Ambedkar statue: ਦੇਸ਼ ਭਰ ਵਿੱਚ ਲਗਾਤਾਰ ਡਾ, ਬੀਆਰ ਅੰਬੇਦਕਰ ਦੇ ਬੁੱਤ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਇਹ ਮੁੱਦਾ ਜ਼ਿਆਦਾਤਰ ਮੀਡੀਆ ਤੋਂ ਗ਼ਾਇਬ ਰਹਿੰਦਾ ਹੈ ਪਰ ਜਦੋਂ ਇਸ ਤਰ੍ਹਾਂ ਦੀ ਘਟਨਾ ਪੰਜਾਬ ਵਿੱਚ ਵਾਪਰੀ ਤਾਂ ਰੱਜ ਕੇ ਪੰਜਾਬ ਨੂੰ ਬਦਨਾਮ ਕੀਤਾ ਹੈ। ਹੁਣ ਇਸੇ ਤਰ੍ਹਾਂ ਦੀ ਘਟਨਾ ਉੱਤਰ ਪ੍ਰਦੇਸ਼ ਵਿੱਚ ਵਾਪਰੀ ਹੈ ਜਿੱਥੇ ਬੀਆਰ ਅੰਬੇਦਕਰ ਦੇ ਬੁੱਤ ਨੂੰ ਤੋੜ ਕੇ ਨਾਲੇ ਵਿੱਚ ਸੁੱਟ ਦਿੱਤਾ ਗਿਆ ਹੈ ਪਰ ਇਸ ਨੂੰ ਲੈ ਕੇ ਲੀਡਰ ਤੇ ਮੀਡੀਆ ਨੇ ਹੁਣ ਚੁੱਪ ਵੱਟੀ ਹੋਈ ਹੈ।

ਦਰਅਸਲ, ਉੱਤਰ ਪ੍ਰਦੇਸ਼ ਦੇ ਕੋਡਾਪੁਰ ਪਿੰਡ ਵਿੱਚ ਅਣਪਛਾਤੇ ਵਿਅਕਤੀਆਂ ਦੁਆਰਾ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਕਥਿਤ ਤੌਰ 'ਤੇ ਪੁੱਟ ਕੇ ਨੇੜਲੇ ਨਾਲੇ ਵਿੱਚ ਸੁੱਟ ਦਿੱਤਾ ਗਿਆ ਹੈ ਜਿਸ ਦੀ ਵੀਡੀਓ ਵੀ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਇਸ ਨੂੰ ਲੈ ਕੇ ਗੁੱਸਾ ਪਾਇਆ ਜਾ ਰਿਹਾ ਹੈ।

ਅਧਿਕਾਰੀਆਂ ਦੇ ਅਨੁਸਾਰ, ਮਾਲ ਵਿਭਾਗ ਤੋਂ ਪ੍ਰਾਪਤ ਮੁੱਢਲੀਆਂ ਖੋਜਾਂ ਤੋਂ ਪਤਾ ਚੱਲਦਾ ਹੈ ਕਿ ਮੂਰਤੀ ਨੂੰ ਖੇਤਾਂ ਵਿੱਚੋਂ ਲੰਘਦੇ ਵਿਵਾਦਤ ਰਸਤੇ 'ਤੇ ਰੱਖਿਆ ਗਿਆ ਸੀ ਤੇ ਜਿਸ ਤੋਂ ਬਾਅਦ ਅਣਪਛਾਤੇ ਬਦਮਾਸ਼ਾਂ ਨੇ ਮੂਰਤੀ ਨੂੰ ਹਟਾ ਦਿੱਤਾ ਤੇ ਨੇੜਲੇ ਨਾਲੇ ਵਿੱਚ ਸੁੱਟ ਦਿੱਤਾ। ਜਦੋਂ ਸਵੇਰੇ ਅੰਬੇਡਕਰ ਦੀ ਮੂਰਤੀ ਤੋੜਨ ਦੀ ਖ਼ਬਰ ਫੈਲੀ ਤਾਂ ਪਿੰਡ ਵਾਸੀਆਂ ਨੇ ਹੰਗਾਮਾ ਕਰ ਦਿੱਤਾ। ਪਿੰਡ ਵਾਸੀ ਬਹੁਤ ਗੁੱਸੇ ਵਿੱਚ ਆ ਗਏ। ਪੁਲਿਸ ਅਤੇ ਪ੍ਰਸ਼ਾਸਨ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੂੰ ਮਨਾਉਣ ਵਿੱਚ ਰੁੱਝ ਗਏ। ਪਿੰਡ ਵਾਸੀ ਬਦਮਾਸ਼ਾਂ ਦੀ ਗ੍ਰਿਫ਼ਤਾਰੀ ਦੀ ਮੰਗ 'ਤੇ ਅੜੇ ਹੋਏ ਹਨ। 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਕੇਸ ਦਰਜ ਕਰ ਲਿਆ ਗਿਆ ਹੈ, ਤੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਤੋਂ ਜਲਦੀ ਇੱਕ ਨਵਾਂ ਬੁੱਤ ਲਗਾਇਆ ਜਾਵੇਗਾ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।