Diwali Festival : ਦੇਸ਼ ਭਰ ਵਿੱਚ ਅੱਜ ਦੀਵਾਲੀ (Diwali) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਤਿਉਹਾਰ ਨੂੰ ਲੈ ਕੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਹਰ ਕੋਈ ਇੱਕ ਦੂਜੇ ਨੂੰ ਤਿਉਹਾਰ ਦੀਆਂ ਮੁਬਾਰਕਾਂ ਦੇ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਵੀ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।



ਪੀਐਮ ਮੋਦੀ ਨੇ ਟਵੀਟ ਕਰਕੇ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, "ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਰੌਸ਼ਨੀਆਂ ਦਾ ਇਹ ਤਿਉਹਾਰ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਅਤੇ ਚੰਗੀ ਸਿਹਤ ਲੈ ਕੇ ਆਵੇ। ਉਮੀਦ ਹੈ ਕਿ ਸਾਰੇ ਲੋਕ ਪਰਿਵਾਰ ਅਤੇ ਦੋਸਤਾਂ ਨਾਲ ਸ਼ਾਨਦਾਰ ਦੀਵਾਲੀ ਮਨਾਉਣ। ਇਸ ਤਿਉਹਾਰ 'ਤੇ ਮਾਂ ਲਕਸ਼ਮੀ, ਦੇਵੀ ਸਰਸਵਤੀ, ਕੁਬੇਰ ਅਤੇ ਕਾਲੀ ਮਾਂ ਦੀ ਪੂਜਾ ਹੁੰਦੀ ਹੈ।

ਰਾਸ਼ਟਰਪਤੀ ਮੁਰਮੂ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, "ਸਾਰੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਪ੍ਰਕਾਸ਼ ਅਤੇ ਉਮੰਗ ਦੇ ਇਸ ਪਵਿੱਤਰ ਤਿਉਹਾਰ 'ਤੇ ਆਓ ਅਸੀਂ ਗਿਆਨ ਅਤੇ ਊਰਜਾ ਦੇ ਦੀਵੇ ਜਗਾ ਕੇ ਲੋੜਵੰਦਾਂ ਦੇ ਜੀਵਨ ਵਿੱਚ ਖੁਸ਼ੀਆਂ ਲਿਆਉਣ ਦਾ ਯਤਨ ਕਰੀਏ।" ਉਨ੍ਹਾਂ ਨੇ ਸਾਰੇ ਦੇਸ਼ਵਾਸੀਆਂ ਦੇ ਜੀਵਨ ਵਿੱਚ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।

ਦੇਸ਼ ਭਰ ਵਿੱਚ ਦੀਵਾਲੀ ਦਾ ਜਸ਼ਨ

ਦੀਵਾਲੀ ਦਾ ਤਿਉਹਾਰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਹਰ ਪਾਸੇ ਸਜਾਵਟ ਹੈ। ਅੱਜ ਸ਼ਾਮ ਦੀਵਾਲੀ ਨੂੰ ਲੈ ਕੇ ਲੋਕਾਂ ਦੇ ਘਰਾਂ ਵਿੱਚ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਮੁੱਖ ਤੌਰ 'ਤੇ ਮਾਤਾ ਲਕਸ਼ਮੀ, ਭਗਵਾਨ ਗਣੇਸ਼, ਦੇਵੀ ਸਰਸਵਤੀ, ਕੁਬੇਰ ਅਤੇ ਕਾਲੀ ਮਾਂ ਦੀ ਪੂਜਾ ਕੀਤੀ ਜਾਂਦੀ ਹੈ। ਇਹ ਪੂਜਾ ਪੂਰੀ ਰੀਤੀ-ਰਿਵਾਜਾਂ ਨਾਲ ਕੀਤੀ ਜਾਂਦੀ ਹੈ।

ਫੌਜ ਦੇ ਜਵਾਨ ਵੀ ਮਨਾ ਰਹੇ ਦੀਵਾਲੀ

ਦੇਸ਼ ਭਰ ਦੀਆਂ ਸੜਕਾਂ 'ਤੇ ਲੈਟਿਂਗ ਕੀਤੀ ਗਈ ਹੈ, ਹਰ ਕੋਨਾ ਰੰਗ-ਬਿਰੰਗੀਆਂ ਲਾਈਟਾਂ ਨਾਲ ਜਗਮਗਾ ਉਠਾ ਹੈ। ਫੌਜ ਦੇ ਜਵਾਨ ਵੀ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾ ਰਹੇ ਹਨ। ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਅਤੇ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਫ਼ੌਜ ਦੇ ਜਵਾਨਾਂ ਨੇ ਦੀਵਾਲੀ ਮਨਾਈ। ਇਸ ਦੇ ਨਾਲ ਹੀ ਬਾਜ਼ਾਰਾਂ 'ਚ ਵੀ ਭਾਰੀ ਭੀੜ ਰਹੀ।


 ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।