ਪੜਚੋਲ ਕਰੋ

ਕੈਬਨਿਟ ਰੈਂਕ ਪਾਉਣ ਵਾਲੇ ਵੇਰਕਾ ਦਾ ਸਿੱਧੂ ਬਾਰੇ ਵੱਡਾ ਬਿਆਨ

ਕੈਪਟਨ ਅਤੇ ਸਿੱਧੂ ਵਿਚਾਲੇ ਚੱਲ ਰਿਹਾ ਵਿਵਾਦ ਬਾਰੇ ਡਾ. ਵੇਰਕਾ ਨੇ ਕਿਹਾ ਕਿ ਇਸ ਨਾਲ ਪਾਰਟੀ ਨਾਲ ਕੋਈ ਨੁਕਸਾਨ ਨਹੀਂ ਹੋ ਰਿਹਾ ਇਹ ਵਿਚਾਰਾਂ ਦੀ ਲੜਾਈ ਹੈ। ਦੋਵੇਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ

ਅੰਮ੍ਰਿਤਸਰ: ਡਾ. ਰਾਜਕੁਮਾਰ ਵੇਰਕਾ ਨੇ ਕੈਬਨਿਟ ਮੰਤਰੀ ਦਾ ਰੈਂਕ ਮਿਲਣ 'ਤੇ ਉਨ੍ਹਾਂ ਜਿੱਥੇ ਖੁਸ਼ੀ ਜਤਾਈ, ਉੱਥੇ ਹੀ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਵੀ ਉਹ ਵੱਡਾ ਬਿਆਨ ਦੇ ਗਏ। ਬੇਸ਼ੱਕ ਕੈਪਟਨ ਇਹ ਕਹਿ ਚੁੱਕੇ ਸਨ ਕਿ ਸਿੱਧੂ ਦੇ ਬਿਆਨਾਂ ਕਾਰਨ ਪਾਰਟੀ ਦਾ ਨੁਕਸਾਨ ਹੋਇਆ ਹੈ ਪਰ ਵੇਰਕਾ ਦਾ ਦਾਅਵਾ ਹੈ ਕਿ ਸਿੱਧੂ ਵੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਪਹਿਲਾਂ ਡਾ. ਨਵਜੋਤ ਕੌਰ ਸਿੱਧੂ ਦੀ ਜਗ੍ਹਾ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦਾ ਚੇਅਰਮੈਨ ਬਣਾਏ ਜਾਣ ਅਤੇ ਹੁਣ ਕੈਬਨਿਟ ਮਨਿਸਟਰ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਸ਼ਹਿਰ ਤੋਂ ਡਾ. ਰਾਜ ਕੁਮਾਰ ਵੇਰਕਾ ਨੂੰ ਹੀ ਕੈਬਨਿਟ ਵਜ਼ੀਰ ਦਾ ਰੈਂਕ ਮਿਲਣ 'ਤੇ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਨੂੰ ਕੈਬਨਿਟ ਵਿੱਚੋਂ ਕਿਸੇ ਨੇ ਬਾਹਰ ਨਹੀਂ ਕੀਤਾ, ਸਗੋਂ ਉਹ ਖ਼ੁਦ ਹੀ ਮਹਿਕਮਾ ਅਤੇ ਕੈਬਨਿਟ ਰੈਂਕ ਛੱਡ ਕੇ ਗਏ ਸਨ। ਉਨ੍ਹਾਂ ਕਿਹਾ ਕਿ ਸਿੱਧੂ ਸਾਬ ਉਨ੍ਹਾਂ ਦੇ ਦੋਸਤ ਹਨ ਅਤੇ ਬਿਜਲੀ ਵਿਭਾਗ ਵਿੱਚ ਕਈ ਖਾਮੀਆਂ ਸਨ ਅਤੇ ਨਵਜੋਤ ਸਿੰਘ ਸਿੱਧੂ ਨੂੰ ਉਹ ਖਾਮੀਆਂ ਦੂਰ ਕਰਕੇ ਆਪਣੀ ਸਮਰੱਥਾ ਦਾ ਲੋਹਾ ਮਨਵਾਉਣਾ ਚਾਹੀਦਾ ਸੀ। ਕੈਬਨਿਟ ਰੈਂਕ ਪਾਉਣ ਵਾਲੇ ਵੇਰਕਾ ਦਾ ਸਿੱਧੂ ਬਾਰੇ ਵੱਡਾ ਬਿਆਨ ਕੈਪਟਨ ਅਤੇ ਸਿੱਧੂ ਵਿਚਾਲੇ ਚੱਲ ਰਿਹਾ ਵਿਵਾਦ ਬਾਰੇ ਡਾ. ਵੇਰਕਾ ਨੇ ਕਿਹਾ ਕਿ ਇਸ ਨਾਲ ਪਾਰਟੀ ਨਾਲ ਕੋਈ ਨੁਕਸਾਨ ਨਹੀਂ ਹੋ ਰਿਹਾ ਇਹ ਵਿਚਾਰਾਂ ਦੀ ਲੜਾਈ ਹੈ। ਦੋਵੇਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ ਅਤੇ ਪਿਛਲੇ ਦਿਨਾਂ ਵਿੱਚੋਂ ਸਿੱਧੂ ਦੇ ਜੋ ਬਿਆਨ ਆ ਰਹੇ ਹਨ ਮੀਡੀਆ ਵਿੱਚ ਉਸ ਵਿੱਚ ਉਹ ਪਾਰਟੀ ਨੂੰ ਮਜ਼ਬੂਤ ਕਰਨ ਦੀ ਗੱਲ ਕਰ ਰਹੇ ਨੇ ਇਸ ਨਾਲ ਕੋਈ ਵੀ ਪਾਰਟੀ ਨੂੰ ਨੁਕਸਾਨ ਨਹੀਂ ਹੋ ਰਿਹਾ। ਵੇਰਕਾ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਇਸ ਵਿਵਾਦ ਨੂੰ ਹੱਲ ਕਰਨ ਲਈ ਢਿੱਲੀ ਨਹੀਂ ਪੈ ਰਹੀ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਸਿੱਧੂ ਬਾਰੇ ਕੋਈ ਹੋਰ ਚੰਗਾ ਸੋਚਿਆ ਹੋਵੇ ਤੇ ਇਸ ਦੀ ਖ਼ਬਰ ਸਿੱਧੂ ਸਾਹਿਬ ਨੂੰ ਵੀ ਹੋ ਸਕਦੀ ਹੈ, ਅਸੀਂ ਸਾਰੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਾਂ। ਸਿੱਧੂ ਵੱਲੋਂ ਵਰਕਰਾਂ ਦੇ ਹੱਕ ਵਿੱਚ ਧਰਨੇ ਦੇਣ ਦੇ ਐਲਾਨ ਬਾਰੇ ਵੇਰਕਾ ਨੇ ਕਿਹਾ ਕਿ ਬਤੌਰ ਮੰਤਰੀ ਸਿੱਧੂ ਨੇ ਆਪਣੇ ਹਲਕੇ ਦੇ ਵਿੱਚ ਕਰੋੜਾਂ ਦੇ ਪ੍ਰਾਜੈਕਟ ਲਿਆਂਦੇ ਹਨ ਤੇ ਉਨ੍ਹਾਂ ਨੂੰ ਨਹੀਂ ਲਗਦਾ ਕਿ ਇਸ ਤਰ੍ਹਾਂ ਦੀ ਕੋਈ ਨੌਬਤ ਆਏਗੀ। ਕੈਬਨਿਟ ਮਨਿਸਟਰ ਦੀ ਦੌੜ 'ਚੋਂ ਪੱਛੜਣ 'ਤੇ ਪੁੱਛੇ ਸਵਾਲ ਦੇ ਜਵਾਬ ਵਿੱਚ ਵੇਰਕਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਦਾ ਅਧਿਕਾਰ ਹੈ, ਜਦੋਂ ਉਨ੍ਹਾਂ ਨੇ ਇਸ ਦੀ ਵਰਤੋਂ ਕਰਨੀ ਹੋਈ ਤਾਂ ਉਹ ਜ਼ਰੂਰ ਕਰਨਗੇ। ਵੇਰਕਾ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਕਿਸੇ ਅਹੁਦੇ ਦੀ ਖਾਹਿਸ਼ ਨਹੀਂ ਕੀਤੀ ਉਨ੍ਹਾਂ ਨੂੰ ਜੋ ਸੇਵਾ ਮਿਲੀ ਉਹ ਉਸ ਨੂੰ ਬਾਖੂਬੀ ਨਿਭਾਉਂਦੇ ਆਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget