ਪੜਚੋਲ ਕਰੋ

ਬੀਜੇਪੀ ਨੂੰ ਪੁੱਠੀ ਪੈ ਸਕਦੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਰਿਹਾਈ, ਸਿੱਖ ਜਥੇਬੰਦੀਆਂ ਬੀਜੇਪੀ ਸਰਕਾਰ ਦੇ ਫੈਸਲੇ ਖਿਲਾਫ ਨਿੱਤਰੀਆਂ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਮੁਖੀ ਜਿਥੇ ਜਬਰ-ਜਨਾਹ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਬਰਗਾੜੀ ’ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨਾਲ ਵੀ ਉਸ ਦਾ ਸਿੱਧਾ ਸਬੰਧ ਜੁੜਦਾ ਹੈ।

ਚੰਡੀਗੜ੍ਹ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ਦੇ ਫੈਸਲੇ ’ਤੇ ਬੀਜਪੀ ਕਸੂਤੀ ਘਿਰ ਗਈ ਹੈ। ਪੰਜਾਬ ਵਿੱਚ ਹਰਿਆਣਾ ਦੀ ਬੀਜੇਪੀ ਸਰਕਾਰ ਦੇ ਇਸ ਫੈਸਲੇ ਦੀ ਬੇਹੱਦ ਵਿਰੋਧ ਹੋ ਰਿਹਾ ਹੈ। ਚਰਚਾ ਹੈ ਕਿ ਬੀਜੇਪੀ ਸਰਕਾਰ ਨੇ ਇਹ ਪੈਂਤੜਾ ਪੰਜਾਬ ਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਦੇ ਮੱਦੇਨਜ਼ਰ ਖੇਡਿਆ ਹੈ ਪਰ ਇਹ ਉਲਟਾ ਵੀ ਪੈ ਸਕਦਾ ਹੈ। ਉਂਝ ਵਿਰੋਧ ਮਗਰੋਂ ਹਰਿਆਣਾ ਸਰਕਾਰ ਨੇ ਸਫਾਈ ਦਿੰਦਿਆਂ ਕਿਹਾ ਹੈ ਕਿ ਇਸ ਫੈਸਲੇ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ। ਇਹ ਇਤਫਾਕਨ ਹੀ ਮੌਕਾ-ਮੇਲ ਹੋ ਗਿਆ ਹੈ।

ਉਧਰ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਕਰਦਿਆਂ ਡੇਰਾ ਮੁਖੀ ਰਾਮ ਰਹੀਮ ਦੀ ਰਿਹਾਈ ਰੱਦ ਕਰਨ ਦੀ ਮੰਗ ਕੀਤੀ ਹੈ। ਸਿੱਖ ਧਾਰਮਿਕ ਆਗੂਆਂ ਨੇ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਮੁਖੀ ਜਿਥੇ ਜਬਰ-ਜਨਾਹ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਬਰਗਾੜੀ ’ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨਾਲ ਵੀ ਉਸ ਦਾ ਸਿੱਧਾ ਸਬੰਧ ਜੁੜਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਮੌਕੇ ਭਾਜਪਾ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੀ ਹੈ।

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਹਰਿਆਣਾ ਸਰਕਾਰ ਇਸ ਫੈਸਲੇ ’ਤੇ ਮੁੜ ਵਿਚਾਰ ਕਰੇ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਿੱਖਾਂ ਤੋਂ ਇਸ ਗਲਤੀ ਦੀ ਮੁਆਫ਼ੀ ਵੀ ਮੰਗੇ। ਉਨ੍ਹਾਂ ਕਿਹਾ ਕਿ ਸਜ਼ਾਵਾਂ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਸਿੱਖ ਬੰਦੀ ਜੇਲ੍ਹਾਂ ਵਿਚ ਬੰਦ ਹਨ ਪਰ ਉਨ੍ਹਾਂ ਨੂੰ ਨਾ ਤਾਂ ਪੈਰੋਲ ਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ ਹੈ ਜਦਕਿ ਡੇਰਾ ਮੁਖੀ ਨੂੰ ਬਿਨਾਂ ਲੋੜ ’ਤੇ ਹੀ ਫਰਲੋ ਦਿੱਤੀ ਜਾ ਰਹੀ ਹੈ, ਜੋ ਸਿੱਖ ਭਾਈਚਾਰੇ ਨਾਲ ਵਿਤਕਰੇ ਵਾਲੇ ਵਤੀਰੇ ਦਾ ਪ੍ਰਮਾਣ ਹੈ।

ਇਸ ਦੌਰਾਨ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਆਖਿਆ ਕਿ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਰਾਮ ਰਹੀਮ ਨੂੰ ਛੱਡਿਆ ਜਾ ਰਿਹਾ ਹੈ ਤੇ ਇਹ ਭਾਜਪਾ ਦੇ ਇਸ਼ਾਰੇ ’ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਵਿਚ ਡੇਰਾ ਪ੍ਰੇਮੀਆਂ ਦੀਆਂ ਵੋਟਾਂ ’ਤੇ ਸਾਰੀਆਂ ਹੀ ਪਾਰਟੀਆਂ ਦੀ ਨਿਗਾਹ ਹੈ ਤੇ ਭਾਜਪਾ ਵਲੋਂ ਡੇਰੇ ਦੀ ਵੋਟ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਇਹ ਚਾਲ ਖੇਡੀ ਗਈ ਹੈ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਕਰਾਰੀ ਹਾਰ ਦੇ ਕੇ ਸਬਕ ਸਿਖਾਉਣ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਰਣਜੀਤ ਸਿੰਘ ਦਮਦਮੀ ਟਕਸਾਲ ਤੇ ਹੋਰ ਆਗੂਆਂ ਨੇ ਵੀ ਇਸ ਦਾ ਸਖਤ ਵਿਰੋਧ ਕਰਦਿਆਂ ਦੋਸ਼ ਲਾਇਆ ਕਿ ਭਾਜਪਾ ਨੇ ਵੋਟਾਂ ਲੈਣ ਲਈ ਅਜਿਹਾ ਕੀਤਾ ਹੈ।

ਇਹ ਵੀ ਪੜ੍ਹੋ: Assembly Elections 2022: ਜਾਣੋ ਯੂਪੀ-ਗੋਆ-ਉਤਰਾਖੰਡ-ਪੰਜਾਬ-ਮਨੀਪੁਰ ਦੇ ਮੁੱਖ ਮੰਤਰੀਆਂ ਦੀ ਜਾਇਦਾਦ, ਕਿਸ ਸੂਬੇ ਦਾ ਮੁੱਖ ਮੰਤਰੀ ਕਿੰਨਾ ਅਮੀਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget