ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਲੋਕ ਡੀਜ਼ਲ ਤੇ ਪੈਟਰੋਲ ਦੇ ਵਧ ਰਹੇ ਭਾਅ ਦੀ ਪਰੇਸ਼ਾਨੀ ਝੱਲ ਰਹੇ ਸਨ। ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ ਤੇ ਡੀਜ਼ਲ ਤੋਂ ਵੈਟ ਘਟਾ ਦਿੱਤਾ ਹੈ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ 1.50 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ।

ਦੱਸਿਆ ਜਾਂਦੀ ਹੈ ਕਿ ਕੈਂਦਰ ਸਰਕਾਰ ਪਹਿਲਾਂ ਹੀ ਡੀਜ਼ਲ-ਪੈਟਰੋਲ ਦੇ ਭਾਅ ਵਿੱਚ 2.50 ਰੁਪਏ ਦੀ ਰਾਹਤ ਦੇ ਚੁੱਕੀ ਸੀ। ਇਸ ਹਿਸਾਬ ਨਾਲ ਚੰਡੀਗੜ੍ਹ ਵਿੱਚ ਡੀਜ਼ਲ ਤੇ ਪੈਟਰੋਲ ਕੁੱਲ 4 ਰੁਪਏ ਸਸਤੇ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲੇ ਤਕ ਡੀਜ਼ਲ-ਪੈਟਰੋਲ ’ਤ ਵੈਟ ਘਟਾਉਣ ਸਬੰਧੀ ਕੋਈ ਫੈਸਲਾ ਨਹੀਂ ਲਿਆ ਹੈ।