(Source: ECI/ABP News)
Diwali 2022: ਦੀਵਾਲੀ 'ਤੇ PM ਮੋਦੀ ਦਾ ਨੌਜਵਾਨਾਂ ਨੂੰ ਤੋਹਫਾ, 75,000 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਦੀਵਾਲੀ ਤੋਂ ਠੀਕ ਪਹਿਲਾਂ 22 ਅਕਤੂਬਰ 2022 ਨੂੰ ਧਨਤੇਰਸ ਦੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਲੱਖ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲਾ ਸ਼ੁਰੂ ਕਰਨ ਜਾ ਰਹੇ ਹਨ।

Central Government Jobs: ਦੀਵਾਲੀ ਤੋਂ ਠੀਕ ਪਹਿਲਾਂ 22 ਅਕਤੂਬਰ 2022 ਨੂੰ ਧਨਤੇਰਸ ਦੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਲੱਖ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲਾ ਸ਼ੁਰੂ ਕਰਨ ਜਾ ਰਹੇ ਹਨ। ਇਸ ਰੋਜ਼ਗਾਰ ਮੇਲੇ ਤਹਿਤ ਪਹਿਲੇ ਪੜਾਅ ਵਿੱਚ 75,000 ਲੋਕਾਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ 75000 ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪ੍ਰਧਾਨ ਮੰਤਰੀ ਨਿਯੁਕਤ ਲੋਕਾਂ ਨੂੰ ਵੀ ਸੰਬੋਧਨ ਕਰਨਗੇ।
ਨਿਯੁਕਤ ਕੀਤੇ ਗਏ 75,000 ਲੋਕ ਸਰਕਾਰ ਦੇ 38 ਮੰਤਰਾਲਿਆਂ ਅਤੇ ਵਿਭਾਗਾਂ ਵਿਚ ਸ਼ਾਮਲ ਹੋਣਗੇ। ਇਹ ਨਿਯੁਕਤ ਕੀਤੇ ਗਏ ਲੋਕ ਗਰੁੱਪ ਏ, ਗਰੁੱਪ ਬੀ (ਗਜ਼ਟਿਡ), ਗਰੁੱਪ ਬੀ (ਨਾਨ-ਗਜ਼ਟਿਡ) ਅਤੇ ਗਰੁੱਪ ਸੀ ਦੇ ਪੱਧਰ 'ਤੇ ਸ਼ਾਮਲ ਹੋਣਗੇ। ਜਿਨ੍ਹਾਂ ਅਸਾਮੀਆਂ 'ਤੇ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਕੇਂਦਰੀ ਆਰਮਡ ਫੋਰਸਿਜ਼ ਪਰਸੋਨਲ, ਸਬ-ਇੰਸਪੈਕਟਰ, ਕਾਂਸਟੇਬਲ, ਐਲਡੀਸੀ, ਸਟੈਨੋ ਪੀਏ, ਇਨਕਮ ਟੈਕਸ ਇੰਸਪੈਕਟਰ, ਐਮ.ਟੀ.ਐਸ.
ਇਨ੍ਹਾਂ ਅਸਾਮੀਆਂ ਲਈ ਨਿਯੁਕਤੀਆਂ ਮੰਤਰਾਲਿਆਂ/ਵਿਭਾਗਾਂ ਦੁਆਰਾ ਮਿਸ਼ਨ ਮੋਡ ਦੇ ਨਾਲ-ਨਾਲ ਹੋਰ ਭਰਤੀ ਏਜੰਸੀਆਂ ਜਿਵੇਂ ਕਿ UPSC, ਸਟਾਫ਼ ਚੋਣ ਕਮਿਸ਼ਨ, ਰੇਲਵੇ ਭਰਤੀ ਬੋਰਡ ਦੁਆਰਾ ਕੀਤੀਆਂ ਗਈਆਂ ਹਨ। ਇਨ੍ਹਾਂ ਲੋਕਾਂ ਦੀ ਜਲਦੀ ਨਿਯੁਕਤੀ ਨੂੰ ਯਕੀਨੀ ਬਣਾਉਣ ਲਈ ਚੋਣ ਪ੍ਰਕਿਰਿਆ ਨੂੰ ਸਰਲ ਅਤੇ ਤਕਨਾਲੋਜੀ ਨਾਲ ਜੋੜਿਆ ਗਿਆ ਹੈ।
ਇਸ ਨੂੰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਦੇ ਸਾਰੇ ਮੰਤਰਾਲੇ ਅਤੇ ਵਿਭਾਗ ਮਿਸ਼ਨ ਮੋਡ ਵਿੱਚ ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਨੂੰ ਭਰਨ ਲਈ ਕੰਮ ਕਰ ਰਹੇ ਹਨ।
14 ਜੂਨ, 2022 ਨੂੰ ਪੀਐਮ ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ ਕਿ ਅਗਲੇ ਡੇਢ ਸਾਲ ਵਿੱਚ ਯਾਨੀ 2023 ਦੇ ਅੰਤ ਤੱਕ ਕੇਂਦਰ ਸਰਕਾਰ ਆਪਣੇ ਵੱਖ-ਵੱਖ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ 10 ਲੱਖ ਲੋਕਾਂ ਦੀ ਭਰਤੀ ਕਰੇਗੀ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਸਰੋਤ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
