Dibrugarh Train Accident: ਵੀਰਵਾਰ ਦੁਪਹਿਰ ਨੂੰ ਚੰਡੀਗੜ੍ਹ ਤੋਂ ਡਿਬਰੂਗੜ੍ਹ ਜਾ ਰਹੀ 15904 ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਉੱਤਰ ਪ੍ਰਦੇਸ਼ ਦੇ ਗੋਂਡਾ-ਮਾਨਕਾਪੁਰ ਰੇਲਵੇ ਮਾਰਗ 'ਤੇ ਮੋਤੀਗੰਜ-ਝਿਲਾਹੀ ਸਟੇਸ਼ਨਾਂ ਵਿਚਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਟਰੇਨ ਦਾ ਏਸੀ ਕੋਚ ਪਟੜੀ ਤੋਂ ਉਤਰ ਕੇ ਪਲਟ ਗਿਆ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 20 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਇਸ ਦੌਰਾਨ ਟਰੇਨ ਦੇ ਲੋਕੋ ਪਾਇਲਟ ਨੇ ਹਾਦਸੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ ਲੋਕੋ ਪਾਇਲਟ ਦਾ ਦਾਅਵਾ ਹੈ ਕਿ ਉਸ ਨੇ ਹਾਦਸੇ ਤੋਂ ਪਹਿਲਾਂ ਧਮਾਕੇ ਦੀ ਆਵਾਜ਼ ਸੁਣੀ ਸੀ। ਹਾਲਾਂਕਿ ਧਮਾਕੇ ਨੂੰ ਲੈ ਕੇ ਰੇਲਵੇ ਵਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।


 



11 ਟਰੇਨਾਂ ਦੇ ਰੂਟ ਡਾਇਵਰਟ ਕੀਤੇ


ਰੇਲ ਹਾਦਸੇ ਤੋਂ ਬਾਅਦ ਮੈਡੀਕਲ ਅਤੇ ਐਮਰਜੈਂਸੀ ਮਦਦ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਯਾਤਰੀਆਂ ਦੀ ਸਹੂਲਤ ਲਈ ਵੱਖ-ਵੱਖ ਸਟੇਸ਼ਨਾਂ 'ਤੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਰੇਲ ਹਾਦਸੇ ਤੋਂ ਬਾਅਦ ਇਸ ਰੂਟ 'ਤੇ 2 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਦਕਿ 11 ਟਰੇਨਾਂ ਦੇ ਰੂਟ ਡਾਇਵਰਟ ਕੀਤੇ ਗਏ ਹਨ।


ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ


ਇਸ ਦੌਰਾਨ ਰੇਲ ਮੰਤਰਾਲੇ ਨੇ ਵੀ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰੇਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।