ਦੇਵੇਂਦਰ ਫੜਨਵੀਸ ਨੇ ਦਿੱਤਾ ਅਸਤੀਫਾ, ਹੁਣ ਭਾਜਪਾ ਕੋਲ ਆਖਰੀ ਉਮੀਦ
ਏਬੀਪੀ ਸਾਂਝਾ | 08 Nov 2019 05:11 PM (IST)
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅੱਜ ਸੂਬੇ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫਾ ਸੌਂਪਿਆ। ਮੌਜੂਦਾ ਸਰਕਾਰ ਦਾ ਕਾਰਜਕਾਲ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ। ਇਸ ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਨੇ ਵੀ ਅਸਤੀਫਾ ਦੇ ਦਿੱਤਾ।
ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅੱਜ ਸੂਬੇ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫਾ ਸੌਂਪਿਆ। ਮੌਜੂਦਾ ਸਰਕਾਰ ਦਾ ਕਾਰਜਕਾਲ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ। ਇਸ ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਨੇ ਵੀ ਅਸਤੀਫਾ ਦੇ ਦਿੱਤਾ। ਦੇਵੇਂਦਰ ਫੜਨਵੀਸ ਦਾ ਅਸਤੀਫਾ ਇੱਕ ਤਕਨੀਕੀ ਪ੍ਰਕ੍ਰਿਆ ਹੈ। ਸਰਕਾਰ ਬਣਾਉਣ ਸਬੰਧੀ ਅਜੇ ਤੱਕ ਸਥਿਤੀ ਸਪਸ਼ਟ ਨਹੀਂ। ਖ਼ਬਰਾਂ ਹਨ ਕਿ ਭਾਜਪਾ ਨਿਤਿਨ ਗਡਕਰੀ ਰਾਹੀਂ ਸ਼ਿਵ ਸੈਨਾ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਭਾਜਪਾ ਲਈ ਆਖਰੀ ਉਮੀਦ ਹਨ ਕਿ ਉਹ ਸ਼ਿਵ ਸੈਨਾ ਨੂੰ ਯਕੀਨ ਦਿਵਾਉਣਗੇ। ਸੂਤਰਾਂ ਮੁਤਾਬਕ ਭਾਜਪਾ ਲਗਾਤਾਰ ਸ਼ਿਵ ਸੈਨਾ ਦੇ ਪ੍ਰਧਾਨ ਉਧਵ ਠਾਕਰੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਗੱਲ ਨਹੀਂ ਕਰ ਰਹੇ। ਅਸਤੀਫੇ ਤੋਂ ਬਾਅਦ ਫੜਨਵੀਸ ਨੇ ਕਿਹਾ ਕਿ ਅਸੀਂ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਤੇ ਇਮਾਨਦਾਰੀ ਨਾਲ ਸਰਕਾਰ ਚਲਾਈ। ਇਸ ਦੇ ਨਾਲ ਉਨ੍ਹਾਂ ਕਿਹਾ, “ਮੈਂ ਉਧਵ ਠਾਕਰੇ ਨੂੰ ਕਈ ਵਾਰ ਫੋਨ ਕੀਤਾ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਦੁਖ ਇਸ ਗੱਲ ਦਾ ਹੈ ਕਿ ਉਨ੍ਹਾਂ ਐਨਸੀਪੀ ਨਾਲ ਵਾਰ-ਵਾਰ ਗੱਲ ਕੀਤੀ।"