ਡਾਕਟਰਾਂ ਦੀ ਹੜਤਾਲ ਖਤਮ, ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ FAIMA ਦਾ ਫੈਸਲਾ
FAIMA called off Strike:ਦੇਸ਼ ਭਰ ਵਿੱਚ ਡਾਕਟਰਾਂ ਦੀ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ। ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਵੀਰਵਾਰ ਨੂੰ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਬਲਾਤਕਾਰ ਅਤੇ ਹੱਤਿਆ ਤੋਂ ਬਾਅਦ ਸੁਰੱਖਿਆ ਦੇ
FAIMA called off Strike: ਦੇਸ਼ ਭਰ ਵਿੱਚ ਡਾਕਟਰਾਂ ਦੀ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ। ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਵੀਰਵਾਰ ਨੂੰ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਬਲਾਤਕਾਰ ਅਤੇ ਹੱਤਿਆ ਤੋਂ ਬਾਅਦ ਸੁਰੱਖਿਆ ਦੇ ਮੁੱਦੇ ਨੂੰ ਉਠਾਉਂਦੇ ਹੋਏ ਦੇਸ਼ ਭਰ ਵਿੱਚ ਹੜਤਾਲ ਕਰ ਦਿੱਤੀ ਸੀ। ਸਿਖਿਆਰਥੀ ਡਾਕਟਰ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮੈਡੀਕਲ ਪੇਸ਼ੇਵਰਾਂ ਦੀ ਸੁਰੱਖਿਆ ਚਿੰਤਾਵਾਂ 'ਤੇ ਗੰਭੀਰਤਾ ਦਿਖਾਉਂਦੇ ਹੋਏ ਨੈਸ਼ਨਲ ਟਾਸਕ ਫੋਰਸ ਦਾ ਗਠਨ ਕੀਤਾ ਸੀ।
ਡਾਕਟਰਾਂ ਨੂੰ ਡਿਊਟੀ ’ਤੇ ਪਰਤਣ ਦੀ ਅਪੀਲ ਕੀਤੀ ਸੀ
ਵੀਰਵਾਰ ਨੂੰ ਸੁਣਵਾਈ ਦੌਰਾਨ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਸਾਫ਼ ਕਿਹਾ ਸੀ ਕਿ ਨਿਆਂ ਅਤੇ medical strike 'ਤੇ ਨਹੀਂ ਜਾ ਸਕਦੀ। ਮੈਡੀਕਲ ਸਹੂਲਤਾਂ ਦੀ ਅਣਹੋਂਦ ਵਿੱਚ ਅਸੀਂ ਗਰੀਬਾਂ ਨੂੰ ਬੇਸਹਾਰਾ ਨਹੀਂ ਛੱਡ ਸਕਦੇ। ਉਨ੍ਹਾਂ ਡਾਕਟਰਾਂ ਨੂੰ ਡਿਊਟੀ ’ਤੇ ਪਰਤਣ ਦੀ ਅਪੀਲ ਕਰਦਿਆਂ ਸੁਰੱਖਿਆ ਸਬੰਧੀ ਪ੍ਰੋਟੋਕੋਲ ਬਣਾਉਣ ਦਾ ਵੀ ਭਰੋਸਾ ਦਿੱਤਾ।
ਵੱਖ-ਵੱਖ ਡਾਕਟਰਾਂ ਦੀਆਂ ਜੱਥੇਬੰਦੀਆਂ ਦੀ Umbrella ਜਥੇਬੰਦੀ ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਫੈਮਾ ਨੇ ਹੜਤਾਲ ਖਤਮ ਹੋਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਹਾਂ-ਪੱਖੀ ਪਹੁੰਚ ਅਤੇ ਦੇਸ਼ ਭਰ ਦੇ ਮੈਡੀਕਲ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਲੈ ਕੇ ਜਤਾਈ ਗਈ ਚਿੰਤਾਵਾਂ ਨੂੰ ਦੂਰ ਕਰਨ ਦੇ ਭਰੋਸੇ ਤੋਂ ਬਾਅਦ ਅਸੀਂ ਸਾਰੇ ਡਾਕਟਰਾਂ ਨੇ ਹੜਤਾਲ ਖਤਮ ਕਰਨ ਅਤੇ ਡਿਊਟੀ 'ਤੇ ਵਾਪਸ ਆਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹੜਤਾਲ ਜਾਂ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸੇ ਵੀ ਡਾਕਟਰ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਫੈਮਾ ਨੇ ਕਿਹਾ ਕਿ ਅਸੀਂ ਇਕਜੁੱਟਤਾ ਨਾਲ ਆਪਣੀ ਕਾਨੂੰਨੀ ਲੜਾਈ ਜਾਰੀ ਰੱਖਾਂਗੇ।
#FAIMA has decided to call off the strike following positive directions from the #Chief Justice of India.
— FAIMA Doctors Association (@FAIMA_INDIA_) August 22, 2024
We welcome the acceptance of our prayers for interim protections & the necessary steps to enhance security in hospitals.
United,We will continue to fight legally.@ANI https://t.co/duRj9hCCWB pic.twitter.com/neYLpp2kng
ਇਸ ਤੋਂ ਪਹਿਲਾਂ ਦੇਸ਼ ਦੀਆਂ ਵੱਖ-ਵੱਖ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨਾਂ ਨੇ ਵੀ ਕੋਲਕਾਤਾ ਘਟਨਾ ਨੂੰ ਲੈ ਕੇ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਸੀ। ਏਮਜ਼ ਦਿੱਲੀ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਤੋਂ ਇਲਾਵਾ ਦਿੱਲੀ ਸਰਕਾਰ ਦੇ ਅਧੀਨ ਆਰਐਮਐਲ ਹਸਪਤਾਲ, ਲੇਡੀ ਹਾਰਡਿੰਗਜ਼ ਮੈਡੀਕਲ ਕਾਲਜ, ਇੰਦਰਾ ਗਾਂਧੀ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਵੀ ਹੜਤਾਲ ਖ਼ਤਮ ਕਰ ਦਿੱਤੀ ਹੈ।
ਵੀਰਵਾਰ ਨੂੰ ਹੀ ਸੀਜੇਆਈ ਨੇ ਡਾਕਟਰਾਂ ਨੂੰ ਕੰਮ 'ਤੇ ਪਰਤਣ ਦੀ ਅਪੀਲ ਕੀਤੀ ਸੀ। ਗ਼ਰੀਬ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਉਨ੍ਹਾਂ ਕਿਹਾ ਸੀ ਕਿ ਅਸੀਂ ਗਰੀਬਾਂ ਨੂੰ ਬੇਸਹਾਰਾ ਨਹੀਂ ਛੱਡ ਸਕਦੇ। ਨਿਆਂ ਅਤੇ ਸਿਹਤ ਪ੍ਰਣਾਲੀ ਹੜਤਾਲ 'ਤੇ ਨਹੀਂ ਜਾ ਸਕਦੀ।