Gurnam Singh Chaduni: ਗੁਰਨਾਮ ਸਿੰਘ ਚੜੂਨੀ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ, ਕਿਹਾ ਸਬਰ ਦਾ ਇਮਤਿਹਾਨ ਨਾ ਲਓ
Farmers Protest: ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਹਿਣਸ਼ੀਲਤਾ ਦੀ ਵੀ ਇੱਕ ਹੱਦ ਹੁੰਦੀ ਹੈ, ਸਾਡਾ ਸਬਰ ਨਾਹ ਪਰਖੋ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਸਾਨੂੰ ਹਿੰਸਾ ਨਹੀਂ ਕਰਨੀ ਚਾਹੀਦੀ।
ਰੋਹਤਕ: ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਹਰਿਆਣਾ ਦੇ ਰੋਹਤਕ 'ਚ ਆਯੋਜਿਤ ਕਿਸਾਨ ਮਹਾਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਹਿਣਸ਼ੀਲਤਾ ਦੀ ਇੱਕ ਹੱਦ ਹੁੰਦੀ ਹੈ, ਸਾਡੇ ਸਬਰ ਦੀ ਪਰਖ ਨਾ ਕਰੋ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਸਾਨੂੰ ਹਿੰਸਾ ਨਹੀਂ ਕਰਨੀ ਚਾਹੀਦੀ। ਸਰਕਾਰ ਕੋਲ ਅਜੇ ਵੀ ਇਸ ਮੁੱਦੇ ਨੂੰ ਸੁਲਝਾਉਣ ਦਾ ਸਮਾਂ ਹੈ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਨਾਮ ਸਿੰਘ ਚੜੂਨੀ ਨੇ ਕਿਹਾ, ''ਸਰਕਾਰ ਇਹ ਨਾ ਸੋਚੇ ਕਿ ਇਹ ਡਰ ਕੇ ਬੈਠੇ ਹਨ ਅਤੇ ਧਰਨੇ 'ਤੇ ਇਸ ਤੋਂ ਅੱਗੇ ਨਹੀਂ ਜਾ ਸਕਦੇ। ਸਭ ਕੁਝ ਕਰਨਾ ਜਾਣਦੇ ਹਾਂ। 26 ਜਨਵਰੀ ਨੂੰ ਵੇਖ ਲਿਆ ਹੋਵੇਗਾ। ਅਸੀਂ ਸਿਰਫ ਸ਼ਾਂਤੀ ਬਣਾਈ ਰੱਖਣਾ ਚਾਹੁੰਦੇ ਹਾਂ।"
#WATCH | Tolerance has a limit....don't test our patience...however I want to say to our brothers that we should not opt for violence... Govt still has time to solve this issue: Bhartiya Kisan Union (Haryana) chief Gurnam Singh Chaduni at Kisan Mahapanchayat, in Rohtak pic.twitter.com/1fPMzW2rbR
— ANI (@ANI) October 16, 2021
ਇਸ ਦੇ ਨਾਲ ਹੀ ਚੜੂਨੀ ਨੇ ਹਰਿਆਣਾ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਈ ਲੋਕਾਂ ਦੇ ਸਿਰ ਫਾੜੇ ਅਤੇ ਕਈ ਲੋਕਾਂ ਦੀਆਂ ਹੱਡੀਆਂ ਤੋੜੀਆਂ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਕਈ ਸੌ ਲੋਕਾਂ ਵਿਰੁੱਧ ਕੇਸ ਬਣਾਏ ਹਨ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, "ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਕਹਿੰਦੇ ਹਨ ਕਿ ਸੋਟੀ ਚੁੱਕੋ ਅਤੇ ਵੈਸੇ ਵੀ ਇਹ ਇਤਫ਼ਾਕ ਨਹੀਂ, ਅਚਾਨਕ ਨਹੀਂ ਹੈ। ਹਰਿਆਣਾ ਦੇ ਮੁੱਖ ਮੰਤਰੀ ਉਸ ਦਿਨ ਕਹਿੰਦੇ ਹਨ ਕਿ ਸੋਟੀ ਚੁੱਕੋ ਅਤੇ ਉੱਤਰ ਪ੍ਰਦੇਸ਼ ਵਿੱਚ ਉਸੇ ਦਿਨ ਕਿਸਾਨਾਂ ਨੂੰ ਸਰਕਾਰੀ ਗੁੰਡਿਆਂ ਵਲੋਂ ਕੁਚਲ ਦਿੱਤਾ ਜਾਂਦਾ ਹੈ।"
ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ, "ਸਾਡੇ ਸਬਰ ਦੀ ਪਰਖ ਨਾ ਕਰੋ, ਪਰ ਫਿਰ ਵੀ ਅਸੀਂ ਆਪਣੇ ਭਰਾਵਾਂ ਨੂੰ ਸਮਝਾਉਣਾ ਚਾਹੁੰਦੇ ਹਾਂ ਕਿ ਸਾਨੂੰ ਹੱਥ ਨਹੀਂ ਉਠਾਉਣੇ। ਸਰਕਾਰ ਦੇ ਹਰ ਜ਼ੁਲਮ ਨੂੰ ਸਹਿਣ ਕਰਾਂਗੇ। ਜੇ ਅਸੀਂ ਆਪਣੇ ਹੱਥ ਉਠਾਉਂਦੇ ਹਾਂ, ਤਾਂ ਉਹ ਇਸ ਨੂੰ ਜਾਤ, ਧਰਮ ਵਿੱਚ ਕਿਤੇ ਫਸਾਉਣਗੇ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: