ਆਪਣੇ ਦਿਓਰ ਦੁਆਰਾ ਜਬਰ-ਜਨਾਹ ਦੀ ਸ਼ਿਕਾਰ ਹੋਈ ਵਿਧਵਾ ਨੇ ਘਰ 'ਚ ਆਪਣੇ ਬੱਚੇ ਨੂੰ ਜਨਮ ਦਿੱਤਾ। ਸੀਐਚਸੀ 'ਚ ਡਿਊਟੀ 'ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਇਹ ਕਹਿ ਕੇ ਘਰ ਵਾਪਸ ਜਾਣ ਲਈ ਕਿਹਾ ਕਿ ਡਿਲੀਵਰੀ 'ਚ ਹਾਲੇ ਸਮੇਂ ਹੈ ਪਰ ਕੁਝ ਹੀ ਘੰਟਿਆਂ ਬਾਅਦ ਪੀੜਤਾ ਨੇ ਘਰ 'ਚ ਹੀ ਬੱਚੇ ਨੂੰ ਜਨਮ ਦਿੱਤਾ।


ਥਾਣਾ ਇੰਚਾਰਜ ਸਤੀਸ਼ ਰਾਠੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੀੜਤਾ ਦੇ ਠੀਕ ਹੁੰਦਿਆਂ ਹੀ ਉਸ ਦਾ ਬਿਆਨ ਦਰਜ ਕਰ ਲਿਆ ਜਾਵੇਗਾ। ਇਸ ਨਾਲ ਹੀ ਡੀਐਨਏ ਜਾਂਚ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਜਾਵੇਗੀ। ਵਿਧਵਾ ਨੇ ਆਪਣੇ ਦਿਓਰ 'ਤੇ ਪਿਛਲੇ ਕਈ ਮਹੀਨਿਆਂ ਤੋਂ ਉਸ ਨਾਲ ਸੋਸ਼ਣ ਕਰਨ ਦਾ ਦੋਸ਼ ਲਾਇਆ ਹੈ।

ਉਸ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਈ ਜਿਸ ਤੋਂ ਬਾਅਦ ਦੋਸ਼ੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਮੁਲਜ਼ਮ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਸੂਤਰਾਂ ਨੇ ਦੱਸਿਆ ਕਿ ਪਤੀ ਦੀ ਮੌਤ ਤੋਂ ਬਾਅਦ ਵਿਧਵਾ ਆਪਣੇ ਤਿੰਨ ਬੱਚਿਆਂ ਨਾਲ ਘਰ 'ਚ ਰਹਿੰਦੀ ਸੀ। ਦਿਓਰ ਨੇ ਉਸ ਨਾਲ ਕਈ ਵਾਰ ਜਬਰ-ਜਨਾਹ ਕੀਤਾ ਤੇ ਪੁਲਿਸ ਕੋਲ ਜਾਣ 'ਤੇ ਉਸ ਦੇ ਬੱਚਿਆਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ।