ਚੰਡੀਗੜ੍ਹ: ਬਲਾਤਕਾਰ ਤੇ ਕਤਲ ਕੇਸ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲੀ ਹੈ। ਡੇਰਾ ਮੁਖੀ ਨੂੰ 48 ਘੰਟੇ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਹੈ।


ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਦਾ ਪਤਾ ਲੈਣ ਲਈ ਪੈਰੋਲ ਮੰਗੀ ਸੀ। ਰਾਮ ਰਹੀਮ ਨੇ ਇਸ ਵਾਰ 21 ਦਿਨਾਂ ਲਈ ਐਮਰਜੈਂਸੀ ਪੈਰੋਲ ਲਈ ਅਰਜ਼ੀ ਦਿੱਤੀ ਸੀ ਪਰ ਉਸ ਨੂੰ ਨੂੰ 48 ਘੰਟੇ ਦੀ ਪੈਰੋਲ ਮਿਲੀ ਹੈ।


ਰਾਮ ਰਹੀਮ ਨੂੰ ਸਵੇਰੇ 6.15 ਵਜੇ ਸੁਨਾਰੀਆ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਕੱਢਿਆ ਗਿਆ। ਰਾਮ ਰਹੀਮ ਆਪਣੀ ਬੀਮਾਰ ਮਾਂ ਨੂੰ ਮਿਲਣ ਗੁਰੂਗ੍ਰਾਮ ਗਿਆ। ਇਸ ਦੇ ਨਾਲ ਹੀ ਡੇਰਾ ਪ੍ਰੇਮੀਆਂ ਦਾ ਇਕੱਠ ਨਾ ਹੋਵੇ, ਇਸ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।