Go First Fliers Fumes: ਸ਼ਹਿਰੀ ਹਵਾਬਾਜ਼ੀ ਖੇਤਰ ਦੇ ਰੈਗੂਲੇਟਰ, ਡੀਜੀਸੀਏ ਨੇ ਵਿੱਤੀ ਸੰਕਟ ਨਾਲ ਜੂਝ ਰਹੀ GoFirst Airways ਨੂੰ 3 ਅਤੇ 4 ਮਈ ਨੂੰ ਦੋ ਦਿਨਾਂ ਲਈ ਉਡਾਣਾਂ ਰੱਦ ਕਰਨ ਦੇ ਫੈਸਲੇ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਡੀਜੀਸੀਏ ਨੇ ਕਿਹਾ ਕਿ ਏਅਰਲਾਈਨਸ ਨੇ ਬਿਨਾਂ ਕਿਸੇ ਜਾਣਕਾਰੀ ਦੇ ਇਹ ਫੈਸਲਾ ਲਿਆ ਹੈ। DGCA ਨੇ ਕਿਹਾ ਕਿ GoFirst ਤੈਅ ਸ਼ਡਿਊਲ ਦੀ ਪਾਲਣਾ ਕਰਨ 'ਚ ਅਸਫਲ ਰਹੀ ਹੈ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਹ ਅਨੁਸੂਚੀ ਦੀ ਪ੍ਰਵਾਨਗੀ ਦੇ ਨਾਲ ਪਾਲਣਾ ਦੇ ਵਿਰੁੱਧ ਹੈ।
ਡੀਜੀਸੀਏ ਨੇ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਪੁੱਛਿਆ ਹੈ ਕਿ ਕਿਉਂ ਨਾ ਉਸ ਵਿਰੁੱਧ ਇਸ ਗਲਤੀ ਲਈ ਕਾਰਵਾਈ ਕੀਤੀ ਜਾਵੇ। GoFirst ਨੂੰ 24 ਘੰਟਿਆਂ ਦੇ ਅੰਦਰ ਆਪਣਾ ਜਵਾਬ ਦਾਖਲ ਕਰਨਾ ਹੋਵੇਗਾ। ਰੈਗੂਲੇਟਰ ਨੇ ਹਵਾਈ ਯਾਤਰਾ ਲਈ ਟਿਕਟਾਂ ਬੁੱਕ ਕਰਵਾਉਣ ਵਾਲੇ ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘੱਟ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਦੇਣ ਲਈ ਕਿਹਾ ਹੈ। 5 ਮਈ ਤੋਂ ਫਲਾਈਟ ਸ਼ਡਿਊਲ ਦਾ ਵੇਰਵਾ ਵੀ ਏਅਰਲਾਈਨਜ਼ ਨੂੰ ਦੇਣਾ ਹੋਵੇਗਾ।
ਇਹ ਵੀ ਪੜ੍ਹੋ: Mushroom Production: ਇਸ ਮਹੀਨੇ ਤੋਂ ਸ਼ੁਰੂ ਹੋਵੇਗੀ ਜਾਪਾਨੀ ਮਸ਼ਰੂਮ ਦੀ ਖੇਤੀ, ਕਿਸਾਨ ਕਰ ਸਕਣਗੇ ਚੰਗੀ ਕਮਾਈ
3 ਅਤੇ 4 ਮਈ ਨੂੰ GoFirst ਨਾਲ ਯਾਤਰਾ ਲਈ ਟਿਕਟਾਂ ਬੁੱਕ ਕਰਵਾਉਣ ਵਾਲੇ ਯਾਤਰੀਆਂ 'ਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਹ ਯਾਤਰੀ ਫਲਾਈਟ ਰੱਦ ਕਰਨ ਦੇ ਏਅਰਲਾਈਨਸ ਦੇ ਫੈਸਲੇ ਨੂੰ ਲੈ ਕੇ ਕਾਫੀ ਗੁੱਸੇ 'ਚ ਹਨ। ਗੌਰਵ ਵਧਾਵਨ ਲਿਖਦੇ ਹਨ ਕਿ ਉਨ੍ਹਾਂ ਦੀ ਕਨੈਕਟਿੰਗ ਫਲਾਈਟ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਟਰੇਨ ਫੜਨੀ ਪਈ। ਮੈਨੂੰ ਹੁਣ ਕੀ ਕਰਨਾ ਚਾਹੀਦਾ ਹੈ? ਉਨ੍ਹਾਂ ਨੇ ਪੁੱਛਿਆ ਕਿ ਕੀ ਮੈਨੂੰ ਰਿਫੰਡ ਮਿਲੇਗਾ?
ਯਾਤਰੀਆਂ ਤੋਂ ਮੁਆਫੀ ਮੰਗਦੇ ਹੋਏ, ਏਅਰਲਾਈਨਸ ਨੇ ਜਵਾਬ ਵਿੱਚ ਕਿਹਾ ਕਿ ਇਹ ਉਡਾਣਾਂ ਇਦਾਂ ਦੀ ਵਜ੍ਹਾਂ ਕਰਕੇ ਰੱਦ ਹੋਈਆਂ ਹਨ, ਜੋ ਕਿ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੈ।। ਕਈ ਹਵਾਈ ਯਾਤਰੀ ਹਨ ਜੋ GoFirst ਵੱਲੋਂ ਉਡਾਣਾਂ ਰੱਦ ਕਰਨ ਦੇ ਫੈਸਲੇ ਤੋਂ ਬਾਅਦ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ 3 ਅਤੇ 4 ਮਈ ਨੂੰ ਉਡਾਣਾਂ ਰੱਦ ਕਰਨ ਤੋਂ ਬਾਅਦ, ਵਾਡੀਆ ਗਰੁੱਪ ਦੀ ਏਅਰਲਾਈਨਜ਼ GoFirst ਨੇ ਆਪਣੇ ਆਪ ਨੂੰ ਦੀਵਾਲੀਆ ਘੋਸ਼ਿਤ ਕਰਨ ਲਈ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਦੇ ਸਾਹਮਣੇ ਸਵੈ-ਇੱਛਤ ਦਿਵਾਲੀਆ ਰੈਜ਼ੋਲੂਸ਼ਨ ਲਈ ਅਰਜ਼ੀ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ: Weather Update : ਅਗਲੇ 3 ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ