ਪੜਚੋਲ ਕਰੋ
Advertisement
ਭਾਜਪਾ ਨੇਤਾ ਦੇ ਬਿਗੜੇ ਬੋਲ, ਕਿਹਾ ‘ਭਾਰਤ ਮਾਤਾ’ ਨੂੰ ਗਾਲ ਕੱਢਣ ਵਾਲਿਆਂ ਨੂੰ ਮਿਲੇ ਐਵਾਰਡ
ਹੁਣ ਤੱਕ ਕਿਸਾਨ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਪੜਾਅ ਹੋ ਚੁੱਕੇ ਹਨ ਪਰ ਖੇਤੀ ਕਾਨੂੰਨਾਂ ਬਾਰੇ ਕੋਈ ਹੱਲ ਨਹੀਂ ਮਿਲ ਸਕਿਆ।
ਨਵੀਂ ਦਿੱਲੀ: ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਰਾਜਨੀਤੀ, ਫਿਲਮ ਅਤੇ ਖੇਡ ਜਗਤ ਤੋਂ ਵੀ ਸਮਰਥਨ ਮਿਲ ਰਿਹਾ ਹੈ। ਹਾਲ ਹੀ ਵਿੱਚ ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਰਾਸ਼ਟਰਪਤੀ ਨੂੰ ਮਿਲੇ ਤੇ ਉਨ੍ਹਾਂ ਦਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ।
ਇਸ ਤੋਂ ਇਲਾਵਾ ਲਗਪਗ 30 ਖਿਡਾਰੀ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਅਤੇ ਭਾਜਪਾ ਨੇਤਾ ਕਮਲ ਪਟੇਲ ਨੇ ਇੱਕ ਵਿਵਾਦਪੂਰਨ ਬਿਆਨ ਦਿੱਤਾ ਹੈ। ਜਦੋਂ ਉਨ੍ਹਾਂ ਨੂੰ ਪੁਰਸਕਾਰ ਵਾਪਸੀ ਸਬੰਧੀ ਸਵਾਲ ਪੁੱਛੇ ਗਏ ਤਾਂ ਉਸਨੇ ਐਵਾਰਡ ਜਿੱਤਣ ਵਾਲਿਆਂ ‘ਤੇ ਦੇਸ਼ ਵਿਰੁੱਧ ਬਿਆਨਬਾਜ਼ੀ ਕਰਨ ਦਾ ਦੋਸ਼ ਲਾਇਆ।
ਕਮਲ ਪਟੇਲ ਨੇ ਮੀਡੀਆ ਨੂੰ ਕਿਹਾ, “ਪਹਿਲਾਂ ਵੀ ਪੁਰਸਕਾਰ ਵਾਪਸ ਕੀਤੇ ਗਏ ਸੀ। ਇਹ ਜਿੰਨੇ ਵੀ ਐਵਾਰਡ ਜੇਤੂ ਹਨ, ਉਨ੍ਹਾਂ ਨੂੰ ਇਹ ਪੁਰਸਕਾਰ ਕਿਵੇਂ ਮਿਲਿਆ। ਭਾਰਤ ਮਾਤਾ ਨੂੰ ਗਾਲ ਕੱਢੋ, ਦੇਸ਼ ਦੇ ਟੁਕੜੇ ਕਰੋ। ਕੀ ਉਨ੍ਹਾਂ ਨੂੰ ਐਵਾਰਡ ਮਿਲਦੇ ਹਨ। ਇਹ ਅਖੌਤੀ ਬੁੱਧੀਜੀਵੀ, ਉਹ ਅਖੌਤੀ ਪੁਰਸਕਾਰ ਜੇਤੂ ਦੇਸ਼ ਭਗਤ ਨਹੀਂ ਹਨ।” ਸਿਰਫ ਇਹ ਹੀ ਨਹੀਂ, ਉਨ੍ਹਾਂ ਕਿਹਾ, “ਕਿਸਾਨ ਮੰਗ ਕਰਦੇ ਹਨ ਕਿ ਬਿੱਲ ਵਾਪਸ ਲਿਆ ਜਾਵੇ। ਅਸੀਂ ਬਿੱਲ ਕਿਉਂ ਵਾਪਸ ਲਵਾਂਗੇ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਲੋਕ ਹਨ ਅਤੇ ਚੁਣੇ ਹੋਏ ਲੋਕਾਂ ਦੇ ਨੁਮਾਇੰਦਿਆਂ ਨੇ ਸੰਸਦ ਤੋਂ ਬਿਲ ਪਾਸ ਕੀਤਾ ਹੈ।” ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਾਰੇ ਦੇਸ਼ ਵਿਚ ਪ੍ਰਦਰਸ਼ਨ ਕਰ ਰਹੇ ਹਨ ਅਤੇ 8 ਦਸੰਬਰ ਨੂੰ ਕਿਸਾਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਕਈ ਰਾਜਨੀਤਿਕ ਪਾਰਟੀਆਂ ਨੇ ਵੀ ਇਸ ਬੰਦ ਦਾ ਸਮਰਥਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਪੜਾਅ ਹੋ ਚੁੱਕੇ ਹਨ ਪਰ ਕੋਈ ਹੱਲ ਨਹੀਂ ਮਿਲ ਸਕਿਆ। ਸਰਕਾਰ ਇਸ ਸਬੰਧੀ ਲਗਾਤਾਰ ਉੱਚ ਪੱਧਰੀ ਮੀਟਿੰਗਾਂ ਕਰ ਰਹੀ ਹੈ। ਐਵਾਰਡ ਵਾਪਸ ਕਰ ਚੁੱਕੇ ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904#WATCH Awards were returned earlier also. How have they got the awards? 'Bharat mata ko gali do','desh ke tukde karo' get the awards. These so-called awardees and intellectuals are not patriots: Madhya Pradesh Agriculture Minister & BJP leader Kamal Patel pic.twitter.com/7FhJWBH4LV
— ANI (@ANI) December 7, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
Advertisement