ਮੁੰਬਈ: ਅਦਾਕਾਰ ਦਿਲੀਪ ਕੁਮਾਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 'ਏਬੀਪੀ ਨਿਊਜ਼' ਨੂੰ ਜਾਣਕਾਰੀ ਦਿੰਦੇ ਹੋਏ ਸਾਇਰਾ ਬਾਨੋ ਨੇ ਕਿਹਾ, “ਦਿਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਇਸ ਕਾਰਨ ਉਨ੍ਹਾਂ ਨੂੰ ਅੱਜ ਸਵੇਰੇ ਸਾਢੇ ਅੱਠ ਵਜੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਇੱਕ ਨੌਨ ਕੋਵਿਡ ਹਸਪਤਾਲ ਹੈ।
ਦਿਲੀਪ ਕੁਮਾਰ ਦੇ ਸਾਰੇ ਟੈਸਟ ਨਿਤਿਨ ਗੋਖਲੇ ਦੀ ਨਿਗਰਾਨੀ ਹੇਠ ਲਏ ਜਾ ਰਹੇ ਹਨ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਆਪ ਸਭ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰੋ।"