DGCA Action On Pilot: ਏਅਰ ਇੰਡੀਆ ਦੀ ਫਲਾਈਟ ਦੇ ਕਾਕਪਿਟ 'ਚ ਮਹਿਲਾ ਦੋਸਤ ਨੂੰ ਬੈਠਣ ਦੀ ਇਜਾਜ਼ਤ ਦੇਣ ਵਾਲੇ ਪਾਇਲਟ ਖਿਲਾਫ ਕਾਰਵਾਈ ਕੀਤੀ ਗਈ ਹੈ। ਕਾਰਵਾਈ ਕਰਦੇ ਹੋਏ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਪਾਇਲਟ ਦਾ ਲਾਇਸੈਂਸ ਤਿੰਨ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ।


ਇਸ ਦੇ ਨਾਲ ਹੀ ਡੀਜੀਸੀਏ ਨੇ ਏਅਰ ਇੰਡੀਆ ਦੀ ਲਾਪਰਵਾਹੀ ਲਈ ਏਅਰਲਾਈਨਾਂ 'ਤੇ 30 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਦੱਸ ਦੇਈਏ ਕਿ 27 ਫਰਵਰੀ ਨੂੰ ਦੁਬਈ ਤੋਂ ਦਿੱਲੀ ਜਾ ਰਹੀ ਫਲਾਈਟ ਵਿੱਚ ਪਾਇਲਟ ਨੇ ਆਪਣੀ ਮਹਿਲਾ ਦੋਸਤ ਨੂੰ ਫਲਾਈਟ ਦੇ ਕਾਕਪਿਟ ਵਿੱਚ ਬਿਠਾਇਆ ਸੀ।


ਸੀਈਓ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ


ਇਸ ਤੋਂ ਪਹਿਲਾਂ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਨੇ ਏਅਰ ਇੰਡੀਆ ਦੇ ਸੀਈਓ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਡੀਜੀਸੀਏ ਨੇ ਦੋਸ਼ੀ ਪਾਇਲਟ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਜੀਸੀਏ ਨੇ ਕਿਹਾ ਸੀ ਕਿ ਪਾਇਲਟ ਨੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕੀਤੀ ਹੈ।


ਇਹ ਵੀ ਪੜ੍ਹੋ: Lawrence Bishnoi Case: ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਮੋਡਿਊਲ ਦਾ ਪਰਦਾਫਾਸ਼, ਅੰਤਰਰਾਸ਼ਟਰੀ ਨੰਬਰ ਤੋਂ ਕਾਲਿੰਗ, ਨਾਬਾਲਗ ਤੋਂ ਚਲਵਾਉਂਦੇ ਸੀ ਗੋਲੀ


ਨਿਯਮਾਂ ਦੀ ਕੀਤੀ ਉਲੰਘਣਾ 


ਇਸ ਤੋਂ ਇਲਾਵਾ ਹਵਾਬਾਜ਼ੀ ਸੁਰੱਖਿਆ ਮੁਖੀ ਹੈਨਰੀ ਡੋਨੋਹੋ ਨੂੰ ਵੀ ਇਸ ਮਾਮਲੇ ਵਿੱਚ ਲਾਪਰਵਾਹੀ ਦਿਖਾਉਣ ਅਤੇ ਕੋਈ ਸ਼ਿਕਾਇਤ ਦਰਜ ਨਾ ਕਰਵਾਉਣ ਲਈ ਨੋਟਿਸ ਭੇਜਿਆ ਗਿਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਨੇ ਕਿਹਾ, "ਫਲਾਈਟ ਦੇ ਕਮਾਂਡਿੰਗ ਪਾਇਲਟ ਨੇ ਡੀਜੀਸੀਏ ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ, ਕਰੂਜ਼ ਦੌਰਾਨ ਯਾਤਰੀ ਵਜੋਂ ਯਾਤਰਾ ਕਰ ਰਹੇ ਏਅਰ ਇੰਡੀਆ ਦੇ ਇੱਕ ਕਰਮਚਾਰੀ ਨੂੰ ਕਾਕਪਿਟ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ।"


ਸੁਰੱਖਿਆ ਸੰਵੇਦਨਸ਼ੀਲ ਉਲੰਘਣਾ ਹੋਣ ਦੇ ਬਾਵਜੂਦ...


ਡੀਜੀਸੀਏ ਨੇ ਕਿਹਾ ਕਿ ਏਅਰ ਇੰਡੀਆ ਨੇ "ਸੁਰੱਖਿਆ ਦੀ ਸੰਵੇਦਨਸ਼ੀਲ ਉਲੰਘਣਾ" ਦੇ ਬਾਵਜੂਦ ਤੁਰੰਤ ਸੁਧਾਰ ਕਰਨ ਦੇ ਲਈ ਕੋਈ ਕਾਰਵਾਈ ਨਹੀਂ ਕੀਤੀ। ਡੀਜੀਸੀਏ ਨੇ ਅੱਗੇ ਕਿਹਾ, "ਸੁਰੱਖਿਆ ਸੰਵੇਦਨਸ਼ੀਲ ਮੁੱਦੇ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਏਅਰ ਇੰਡੀਆ 'ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।" PIC ਦੇ ਪਾਇਲਟ ਦਾ ਲਾਇਸੈਂਸ ਏਅਰਕ੍ਰਾਫਟ ਰੂਲਜ਼ 1937 ਦੇ ਤਹਿਤ ਉਸ ਦੇ ਅਧਿਕਾਰ ਦੀ ਦੁਰਵਰਤੋਂ ਅਤੇ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਲਈ ਤਿੰਨ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।'' ਇਸ ਦੇ ਨਾਲ ਹੀ, ਡੀਜੀਸੀਏ ਨੇ ਸਹਿ-ਪਾਇਲਟ ਨੂੰ ਚੇਤਾਵਨੀ ਦਿੱਤੀ ਹੈ, ਕਿਉਂਕਿ ਉਸ ਦੀ ਸਾਥੀ ਦੀ ਮਹਿਲਾ ਦੋਸਤ ਨੂੰ ਕਾਕਪਿਟ ਵਿੱਚ ਬੈਠਣ ਤੋਂ ਨਹੀਂ ਰੋਕਿਆ ਸੀ।


ਇਹ ਵੀ ਪੜ੍ਹੋ: ਦੇਸ਼ ਦੇ ਇਸ ਸੂਬੇ 'ਚ ਸਿਰਫ ਇੱਕ ਰੇਲਵੇ ਸਟੇਸ਼ਨ, ਇਸ ਤੋਂ ਅੱਗ ਖ਼ਤਮ ਹੋ ਜਾਂਦੀ ਲਾਈਨ