂੰ ਗੁਰਮੀਤ ਰਾਮ ਰਹੀਮ ਨਾਲ ਰਸਤੇ ਵਿੱਚ ਮਿਲਵਾਇਆ ਸੀ। ਜਦੋਂ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਕੀਤੀ ਗਈ ਤਾਂ ਡੀਐਸਪੀ ਦਹੀਆ ਨੂੰ ਮੁਅੱਤਲ ਕਰ ਦਿੱਤਾ ਗਿਆ। ਹੁਣ ਡੀਐਸਪੀ ਮਹੇਸ਼ ਕੁਮਾਰ ਮਹਿਮ ਵਿੱਚ ਜ਼ਿੰਮੇਵਾਰੀ ਸੰਭਾਲ ਰਹੇ ਹਨ।


ਇਹ ਵੀ ਪੜ੍ਹੋ: Assembly Election: ਉੱਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਖੇਡਿਆ ਵੱਡਾ ਦਾਅ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904