ਸਿਰਸਾ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਡੇਰਾ ਦੇ ਸਿਰਸਾ ਵਿਚਲੇ ਹੈੱਡਕੁਆਟਰ ਦੇ ਅਸਾਸਿਆਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ।

ਇਸ ਤੋਂ ਇਲਾਵਾ ਡੇਰੇ ਦੇ ਬੈਂਕ ਖਾਤਿਆਂ ਨੂੰ ਵੀ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਨਾਲ ਇਹ ਸਮਝਿਆ ਜਾ ਰਿਹਾ ਹੈ ਕਿ ਕਰੋੜਾਂ ਦੀ ਜਾਇਦਾਦ ਵਾਲਾ ਬਲਾਤਕਾਰੀ ਬਾਬਾ ਅੱਜ ਪੈਸੇ-ਪੈਸੇ ਦਾ ਮੁਥਾਜ਼ ਹੋ ਗਿਆ ਹੈ।

ਦੱਸਣਾ ਬਣਦਾ ਹੈ ਕਿ 25 ਅਗਸਤ ਨੂੰ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਦਾ ਦੋਸ਼ੀ ਕਰਾਰ ਦੇ ਦਿੱਤਾ ਸੀ। ਇਸ ਪਿੱਛੋਂ ਉਸ ਦੇ ਗੁੰਡਿਆਂ ਨੇ ਪੰਚਕੂਲਾ ਵਿੱਚ 100 ਤੋਂ ਜ਼ਿਆਦਾ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਤੇ ਮੀਡੀਆ ਕਰਮਚਾਰੀਆਂ 'ਤੇ ਹਮਲਾ ਕੀਤਾ ਤੇ ਉਨ੍ਹਾਂ ਦੇ ਵਾਹਨਾਂ ਨੂੰ ਵੀ ਅੱਗ ਲਾ ਦਿੱਤੀ ਸੀ। ਹਾਲਾਤ ਕਾਬੂ ਪਾਉਣ ਲਈ ਸੁਰੱਖਿਆ ਬਲਾਂ ਦੀ ਗੋਲੀ ਦਾ ਸ਼ਿਕਾਰ ਬਣੇ ਹੁਣ ਤਕ 38 ਲੋਕਾਂ ਦੀ ਮੌਤ ਹੋ ਚੁੱਕੀ ਹੈ।