ਪੜਚੋਲ ਕਰੋ

ਈਦ ਦੀ ਨਮਾਜ਼ ਮਗਰੋਂ ਅਨੰਤਨਾਗ 'ਚ ਵਿਗੜੇ ਹਲਾਤ, ਪ੍ਰਦਰਸ਼ਨਕਾਰੀਆਂ ਨੇ ਫੌਜ 'ਤੇ ਸੁੱਟੇ ਪੱਥਰ, ਲਾਏ ਆਜ਼ਾਦ ਕਸ਼ਮੀਰ ਦੇ ਨਾਅਰੇ

ਰਾਜਸਥਾਨ ਦੇ ਜੋਧਪੁਰ ਵਿੱਚ ਸੋਮਵਾਰ ਰਾਤ ਨੂੰ ਦੋ ਭਾਈਚਾਰਿਆਂ ਵਿੱਚ ਝੜਪ ਹੋ ਗਈ, ਜਿਸ ਕਾਰਨ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ। ਜੋਧਪੁਰ ਦੇ ਜਲੌਰੀ ਗੇਟ ਨੇੜੇ ਹੋਈ ਇਸ ਝੜਪ ਨੂੰ ਮੰਦਭਾਗਾ ਦੱਸਦੇ ਹੋਏ ।

Eid 2022: ਦੱਖਣੀ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਈਦ ਦੀ ਨਮਾਜ਼ ਤੋਂ ਬਾਅਦ ਇੱਕ ਮਸਜਿਦ ਦੇ ਬਾਹਰ ਪੱਥਰਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ 'ਤੇ ਪਥਰਾਅ ਕੀਤਾ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਕਈ ਲੋਕ ਸੁਰੱਖਿਆ ਬਲਾਂ 'ਤੇ ਪਥਰਾਅ ਕਰਦੇ ਨਜ਼ਰ ਆ ਰਹੇ ਹਨ। ਸੂਤਰਾਂ ਮੁਤਾਬਕ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਈਦ-ਉਲ-ਫਿਤਰ ਦੀ ਨਮਾਜ਼ ਤੋਂ ਬਾਅਦ ਆਜ਼ਾਦ ਕਸ਼ਮੀਰ ਦੇ ਨਾਅਰੇ ਲਾਏ। ਇਸ ਤੋਂ ਬਾਅਦ ਜਦੋਂ ਸੁਰੱਖਿਆ ਬਲਾਂ ਨੇ ਦਖਲ ਦਿੱਤਾ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ 'ਤੇ ਪੱਥਰ ਸੁੱਟੇ।

ਫਿਲਹਾਲ ਸਥਿਤੀ ਕਾਬੂ ਹੇਠ ਹੈ ਅਤੇ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਮੁਤਾਬਕ ਇਹ ਮਾਮੂਲੀ ਝੜਪ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸੇ ਤਰ੍ਹਾਂ ਦੀ ਗਲਤਫਹਿਮੀ ਸੀ।

ਦੂਜੇ ਪਾਸੇ ਰਾਜਸਥਾਨ ਦੇ ਜੋਧਪੁਰ ਵਿੱਚ ਸੋਮਵਾਰ ਰਾਤ ਨੂੰ ਦੋ ਭਾਈਚਾਰਿਆਂ ਵਿੱਚ ਝੜਪ ਹੋ ਗਈ, ਜਿਸ ਕਾਰਨ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ। ਜੋਧਪੁਰ ਦੇ ਜਲੌਰੀ ਗੇਟ ਨੇੜੇ ਹੋਈ ਇਸ ਝੜਪ ਨੂੰ ਮੰਦਭਾਗਾ ਦੱਸਦੇ ਹੋਏ ਸੀਐਮ ਅਸ਼ੋਕ ਗਹਿਲੋਤ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਝਗੜਾ ਇਕ ਚੌਕ 'ਤੇ ਧਾਰਮਿਕ ਝੰਡੇ ਲਹਿਰਾਉਣ ਨੂੰ ਲੈ ਕੇ ਸ਼ੁਰੂ ਹੋਇਆ ਸੀ। ਜੋਧਪੁਰ ਮੁੱਖ ਮੰਤਰੀ ਗਹਿਲੋਤ ਦਾ ਜੱਦੀ ਸ਼ਹਿਰ ਵੀ ਹੈ।

ਇਸ ਤੋਂ ਬਾਅਦ ਮੰਗਲਵਾਰ ਸਵੇਰੇ ਜੋਧਪੁਰ 'ਚ ਫਿਰ ਤੋਂ ਪੱਥਰਬਾਜ਼ੀ ਹੋਈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਪਥਰਾਅ ਵੀ ਕੀਤਾ। ਪੁਲਿਸ ਨੂੰ ਲੋਕਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕਰਨਾ ਪਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ।

Eid-Ul-Fitr 2022: ਦੇਸ਼ 'ਚ ਮਨਾਈ ਜਾ ਰਹੀ ਈਦ, ਜਾਣੋ ਇਸ ਤਿਉਹਾਰ ਨੂੰ ਮਨਾਉਣ ਦਾ ਕਾਰਨ ਤੇ ਤਰੀਕਾ

Eid-Ul-Fitr 2022 Date and Time in India: ਈਦ ਮੁਸਲਿਮ ਭਾਈਚਾਰੇ ਦਾ ਸਭ ਤੋਂ ਵੱਡਾ ਤਿਉਹਾਰ ਹੈ। ਅੱਜ ਯਾਨੀ 3 ਮਈ, 2022 (Eid-Ul-Fitr 2022) ਨੂੰ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਹ ਤਿਉਹਾਰ ਰਮਜ਼ਾਨ ਦੇ ਆਖਰੀ ਦਿਨ ਮਨਾਇਆ ਜਾਂਦਾ ਹੈ। ਈਦ ਨੂੰ ਇਸਲਾਮੀ ਕੈਲੰਡਰ ਦੇ 10ਵੇਂ ਮਹੀਨੇ ਸ਼ਵਾਲ ਦਾ ਪਹਿਲਾ ਦਿਨ ਮੰਨਿਆ ਜਾਂਦਾ ਹੈ। ਦੱਸ ਦੇਈਏ ਕਿ ਈਦ ਨੂੰ ਮਿੱਠੀ ਈਦ ਵੀ ਕਿਹਾ ਜਾਂਦਾ ਹੈ।

ਈਦ ਮਨਾਉਣ ਦਾ ਕਾਰਨ

ਮੰਨਿਆ ਜਾਂਦਾ ਹੈ ਕਿ ਈਦ ਦੇ ਦਿਨ ਪੈਗੰਬਰ ਹਜ਼ਰਤ ਮੁਹੰਮਦ ਨੇ ਬਦਰ ਦੀ ਲੜਾਈ ਜਿੱਤੀ ਸੀ। ਇਸ ਤੋਂ ਬਾਅਦ ਇਸ ਖੁਸ਼ੀ 'ਚ ਸਾਰਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਉਦੋਂ ਤੋਂ ਇਸ ਦਿਨ ਨੂੰ ਈਦ-ਉਲ-ਫਿਤਰ ਦੀ ਮਿੱਠੀ ਈਦ ਵਜੋਂ ਮਨਾਇਆ ਜਾਂਦਾ ਹੈ।

ਇਸਲਾਮੀ ਕੈਲੰਡਰ ਮੁਤਾਬਕ ਇਹ ਤਿਉਹਾਰ ਪਹਿਲੀ ਵਾਰ ਹਿਜਰੀ ਸੰਵਤ 2 ਯਾਨੀ 624 ਈਸਵੀ ਵਿੱਚ ਯਾਨੀ ਲਗਪਗ 1400 ਸਾਲ ਪਹਿਲਾਂ ਮਨਾਈ ਗਈ ਸੀ। ਉਦੋਂ ਤੋਂ ਇਹ ਦਿਨ ਹਰ ਸਾਲ ਮਨਾਇਆ ਜਾਂਦਾ ਹੈ। ਪਵਿੱਤਰ ਗ੍ਰੰਥ ਕੁਰਾਨ ਵਿੱਚ ਵੀ ਰਮਜ਼ਾਨ ਦੇ ਮਹੀਨੇ ਨੂੰ ਸਭ ਤੋਂ ਪਵਿੱਤਰ ਮਹੀਨਾ ਮੰਨਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Embed widget