ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਫੈਸਲੇ ਨੂੰ ਪਲਟਦੇ ਹੋਏ ਕਿਹਾ ਕਿ ਮਕਾਨ ਬਣਾਉਣ ਲਈ ਪੈਸੇ ਦੀ ਮੰਗ ਕਰਨਾ 'ਦਾਜ ਦੀ ਮੰਗ' ਹੈ, ਜੋ ਭਾਰਤੀ ਦੰਡਾਵਲੀ ਦੀ ਧਾਰਾ 304 ਬੀ ਦੇ ਤਹਿਤ ਅਪਰਾਧ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਾਜ ਦੇ ਮਾਮਲੇ 'ਤੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਘਰ ਦੀ ਉਸਾਰੀ ਲਈ ਵੀ ਪੈਸੇ ਦੀ ਮੰਗ ਨੂੰ ਦਾਜ ਤੇ ਅਪਰਾਧ ਕਰਾਰ ਦਿੱਤਾ ਹੈ। ਦੇਸ਼ ਦੀ ਸਰਵਉੱਚ ਅਦਾਲਤ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਫੈਸਲੇ ਨੂੰ ਪਲਟਦੇ ਹੋਏ ਕਿਹਾ ਕਿ ਮਕਾਨ ਬਣਾਉਣ ਲਈ ਪੈਸੇ ਦੀ ਮੰਗ ਕਰਨਾ 'ਦਾਜ ਦੀ ਮੰਗ' ਹੈ, ਜੋ ਭਾਰਤੀ ਦੰਡਾਵਲੀ ਦੀ ਧਾਰਾ 304 ਬੀ ਦੇ ਤਹਿਤ ਅਪਰਾਧ ਹੈ।
ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਏਐਸ ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਕਿਹਾ, ਦਾਜ ਸ਼ਬਦ ਨੂੰ ਵਿਆਪਕ ਅਰਥਾਂ ਵਿੱਚ ਬਿਆਨ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਕਿਸੇ ਔਰਤ ਦੀ ਕਿਸੇ ਵੀ ਮੰਗ ਨੂੰ ਸ਼ਾਮਲ ਕੀਤਾ ਜਾ ਸਕੇ, ਭਾਵੇਂ ਉਹ ਜਾਇਦਾਦ ਜਾਂ ਕਿਸੇ ਵੀ ਕੀਮਤੀ ਚੀਜ਼ ਦੇ ਸਬੰਧ ਵਿੱਚ ਹੋਵੇ।
ਹੇਠਲੀ ਅਦਾਲਤ ਨੇ ਇਸ ਮਾਮਲੇ 'ਚ ਮ੍ਰਿਤਕਾ ਦੇ ਪਤੀ ਤੇ ਸਹੁਰੇ ਨੂੰ ਆਈਪੀਸੀ ਦੀ ਧਾਰਾ-304-ਬੀ (ਦਾਜ ਲਈ ਕਤਲ), ਖੁਦਕੁਸ਼ੀ ਲਈ ਉਕਸਾਉਣ ਤੇ ਦਾਜ ਲਈ ਪਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ: ਪੀਐਮ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਬਾਰੇ ਨਵਾਂ ਖੁਲਾਸਾ, ਪੰਜਾਬ ਸਰਕਾਰ ਮੁੜ ਸਵਾਲਾਂ ਦੇ ਘੇਰੇ 'ਚ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin