ਜੰਮੂ: ਸਰਹੱਦ ਉਪਰ ਭਾਰਤ-ਪਾਕਿ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਅੱਜ ਪਾਕਿਸਤਾਨ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਦੋ ਜਵਾਨ ਸ਼ਹੀਦ ਹੋ ਗਏ।
ਹਾਸਲ ਜਾਣਕਾਰੀ ਮੁਤਾਬਕ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ’ਤੇ ਕੀਤੀ ਗੋਲਾਬਾਰੀ ਵਿੱਚ ਭਾਰਤੀ ਫ਼ੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਪਾਕਿ ਫੌਜ ਨੇ ਭਾਰਤ ਵੱਲ ਮੋਰਟਾਰ ਵੀ ਦਾਗੇ।
ਸ਼ਹੀਦ ਜਵਾਨਾਂ ਦੀ ਪਛਾਣ ਨਾਇਕ ਪ੍ਰੇਮ ਬਹਾਦੁਰ ਖੱਤਰੀ ਤੇ ਰਾਈਫਲਮੈਨ ਸੁਖਬੀਰ ਸਿੰਘ ਵਜੋਂ ਕੀਤੀ ਗਈ ਹੈ। ਵੀਰਵਾਰ ਨੂੰ ਕੰਟਰੋਲ ਰੇਖਾ ਦੇ ਕਿਰਨੀ ਕਸਬਾ ਸੈਕਟਰਾਂ ਵਿੱਚ ਪਾਕਿਤਸਤਾਨ ਗੋਲੀਬਾਰੀ ਵਿੱਚ ਸੂਬੇਦਾਰ ਸਵਤੰਤਰ ਸਿੰਘ ਸ਼ਹੀਦ ਹੋ ਗਿਆ ਸੀ।