Desh Ka Mood : ਏਬੀਪੀ ਨਿਊਜ਼ ਨੇ ਮੈਟ੍ਰਿਜ਼ ਨਾਲ ਇੱਕ ਸਰਵੇਖਣ ਕੀਤਾ ਹੈ। ਸਰਵੇ ਵਿੱਚ 10 ਹਜ਼ਾਰ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਤੋਂ ਵੱਖ-ਵੱਖ ਸਵਾਲ ਪੁੱਛੇ ਗਏ। ਇਸ ਵਿੱਚ ਲੋਕਾਂ ਤੋਂ ਪੁੱਛਿਆ ਗਿਆ ਕਿ ਕੇਂਦਰ ਸਰਕਾਰ ਦਾ ਕੰਮਕਾਜ ਕਿਵੇਂ ਚੱਲ ਰਿਹਾ ਹੈ? ਇਸ ਸਵਾਲ ਦੇ ਜਵਾਬ 'ਚ ਲੋਕਾਂ ਨੇ ਹੈਰਾਨ ਕਰਨ ਵਾਲੇ ਜਵਾਬ ਦਿੱਤੇ।
ਇਹ ਵੀ ਪੜ੍ਹੋ : ਜਸਵਿੰਦਰ ਭੱਲਾ ਨੇ ਸ਼ੇਅਰ ਕੀਤੀ 'ਛਣਕਾਟਾ 2003' ਦੀ ਵੀਡੀਓ, ਫੈਨਜ਼ ਨੂੰ ਪੁਰਾਣੇ ਦਿਨ ਆਏ ਯਾਦ, ਭੱਲਾ ਨੂੰ ਪੁੱਛਿਆ ਇਹ ਸਵਾਲ
37 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਦਾ ਕੰਮਕਾਜ ਬਹੁਤ ਵਧੀਆ ਹੈ। 41 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਦਾ ਕੰਮਕਾਜ ਤਸੱਲੀਬਖਸ਼ ਹੈ। ਇਸ ਦੇ ਨਾਲ ਹੀ 22 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਦਾ ਕੰਮ ਬੇਹੱਦ ਖਰਾਬ ਹੈ।
ਇਹ ਵੀ ਪੜ੍ਹੋ : ਬੇਮੌਸਮੀ ਬਰਸਾਤ ਕਾਰਨ ਕਈ ਥਾਵਾਂ 'ਤੇ ਕਿਸਾਨਾਂ ਦੀਆਂ ਫਸਲਾਂ ਤਬਾਹ ,ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ
ਉੱਤਰ ਪ੍ਰਦੇਸ਼ ਨੂੰ ਲੈ ਕੇ ਚੋਣ ਸਵਾਲ !
ABP ਨਿਊਜ਼ ਨੇ Matrise ਦੇ ਸਹਿਯੋਗ ਨਾਲ ਇਹ ਸਰਵੇਖਣ ਖਾਸ ਤੌਰ 'ਤੇ ਦੇਸ਼ ਦੇ ਸਭ ਤੋਂ ਵੱਡੇ ਰਾਜ ਉੱਤਰ ਪ੍ਰਦੇਸ਼ ਲਈ ਕੀਤਾ ਹੈ। ਉੱਤਰ ਪ੍ਰਦੇਸ਼ ਰਾਜਨੀਤੀ ਦੇ ਲਿਹਾਜ਼ ਨਾਲ ਦੇਸ਼ ਦਾ ਸਭ ਤੋਂ ਮਜ਼ਬੂਤ ਸੂਬਾ ਹੈ, ਕਿਉਂਕਿ ਲੋਕ ਸਭਾ ਦੀਆਂ 80 ਸੀਟਾਂ ਇੱਥੋਂ ਆਉਂਦੀਆਂ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਯੂਪੀ ਵਿੱਚ ਬੇਮਿਸਾਲ ਜਿੱਤਾਂ ਹਾਸਲ ਕੀਤੀਆਂ ਸਨ।
ਆਗਾਮੀ ਲੋਕ ਸਭਾ ਚੋਣਾਂ ਬਾਰੇ ਸਰਵੇਖਣ
ਇਸ ਦੇ ਨਾਲ ਹੀ ਇਹ ਸਰਵੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਭਾਜਪਾ ਤੋਂ ਇਲਾਵਾ ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਵੱਧ ਤੋਂ ਵੱਧ ਲੋਕ ਸਭਾ ਸੀਟਾਂ ਜਿੱਤਣ ਲਈ ਆਪੋ-ਆਪਣੇ ਸਮੀਕਰਨਾਂ 'ਤੇ ਕੰਮ ਕਰ ਰਹੀਆਂ ਹਨ।
ਵਿਰੋਧੀ ਏਕਤਾ ਦੀ ਤਿਆਰੀ
ਦੱਸ ਦੇਈਏ ਕਿ ਜਿੱਥੇ ਭਾਜਪਾ ਪੀਐਮ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਇੱਕ ਮੰਚ 'ਤੇ ਇਕੱਠੇ ਹੋ ਕੇ ਚੋਣਾਂ ਲੜਨ ਦੀ ਰਣਨੀਤੀ 'ਤੇ ਕੰਮ ਕਰ ਰਹੀਆਂ ਹਨ। ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ, ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ, ਦਿੱਲੀ-ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਤੇਲੰਗਾਨਾ ਵਿੱਚ ਭਾਰਤੀ ਰਾਸ਼ਟਰ ਸਮਿਤੀ ਭਾਜਪਾ ਨੂੰ ਨੁੱਕਰੇ ਲਾਉਣ ਲਈ ਸਕ੍ਰਿਪਟ ਲਿਖ ਰਹੀਆਂ ਹਨ।