ਕਿਸਾਨਾਂ 'ਤੇ ਦਰਜ ਮੁਕੱਦਮੇ ਰੱਦ ਕਰਨ ਲਈ ਦਿਗਵਿਜੇ ਚੌਟਾਲਾ ਵੱਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ
ਦਿਗਵਿਜੇ ਚੌਟਾਲਾ ਨੇ ਕਿਹਾ ਕਿ ਮੁਲਾਕਾਤ ਦੌਰਾਨ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਕਿ ਪੂਰੀ ਜਾਣਕਾਰੀ ਲੈਕੇ ਉਹ ਮੁੱਖ ਮੰਤਰੀ ਨਾਲ ਗੱਲ ਕਰਨਗੇ।
ਜੇਜੇਪੀ ਲੀਡਰ ਦਿਗਵਿਜੇ ਚੌਟਾਲਾ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਮੁਲਾਕਾਤ ਕੀਤੀ। ਕਿਸਾਨ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਮੁਕੱਦਮੇ ਰੱਦ ਕਰਨ ਦੀ ਮੰਗ ਕੀਤੀ। ਦਿਗਵਿਜੇ ਚੌਟਾਲਾ ਨੇ ਕਿਹਾ ਗ੍ਰਹਿ ਮੰਤਰੀ ਅਨਿਲ ਵਿੱਜ ਨਾਲ ਕਿਸਾਨਾਂ 'ਤੇ ਦਰਜ ਮੁਕੱਦਮੇ ਵਾਪਸ ਲੈਣ ਦੀ ਮੰਗ ਨੂੰ ਲੈਕੇ ਚਰਚਾ ਕੀਤੀ ਗਈ।
ਦਿਗਵਿਜੇ ਚੌਟਾਲਾ ਨੇ ਕਿਹਾ ਕਿ ਮੁਲਾਕਾਤ ਦੌਰਾਨ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਕਿ ਪੂਰੀ ਜਾਣਕਾਰੀ ਲੈਕੇ ਉਹ ਮੁੱਖ ਮੰਤਰੀ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਮੁੱਖ ਮੰਤਰੀ ਨਾਲ ਚਰਚਾ ਕਰਕੇ ਸਾਕਾਰਾਤਮਕ ਕਦਮ ਚੁੱਕਣਗੇ।
ਉਨ੍ਹਾਂ ਦਾਅਵਾ ਕੀਤਾ ਕਿ ਸਾਡੀ ਪਾਰਟੀ ਕਿਸਾਨਾਂ ਦੀ ਪਾਰਟੀ ਹੈ ਤੇ ਕਿਸਾਨਾਂ ਦੀ ਹਿਮਾਇਤ ਕਰਨਾ ਸਾਡਾ ਧਰਮ ਹੈ। ਦਿਗਵਿਜੇ ਨੇ ਕਿਹਾ 'ਮੈਂ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀ ਮੁਲਾਕਾਤ ਕਰ ਚੁੱਕਾ ਹਾਂ, ਉਨ੍ਹਾਂ ਵੀ ਕਿਹਾ ਕਿ ਗ੍ਰਹਿ ਮੰਤਰੀ ਨੂੰ ਮਿਲ ਕੇ ਵਿਚਾਰ ਕਰਾਂਗਾ।'
ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ, ਹੈਰਾਨ ਹੋ ਜਾਵੇਗੀ ਕੇਂਦਰ ਸਰਕਾਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ